Monday, 01 July 2024

 

 

ਖ਼ਾਸ ਖਬਰਾਂ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਕਿਹਾ, ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੰਜਾਬ ਸਰਕਾਰ ਵਚਨਬੱਧ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Jasvir Singh Raja Gill, Karambir Singh Ghuman, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 15 Aug 2023

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਸਥਾਨਕ ਪੁਲਿਸ ਲਾਈਨ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਸਪੀਕਰ ਨੇ ਇਸ ਦੌਰਾਨ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣਾ ਸਭ ਕੁਝ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਵੱਲੋਂ ਲਿਖੇ ਗਏ ਪੱਤਰ ਅਤੇ ਹੋਰਨਾਂ ਦਸਤਾਵੇਜ਼ਾਂ ਨੂੰ ਜ਼ਰੂਰ ਸੰਭਾਲਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ, ਕਿਉਂਕਿ ਉਹ ਅਣਮੁੱਲੀ ਅਮਾਨਤ ਹੈ। ਇਸ ਦੌਰਾਨ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ ਨੂੰ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਉਸ ਦਾ ਹੱਲ ਵੀ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਉਨ੍ਹਾ ਦੇ ਘਰਾਂ ਵਿਚ ਜਾ ਕੇ ਸਨਮਾਨਿਤ ਕੀਤਾ ਗਿਆ, ਜਿਹੜੇ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਨਹੀਂ ਪਹੁੰਚ ਸਕਦੇ ਸਨ। ਇਸ ਤੋਂ ਇਲਾਵਾ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਮੁੱਖ ਮਹਿਮਾਨ ਵੱਲੋਂ ਪੁਲਿਸ ਲਾਈਨ ਗਰਾਊਂਡ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jasvir Singh Raja Gill , Karambir Singh Ghuman , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD