Monday, 01 July 2024

 

 

ਖ਼ਾਸ ਖਬਰਾਂ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

 

‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ, ਡਿਪਟੀ ਸਪੀਕਰ ਰੌੜੀ ਨੇ ਮਾਹਿਲਪੁਰ ਅਤੇ ਵਿਧਾਇਕ ਉੜਮੁੜ ਰਾਜਾ ਗਿੱਲ ਨੇ ਟਾਂਡਾ ’ਚ ਕਰਵਾਈ ਖੇਡ ਮੁਕਾਬਲਿਆਂ ਦੀ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jai Krishan Rouri,Jasvir Singh Raja Gill, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਹੁਸ਼ਿਆਰਪੁਰ , 29 Sep 2023

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੁਸ਼ਿਆਰਪੁਰ ਵਿਚ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਲਾਜਵੰਤੀ ਸਟੇਡੀਅਮ ਵਿਚ ਕੀਤੀ ਗਈ, ਜਦਕਿ ਫੁੱਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮਾਹਿਲਪੁਰ ਅਤੇ ਅਥਲੈਟਿਕਸ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਟਾਂਡਾ ਵਿਖੇ ਕੀਤੀ ਗਈ।

ਲਾਜਵੰਤੀ ਸਟੇਡੀਅਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦੇਣ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਨੌਜਵਾਨਾਂ ਵਿਚ ਜੋ ਊਰਜਾ ਭਰੀ ਹੈ, ਉਸ ਦੇ ਸਾਰਥਕ ਨਤੀਜੇ ਕੁਝ ਹੀ ਸਾਲਾਂ ਵਿਚ ਸਾਡੇ ਸਾਹਮਣੇ ਆਉਣਗੇ, ਜਦ ਪੰਜਾਬ ਦੇ ਨੌਜਵਾਨ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਪੂਰੇ ਵਿਸ਼ਵ ਵਿਚ ਰੋਸ਼ਨ ਕਰਨਗੇ। 

ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸੇ ਲੜੀ ਵਿਚ ਇਸ ਵਾਰ ਫਿਰ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਭਾਗੀਦਾਰਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਹੋਰ ਵੱਧ ਹੋ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਤਵੰਤ ਸਿੰਘ ਸਿਆਣ, ਸੁਮੇਸ਼ ਸੋਨੀ, ਵਰਿੰਦਰ ਦੱਤ ਵੈਦ, ਮੁਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਮਾਹਿਲਪੁਰ ਵਿਖੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਕ ਇਸ ਤਰ੍ਹਾਂ ਦਾ ਮੰਚ ਮੁਹੱਈਆ ਕਰਵਾਇਆ ਗਿਆ ਹੈ, ਜਿਸ ਰਾਹੀਂ ਉਹ ਆਪਣੇ ਆਪ ਨੂੰ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣਗੇ। ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਦਿੱਤੇ ਹਨ ਅਤੇ ਉਸੇ ਲੜੀ ਨੂੰ ਬਰਕਰਾਰ ਰੱਖਣ ਅਤੇ ਹੋਰ ਅੱਗੇ ਵੱਧਣ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲੇ ਕਾਫ਼ੀ ਸਹਾਇਕ ਸਾਬਤ ਹੋਣਗੇ। 

ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jai Krishan Rouri , Jasvir Singh Raja Gill , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD