Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

Barjinderpal Singh, Deputy District Education Officer, Barnala

Web Admin

Web Admin

5 Dariya News

ਬਰਨਾਲਾ , 01 Sep 2023

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੂਰ ਸੋਚ ਤਹਿਤ ਸਿੱਖਿਆ ਵਿਭਾਗ ਅਤੇ ਐਸਸੀਆਰਟੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ, ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਮਿਸ਼ਨ ਸਮਰੱਥ ਦਾ ਆਗਾਜ਼ ਕੀਤਾ ਗਿਆ ਹੈ। ਇਹ ਪ੍ਰੋਜੈਕਟ ਪੜ੍ਹਾਈ 'ਚ ਕਮਜ਼ੋਰ ਬੱਚਿਆਂ ਲਈ ਬਹੁਤ ਫਇਦੇਮੰਦ ਹੋਵੇਗਾ।

ਇਹ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਨੇ ਅਧਿਆਪਕਾਂ ਮਿਸ਼ਨ ਸਮਰੱਥ ਦੀ ਦਿੱਤੀ ਜਾ ਰਹੀ ਟ੍ਰੇਨਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਦੇ ਦਿਸ਼ਾ- ਨਿਰਦੇਸ਼ ਅਧੀਨ ਅਤੇ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਵਿਨਸੀ ਜਿੰਦਲ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਦੇ ਸਹਿਯੋਗ ਸਦਕਾ ਇਹ ਟ੍ਰੇਨਿੰਗ ਰਿਸੋਰਸ ਪਰਸਨ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਲੈਣ ਤੋਂ ਬਾਅਦ ਅਧਿਆਪਕ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ ਦੀ ਟੈਸਟਿੰਗ ਕਰਨਗੇ ਅਤੇ ਉਨ੍ਹਾਂ ਦਾ ਸਿੱਖਿਆ ਪੱਧਰ ਪਤਾ ਕਰਕੇ ਉਸ ਅਨੁਸਾਰ ਵੱਖ ਵੱਖ ਗਤੀਵਿਧੀਆਂ ਰਾਹੀਂ ਪੜ੍ਹਾਈ ਕਰਵਾ ਕੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣਗੇ। 

ਇਸ ਮੌਕੇ ਅੰਗਰੇਜ਼ੀ ਅਧਿਆਪਕਾ ਹਰਪ੍ਰੀਤ ਕੌਰ, ਜ਼ਿਲ੍ਹਾ ਰਿਸਰੋਸ ਪਰਸਨ ਗੁਰਪਾਲ ਸਿੰਘ, ਜਗਦੀਸ਼ ਸਿੰਘ ਅਤੇ ਹਰਦੀਪ ਕੁਮਾਰ, ਤੇਜਿੰਦਰ ਸ਼ਰਮਾ, ਰਾਖੀ ਜੋਸ਼ੀ, ਹਰਵਿੰਦਰ ਸਿੰਘ, ਸਾਰਿਕਾ ਜਿੰਦਲ, ਮਨਪ੍ਰੀਤ ਸਿੰਘ, ਹਰਬਚਨ ਸਿੰਘ, ਰਣਜੀਤ ਸਿੰਘ, ਰਾਜੇਸ਼ ਕੁਮਾਰ, ਜੀਵਨ ਜਯੋਤੀ ਤੇ ਦੀਪਕ ਕੁਮਾਰ ਵੱਲੋਂ ਅਧਿਆਪਕਾਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

 

Tags: Barjinderpal Singh , Deputy District Education Officer , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD