Friday, 05 July 2024

 

 

ਖ਼ਾਸ ਖਬਰਾਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਐੱਨ. ਚੰਦ੍ਰਬਾਬੂ ਨਾਇਡੂ ਨੇ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ ਵਿਧਾਇਕ ਰਣਬੀਰ ਭੁੱਲਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਆਰਿਫ਼ ਕੇ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਪ ਨਗਰ ਵੈਲਫੇਅਰ ਸੁਸਾਇਟੀ ਨੂੰ ਸਮਾਜ ਭਲਾਈ ਕੰਮਾਂ ਲਈ ਦਿੱਤਾ 50 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ 'ਤੇ 100 ਫੀਸਦੀ ਰੋਕ ਲਾਉਣ ਲਈ ਬਦਲਵੇਂ ਪ੍ਰਬੰਧਾਂ ਲਈ ਤਜਵੀਜ਼ ਤਿਆਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ ਵਿਸ਼ੇ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਉਦਘਾਟਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 25 Aug 2023

ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ ਵਿਸ਼ੇ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਦਘਾਟਨ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਆਈਸੀਐਸਐਸਆਰ, ਚੰਡੀਗੜ੍ਹ ਅਤੇ ਕੇਐਸਐਸ-ਆਈਐਸਪੀਆਰ, ਪੰਚਕੂਲਾ ਦੇ ਸਹਿਯੋਗ ਨਾਲ ਕੀਤਾ ਗਿਆ ਸੀ।

ਕੇਐਸਐਸ-ਆਈਐਸਪੀਆਰ, ਪੰਚਕੂਲਾ ਦੇ ਜਨਰਲ ਸਕੱਤਰ ਸ੍ਰੀ ਜਸਵੰਤ ਸਿੰਘ ਨੇ ਪੰਜਾਬ ਦੇ ਅਮੀਰ ਇਤਿਹਾਸ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਖੇਤਰੀ ਯੋਜਨਾਵਾਂ ਦੀ ਮਹੱਤਤਾ ਅਤੇ ਇਸ ਦੇ ਗਠਨ ਬਾਰੇ ਦੱਸਿਆ। ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਵਾਤਾਵਰਣ ਸਬੰਧੀ ਸਾਨੂੰ ਸਥਾਨਕ ਪੱਧਰ 'ਤੇ ਉਦਮ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਉੱਚੀ ਦ੍ਰਿਸ਼ਟੀ ਅਤੇ ਚੰਗੀ ਸੋਚ ਨਾਲ ਸਥਾਨਕ ਪੱਧਰ 'ਤੇ ਕਾਰਵਾਈ ਕਰਨ ਦੀ ਲੋੜ ਹੈ। ਸੈਮੀਨਾਰ ਦੇ ਮੁੱਖ ਮਹਿਮਾਨ ਡਾ. ਜਸਪਾਲ ਸਿੰਘ ਸੰਧੂ ਨੇ ਸਾਡੇ ਜੀਵਨ ਵਿਚ ਹਰਿਆਲੀ ਦੀ ਮਹੱਤਤਾ ਬਾਰੇ ਗਲ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ। 

ਉਨ੍ਹਾਂ ਕਿਹਾ ਕਿ ਕੈਂਪਸ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਆਪਣੇ ਕਾਰਜਕਾਲ ਦੌਰਾਨ ਪਿਛਲੇ 6 ਸਾਲਾਂ ਵਿੱਚ ਕੈਂਪਸ ਵਿੱਚ ਲਗਭਗ 40,000 ਪੌਦੇ ਲਗਾਉਣ ਦਾ ਉਦਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨਿੱਜੀ ਵਾਹਨਾਂ ਦੀ ਆਵਾਜਾਈ ਘਟਾਉਣ ਲਈ ਕੈਂਪਸ ਵਿੱਚ ਈ-ਵਾਹਨ ਤੇ ਸਾਈਕਲ ਦੀ ਪਹਿਲਕਦਮੀ ਵੀ ਕੀਤੀ ਗਈ। 

ਉਨ੍ਹਾਂ ਕੈਂਪਸ ਦੇ 500 ਏਕੜ ਰਕਬੇ ਬਾਰੇ ਦਸਦਿਆਂ ਜ਼ੀਰੋ ਵੇਸਟ, ਜ਼ੀਰੋ ਡਿਸਚਾਰਜ, ਸੋਲਰ ਪੈਨਲਾਂ ਦੀ ਵਰਤੋਂ ਜਿਹੀਆਂ ਪਹਿਲਕਦਮੀਆਂ ਰਾਹੀਂ ਹਰਿਆ ਭਰਿਆ ਕੈਂਪਸ ਬਣਨ ਲਈ ਯਤਨਸ਼ੀਲਤਾ ਬਾਰੇ ਦੱਸਿਆ। ਸੈਮੀਨਾਰ ਦੇ ਕੋਆਰਡੀਨੇਟਰ ਡਾ. ਗੁਰਸ਼ਰਨ ਕੌਰ ਵੱਲੋਂ ਧੰਨਵਾਦ ਦਾ ਮਤਾ ਦਿੱਤਾ ਗਿਆ। 

ਸੈਮੀਨਾਰ ਵਿੱਚ ਆਸਟ੍ਰੇਲੀਆ ਤੋਂ ਡਾ.ਬੀ.ਐਸ. ਸੇਖੋਂ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਨਾਮਵਰ ਬੁਲਾਰਿਆਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਉੱਘੇ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਜਿਨ੍ਹਾਂ ਵਿਚ ਪ੍ਰੋ. ਐਮ.ਐਸ. ਜਗਲਾਨ (ਰਿਟਾ.) ਕੁਰੂਕਸ਼ੇਤਰ ਯੂਨੀਵਰਸਿਟੀ; ਸ੍ਰੀ ਹਰਪ੍ਰੀਤ ਸਿੰਘ ਅਰੋੜਾ, ਫੈਲੋ, ਦਿ ਨਜ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ, ਸ਼੍ਰੀਮਤੀ ਮਿਤਾਸ਼ੀ ਸਿੰਘ, ਪ੍ਰੋਗਰਾਮ ਡਾਇਰੈਕਟਰ, ਸੀਐਸਈ, ਨਵੀਂ ਦਿੱਲੀ, ਪ੍ਰੋ. ਰਾਜੇਸ਼ਵਰੀ, ਕੁਰੂਕਸ਼ੇਤਰ ਯੂਨੀਵਰਸਿਟੀ, ਸ੍ਰੀ ਐਮ.ਐਸ. ਔਜਲਾ, ਮੀਤ ਪ੍ਰਧਾਨ, ਕੇਐਸਐਸ-ਆਈਐਸਪੀਆਰ ਸ਼ਾਮਿਲ ਸਨ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD