Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

Health, Deputy Medical Commissioner, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Aug 2023

ਸਿਹਤ ਵਿਭਾਗ ਵਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫਸਰ ਨੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚ ਮਾਂ ਦੀ ਗਰਭ ਦੌਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ।

ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਵਧਾਕੇ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।

ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ।  ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਸਮੇਂ ਉਨ੍ਹਾ ਆਮ ਆਦਮੀ ਕਲ਼ੀਨਿਕ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ।

 

Tags: Health , Deputy Medical Commissioner , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD