Friday, 28 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਨਗਰ ਨਿਗਮ ਮੋਹਾਲੀ ਵੱਲੋਂ ਫਲੈਸ਼ਮੋਬ ਨਾਲ ਸਵੱਛਤਾ ਲੀਗ ਸੀਜ਼ਨ-2 ਦੀ ਸ਼ੁਰੂਆਤ

Commissioner Navjot Kaur, Indian Swachhta League 2.0, Municipal Corporation Mohali, Amrik Singh Somal, S.A.S. Nagar, S.A.S. Nagar Mohali, Mohali, Sahibzada Ajit Singh Nagar, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਐੱਸ.ਏ.ਐੱਸ. ਨਗਰ , 17 Sep 2023

ਨਗਰ ਨਿਗਮ,ਐਸ.ਏ.ਐਸ ਨਗਰ ਮੋਹਾਲੀ ਵੱਲੋਂ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਚ ਸ਼ਹਿਰ ਦੇ ਨਾਗਰਿਕਾਂ ਨੂੰ ਵੱਖ-ਵੱਖ ਸਫਾਈ ਗਤਿਵਿਧੀਆ ਵਿੱਚ ਸ਼ਾਮਿਲ ਕਰਕੇ, ਸਵੱਛ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਦੇ ਉਦੇਸ਼ ਨਾਲ ਇੰਡੀਅਨ ਸਵਛੱਤਾ ਲੀਗ ਸੀਜ਼ਨ-2 ਅਤੇ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। 

ਇਸ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਨੇ  ਸਵੱਛਤਾ ਲੀਗ ਸੀਜ਼ਨ-2 ਦੌਰਾਨ ਸੈਕਟਰ-67 ਦੇ ਸੀ ਪੀ-67 ਮਾਲ ਵਿਖੇ ਇਕ ਫਲੈਸ਼ਮੋਬ ਦੀ ਮੇਜ਼ਬਾਨੀ ਕੀਤੀ, ਜੋ ਕਿ 15 ਸਤੰਬਰ ਤੋਂ ਲੈ ਕੇ 02 ਅਕਤੂਬਰ, 2023 ਤੱਕ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਹੈ। ਜਿਸ ਵਿੱਚ ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ 300 ਤੋਂ ਵੱਧ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਢੰਗ ਦੇ ਨਾਲ ਫਲੈਸ਼ਮੋਬ ਰਾਹੀਂ ਮੋਹਾਲੀ ਵਾਸੀਆਂ ਨੂੰ ਸਾਫ ਸਫਾਈ ਰੱਖਣ ਦਾ ਸੁਨੇਹਾ ਦਿੱਤਾ ਗਿਆ। 

ਇਸ ਮੌਕੇ ਤੇ ਮਾਲ ਵਿੱਚ ਮੌਜੂਦ ਲੋਕਾਂ ਵਿੱਚ ਉਤਸ਼ਾਹ ਦੇਖਣ ਵਾਲਾ ਸੀ। ਸ਼ਹਿਰ ਵਾਸੀਆਂ ਨੇ ਨਗਰ ਨਿਗਮ, ਮੋਹਾਲੀ ਵੱਲੋਂ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੂਹਿੰਮ ਵਿੱਚ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮਾਰਕਿਟ ਵੈਲਫੇਅਰ ਐਸੋਸੀਏਸ਼ਨ, ਸਮੂਹ ਕੌਂਸਲਰਾਂ ਅਤੇ ਐਨ.ਜੀ.ਓਜ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੀਨਿਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਫਲੈਸ਼ਮੋਬ ਰਾਹੀਂ 15 ਦਿਨਾਂ ਦੀ ਗਤਿਵਿਧੀ ਮੁਹਿੰਮ ਦੀ ਸ਼ੁਰੂਆਤ ਕੀਤੀ। 

ਨਗਰ ਨਿਗਮ, ਐਸ.ਏ.ਐਸ ਨਗਰ ਮੋਹਾਲੀ ਦੀ ਈਕੋ ਵਾਰਿਅਰ ਦੀ ਟੀਮ ਲੀਡਰ ਮਿਸ ਗੁਰਸਿਮਰਨ ਕੌਰ ਅਤੇ ਟੀਮ ਐਂਮਬੈਸਡਰ ਆਯੂਸ਼ ਗਰਗ ਨੇ ਸਮਾਗਮ ਦੀ ਅਗਵਾਈ ਕੀਤੀ। 15 ਦਿਨਾਂ ਦੀ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਮਿਸ਼ਰ ਸ਼੍ਰੀਮਤੀ ਕਿਰਨ ਸ਼ਰਮਾ ਨੇ ਸਵੱਛਤਾ ਪੰਦਰਵਾੜਾ-2023 ਦੀ ਪਹਿਲ ਕਦਮੀ ਅਤੇ ਇੰਡੀਅਨ ਸਵੱਛਤਾ ਲੀਗ ਲਈ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਵੱਛਤਾ ਪੱਖਵਾੜਾ- 2023 ਇਕ ਸਵੱਛ ਅਤੇ ਸਿਹਤਮੰਦ ਵਾਤਾਵਰਣ ਬਣਾਉਣ ਲਈ ਇਕ ਮਹਤਵਪੂਰਨ ਕਦਮ ਹੈ। 

ਇਸ ਮੌਕੇ ਤੇ ਸੀ ਪੀ ਮਾਲ ਦੇ ਪ੍ਰਬੰਧਕਾਂ ਵੱਲੋਂ ਨਗਰ ਨਿਗਮ ਦੇ ਅਫਸਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾਂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੀ ਪੀ ਮਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿਸਾ ਲੈਣ ਅਤੇ ਆਪਣੇ ਮੋਹਾਲੀ ਸ਼ਹਿਰ ਨੂੰ ਪੂਰੇ ਦੇਸ਼ ਵਿੱਚ ਇਕ ਉਦਾਹਰਨ ਬਣਾਉਣ ਲਈ ਵਚਨਵੱਧਤਾ ਪ੍ਰਗਟਾਉਣ, ਜਿਸ ਦਾ ਅਸਰ ਸਾਡੇ ਵਾਤਾਵਰਨ ਤੇ ਸੁਚਾਰੂ ਢੰਗ ਨਾਲ ਪਵੇਗਾ ਅਤੇ ਸਾਡਾ ਸ਼ਹਿਰ ਸਾਡੇ ਦੇਸ਼ ਦੇ ਵਿਕਾਸ ਵਿੱਚ ਭਾਗੀਦਾਰ ਬਣੇਗਾ। 

ਸਹਾਇਕ ਕਮਿਸ਼ਨਰ ਸ਼੍ਰੀ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਵਰ੍ਹੇ ਦੀ ਇੰਡੀਅਨ ਸਵੱਛਤਾ ਲੀਗ ਦੇ ਪਹਿਲੇ ਸੀਜ਼ਨ ਵਿੱਚ ਨਗਰ ਨਿਗਮ, ਮੋਹਾਲੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਸੀ ਅਤੇ ਨਗਰ ਨਿਗਮ, ਮੋਹਾਲੀ ਨੂੰ ਦਿੱਲੀ ਵਿਖੇ ਇਸ ਸਵੱਛਤਾ ਲੀਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ ਸੀ। ਇਸ ਲਈ ਸਵੱਛਤਾ ਲੀਗ ਦੇ ਸੀਜ਼ਨ-02 ਵਿੱਚ ਨਗਰ ਨਿਗਮ, ਮੋਹਾਲੀ ਅਤੇ ਸ਼ਹਿਰ ਵਾਸੀਆ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਤਾਂ ਜੋ ਸਵੱਛਤਾ ਲੀਗ ਸੀਜ਼ਨ-02 ਵਿੱਚ ਵੀ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ। 

ਇਸ ਮੌਕੇ ਤੇ ਨਗਰ ਨਿਗਮ ਦੇ ਸਕੱਤਰ ਸ਼੍ਰੀ ਰੰਜੀਵ ਕੁਮਾਰ, ਸੁਪਰਡੰਟ ਸ਼੍ਰੀ ਅਵਤਾਰ ਸਿੰਘ ਕਲਸੀਆ ਅਤੇ ਸੀ.ਐਸ.ਆਈ ਸਰਬਜੀਤ ਸਿੰਘ, ਐਸ.ਆਈ ਹਰਮਿੰਦਰ ਸਿੰਘ ਦੇ ਨਾਲ ਸਮੂਹ ਸੈਨੀਟੇਸ਼ਨ ਸ਼ਾਖਾ ਤੇ ਸਵੱਛ ਭਾਰਤ ਕੋਆਰਡੀਨੇਟਰ ਵੰਦਨਾ ਸੁਖੀਜਾ, ਜੀ.ਜੀ.ਐਫ ਮਿਸ ਨੇਹਾ, ਡਾ. ਵਰਿੰਦਰ, ਸ਼੍ਰੀਮਤੀ ਆਰਜੂ ਤੰਵਰ ਅਤੇ ਵਿਸ਼ੇਸ਼ ਤੌਰ ਤੇ ਸਵੱਛ ਭਾਰਤ ਦੇ ਬਰੈਂਡ ਐਮਬੈਸਡਰ ਸ਼੍ਰੀ ਰਾਵੀ ਬੱਲ (ਸਵੱਛਤਾ ਗੀਤ "ਚਰਚੇ ਮੋਹਾਲੀ ਸ਼ਹਿਰ ਦੇ" ਦੇ ਸੰਗੀਤਕਾਰ ਅਤੇ ਗਾਇਕ ਵੀ) ਵੀ ਸ਼ਾਮਿਲ ਹੋਏ। 

ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਸਮਾਗਮ ਮੋਹਾਲੀ ਨਗਰ ਨਿਗਮ ਦੀ ਵਾਤਾਵਰਣ ਦੀ ਸੰਭਾਲ ਲਈ ਸਾਰੇ ਮੋਹਾਲੀ ਵਾਸੀਆਂ ਨੂੰ ਇਕੱਠੇ ਕਰਨ ਦੀ ਵਚਨਬੱਧਤਾ ਦੀ ਸ਼ੁਰੂਆਤ ਹੈ।  ਉਨ੍ਹਾਂ ਕਿਹਾ ਕਿ ਕੋਈ ਵੀ ਆਪਣਾ ਸਹਿਯੋਗ ਦੇਣ ਲਈ, QR ਕੋਡ ਨੂੰ ਸਕੈਨ ਕਰ ਸਕਦਾ ਹੈ ਜਾਂ ਸ਼ਹਿਰ ਦੀ ਟੀਮ ਲਈ ਅਧਿਕਾਰਤ My Gov ਐਪ ਤੋਂ ਰਜਿਸਟਰ ਹੋ ਸਕਦਾ ਹੈ।

 

Tags: Commissioner Navjot Kaur , Indian Swachhta League 2.0 , Municipal Corporation Mohali , Amrik Singh Somal , S.A.S. Nagar , S.A.S. Nagar Mohali , Mohali , Sahibzada Ajit Singh Nagar , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD