Wednesday, 26 June 2024

 

 

ਖ਼ਾਸ ਖਬਰਾਂ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਭਗਵੰਤ ਸਿੰਘ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Milkfed,Verka Fruit Yogurt, Verka Cream, Verka Shelf Life Milk

Web Admin

Web Admin

5 Dariya News

ਚੰਡੀਗੜ੍ਹ , 22 Aug 2023

ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ।ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ।

ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ  ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ  ਦਹੀਂ, 4 ਐਮਟੀਪੀਡੀ  ਘਿਓ  ਅਤੇ  50 ਐਮਟੀਪੀਡੀ  ਮੱਖਣ ਤਿਆਰ ਕੀਤਾ ਜਾਵੇਗਾ।

ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ  ਦੁੱਧ ਸ਼ਾਮਲ ਹੈ।

ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ  ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ  ਦੁੱਧ  ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ  ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ।

ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ  ਮਦਦ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ  ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ।

ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Milkfed , Verka Fruit Yogurt , Verka Cream , Verka Shelf Life Milk

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD