Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Lal Chand Kataruchak, Dr. Charanjit Singh, Chamkaur Sahib

Web Admin

Web Admin

5 Dariya News

ਚਮਕੌਰ ਸਾਹਿਬ , 03 Oct 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। 

ਮੁੱਖ ਮੰਤਰੀ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ। ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ।ਭਗਵੰਤ ਸਿੰਘ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਏ.ਪੀ. ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਫਸਲੀ ਵਿਭਿੰਨਤਾ ਨੂੰ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਕੀਮਤਾਂ ਵਿੱਚ ਵਾਧਾ ਹੋਣਾ ਲਾਹੇਵੰਦ ਸਾਬਤ ਹੋਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬਾਸਮਤੀ ਦੀ ਕਾਸ਼ਤ ਹੇਠ 21 ਫੀਸਦੀ ਤੱਕ ਰਕਬਾ ਵਧਿਆ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਮਾਫੀਆ ਚਾਹੇ ਉਹ ਨਸ਼ਾ, ਰੇਤ ਜਾਂ ਜ਼ਮੀਨ ਹੜੱਪਣ ਵਾਲਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ।

ਇਕ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Lal Chand Kataruchak , Dr. Charanjit Singh , Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD