Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਸ੍ਰੀ ਚਮਕੌਰ ਸਾਹਿਬ ਵਿਖੇ "ਖੇਡਾਂ ਵਤਨ ਪੰਜਾਬ ਦੀਆਂ" ਹੋਈਆਂ ਧੂਮ ਧਾਮ ਨਾਲ਼ ਸਮਾਪਤ

ਅੰਤਿਮ ਦਿਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

5 Dariya News

5 Dariya News

5 Dariya News

ਸ੍ਰੀ ਚਮਕੌਰ ਸਾਹਿਬ , 06 Sep 2023

"ਖੇਡਾਂ ਵਤਨ ਪੰਜਾਬ ਦੀਆਂ" 2023 ਤਹਿਤ ਖ਼ਾਲਸਾ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਖੇ ਮੁਕਾਬਲੇ ਧੂਮਧਾਮ ਨਾਲ਼ ਸਮਾਪਤ ਹੋ ਗਈਆਂ। ਅੰਤਿਮ ਦਿਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਰੱਸਾ ਕਸ਼ੀ ਅਤੇ ਕਬੱਡੀ ਨੈਸ਼ਨਲ ਦਾ ਉਦਘਾਟਨ ਵੀ ਕੀਤਾ। 

ਵਿਧਾਇਕ ਡਾ. ਚਰਨਜੀਤ ਸਿੰਘ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਰੁਚੀ ਲੈ ਕੇ ਆਪਣੀ ਸਿਹਤ ਵੱਲ ਧਿਆਨ ਦੇਣ ਦੀ ਲੋੜ ਹੈ। ਸਿਹਤਮੰਦ ਵਿਅਕਤੀ ਹੀ ਵਧੀਆ ਸਮਾਜ ਸਿਰਜ ਸਕਦਾ ਹੈ। 

ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ਼ ਹੀ ਇਹ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ। ਉੱਪ ਮੰਡਲ ਮੈਜਿਸਟਰੇਟ ਸ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ ਇਹ ਖੇਡਾਂ ਪ੍ਰਿੰਸੀਪਲ ਜਗਤਾਰ ਸਿੰਘ ਅਤੇ ਪ੍ਰਿੰਸੀਪਲ ਬਲਵੰਤ ਸਿੰਘ ਦੀ ਦੇਖ ਰੇਖ  ਹੇਠ ਅੰਤਿਮ ਦਿਨ ਰੱਸਾ ਕਸ਼ੀ, ਫੁੱਟਬਾਲ ਅਤੇ ਕਬੱਡੀ ਦੇ ਮੁਕਾਬਲੇ ਹੋਏ। 

ਰੱਸਾਕਸ਼ੀ ਵਿੱਚ ਸਰਕਾਰੀ ਹਾਈ ਸਕੂਲ ਵਜੀਦਪੁਰ, ਗਾਰਡਨ ਵੈਲੀ ਸਕੂਲ, ਖਾਲਸਾ ਸਕੂਲ ਜੰਡ ਸਾਹਿਬ ਅਤੇ ਸਕੂਲ ਆਫ ਐਮੀਨੈਂਸ ਨੇ ਜੌਹਰ ਦਿਖਾਏ। ਫੁੱਟਬਾਲ ਵਿੱਚ ਬੀਬੀ ਸ਼ਰਨ ਕੌਰ ਕਾਲਜ ਜੇਤੂ ਅਤੇ ਸਰਕਾਰੀ ਹਾਈ ਸਕੂਲ ਭਲਿਆਣ ਦੂਜੇ ਸਥਾਨ ਉੱਤੇ ਰਿਹਾ। ਕਬੱਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਫਸਟ ਅਤੇ ਬੇਲਾ ਦੂਜੇ ਸਥਾਨ ਉੱਤੇ ਰਿਹਾ। 

ਕਬੱਡੀ ਨੈਸ਼ਨਲ ਵਿੱਚ ਜਵਾਹਰ ਨਵੋਦਿਆ ਵਿਦਿਆਲਾ ਸੰਧੂਆਂ ਫਸਟ ਅਤੇ ਜੰਡ ਸਾਹਿਬ ਦੂਜੇ ਸਥਾਨ ਉੱਤੇ ਆਇਆ। ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ ਦੀਆਂ ਬੱਚੀਆਂ ਦਾ ਗਿੱਧਾ ਕਾਫੀ ਪਸੰਦ ਕੀਤਾ ਗਿਆ. ਐਨ ਸੀ ਸੀ ਅਤੇ ਐਨ ਐੱਸ ਐੱਸ ਦੇ ਬੱਚਿਆਂ ਦੀ ਕਾਰਗੁਜ਼ਾਰੀ ਵੀ ਵਧੀਆ ਰਹੀ।

ਇਸ ਮੌਕੇ ਤਹਿਸੀਲਦਾਰ ਸ੍ਰੀ ਚੇਤਨ ਬੰਗੜ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਡੀ ਐਂਸ ਪੀ  ਜਰਨੈਲ ਸਿੰਘ, ਬੀ ਡੀ ਓ ਹਰਕੀਰਤ ਸਿੰਘ, ਐੱਸ ਐੱਮ ਓ ਗੋਵਿੰਦ ਟੰਡਨ, ਪ੍ਰਿੰਸੀਪਲ ਸਤਿੰਦਰ ਸਿੰਘ, ਕੋਚ ਲਵਜੀਤ ਸਿੰਘ ਕੰਗ, ਕੋਚ ਉਕਰਦੀਪ ਕੌਰ, ਹਰਮਨਦੀਪ ਸਿੰਘ, ਗੁਰਿੰਦਰ ਸਿੰਘ ਹਾਫਿਜ਼ਾਬਾਦ, ਗੁਰਵਿੰਦਰ ਸਿੰਘ ਬਰਸਾਲਪੁਰ, ਊਧਮ ਸਿੰਘ ਬਸੀ ਗੁੱਜਰਾਂ,ਨਰਿੰਦਰ ਕੌਰ ਬੇਲਾ, ਹਰਵਿੰਦਰ ਸਿੰਘ ਭੱਕੂ ਮਾਜਰਾ, ਦਵਿੰਦਰ ਸਿੰਘ ਮਕੜੌਨਾ, ਰਵਿੰਦਰ ਸਿੰਘ ਖੇੜੀ, ਜਸਵਿੰਦਰ ਪਾਲ ਸਿੰਘ, ਗੁਰਿੰਦਰ ਪਾਲ ਸਿੰਘ, ਦਲੀਪ ਸਿੰਘ ਬਸੀ ਗੁੱਜਰਾਂ, ਅਭੈ ਸਿੰਘ ਬਰਸਾਲਪੁਰ, ਪਰਮੀਲ ਕੁਮਾਰ, ਨਿੰਰਜਣ ਸਿੰਘ, ਹਰਵਿੰਦਰ ਸਿੰਘ, ਡਾ. ਜਸਪਿੰਦਰ ਕੌਰ, ਭੂਮਿਕਾ ਸਿੰਘ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ, ਬੀਰ ਦਵਿੰਦਰ ਪਾਲ, ਸਤਨਾਮ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਪਾਲ ਸਿੰਘ, ਜਸਵੰਤ ਸਿੰਘ, ਡਾ. ਸੁਖਦੇਵ ਸਿੰਘ, ਸਰਬਜੀਤ ਸਿੰਘ ਬਰਸਾਲਪੁਰ,  ਗੁਰਪਾਲ ਸਿੰਘ, ਤਰਨਜੀਤ ਕੌਰ ਨੇ ਖੇਡਾਂ ਨੂੰ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ । ਵਧੀਆ ਡਿਊਟੀ ਨਿਭਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD