Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਸਿਹਤ ਵਿਭਾਗ ਵਲੋਂ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਨਸ਼ਿਆਂ ਵਿਰੋਧੀ ਪੋਸਟਰ ਮੇਕਿੰਗ ਮੁਕਾਬਲੇ

ਨਸ਼ਾ ਕਰਨ ਵਾਲਾ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਹੀ ਭੁੱਲ ਜਾਂਦਾ ਹੈ: ਡਿਪਟੀ ਮੈਡੀਕਲ ਕਮਿਸ਼ਨਰ

Health, Deputy Medical Commissioner, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Aug 2023

ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਾ. ਰੂਹੀ ਦੁੱਗ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ “ਸਵੱਸਥ ਮਨ ਸਵੱਸਥ ਤਨ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਇਸ ਮੁਕਾਬਲੇ ਵਿਚ ਹੁਨਰਪ੍ਰਤਾਪ ਸਿੰਘ ਕਲਾਸ ਸੱਤਵੀ ਪਹਿਲੇ ਨੰਬਰ ਤੇ, ਮਾਨਿਅਤਾ ਸੱਤਵੀਂ ਕਲਾਸ ਦੂਜੇ ਨੰਬਰ ਅਤੇ ਅਲੀਸ਼ਾ ਸੱਤਵੀ ਕਲਾਸ ਤੀਸਰੇ ਨੰਬਰ ਤੇ ਆਏ ਅਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵਲੋਂ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀ ਜਿੰਦਗੀ ਦਾ ਮਕਸਦ ਹੀ ਭੁੱਲ ਜਾਂਦਾ ਹੈ ਇਸ ਲਈ ਆਉ ਪ੍ਰਣ ਕਰੀਏ ਕੇ ਅਸੀਂ ਸਾਰੀ ਉਮਰ ਕਿਸੇ ਵੀ ਨਸ਼ੇ ਨੂੰ ਹੱਥ ਨਹੀ ਲਗਾਵਾਂਗੇ।ਉਨ੍ਹਾ ਕਿਹਾ ਕਿ ਜਿੱਥੇ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਵਲੋਂ ਹਰ ਰੋਜ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਜਾ ਰਿਹਾ ਹੈ, ਉੱਥੇ ਹੀ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਗਰੁਕ ਕਰਕੇ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ।ਉਨ੍ਹਾ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।

ਉਨ੍ਹਾ ਕਿਹਾ ਕਿ ਜਿਹੜੇ ਵਿਅਕਤੀ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ  ਪੰਜਾਬ ਸਰਕਾਰ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ । ਇਸ ਮੌਕੇ ਸ਼੍ਰੀ ਮਨੀਸ਼ ਚੋਪੜਾ ਪ੍ਰਿੰਸੀਪਲ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਕਿਹਾ ਕਿ ਨਸ਼ਿਆਂ ਦਾ ਪੜਾਈ ਤੇ  ਅਤੇ ਜਿੰਦਗੀ ਤੇ ਬਹੁਤ ਬੁਰਾ ਅਸਰ ਹੁੰਦਾ ਹੈ ਅਤੇ ਨਸ਼ੇ ਕਰਨ ਵਾਲੇ ਵਿਅਕਤੀ ਆਪਣੀ ਜਿੰਦਗੀ ਵਿਚ ਕਦੇ ਵੀ ਕਾਮਯਾਬ ਨਹੀ ਹੋ ਸਕਦਾ ਹੈ ਅਤੇ ਆਪਣੇ ਮਕਸਦ ਭੁੱਲ ਜਾਂਦਾ ਹੈ ਇਸ ਲਈ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਇਸ ਮੌਕੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼੍ਰੀਮਤੀ ਨਵਨੀਤ ਕੌਰ ਕਾਉਂਸਲਰ ਹਾਜ਼ਰ ਸਨ ।

 

Tags: Health , Deputy Medical Commissioner , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD