Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਮਾਈ ਭਾਗੋ ਆਯੁਰਵੈਦਿਕ ਕਾਲਜ ਵਿਖੇ ਕੀਤਾ ਗਿਆ ਜ਼ਿਲ੍ਹਾ ਪੱਧਰੀ ਸਮਾਗਮ

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ: ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ

Health, Deputy Medical Commissioner, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Oct 2023

ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ ਰੀਟਾ ਬਾਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਡਾ. ਵਿਨੋਦ ਰੰਗਾ ਪ੍ਰਿੰਸੀਪਲ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਮਾਈ ਭਾਗੋ ਆਯੁਰਵੈਦਿਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਡਾ. ਬੰਦਨਾ ਬਾਂਸਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦਾ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ ‘ਮਾਨਸਿਕ ਸਿਹਤ ਸਭਨਾ ਦਾ ਮਨੁੱਖੀ ਅਧਿਕਾਰ ਹੈ”। 

ਉਨ੍ਹਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ, ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ  ਅਤੇ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ।  ਉਹਨਾਂ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਮਾਨਸਿਕ ਰੋਗਾਂ ਦੀਆਂ ਦਵਾਈਆਂ ਮੁਫਤ ਉਪਲਬਧ ਹਨ। 

ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਅਮਿਤ ਜਿੰਦਲ ਦਿਮਾਗੀ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਮਾਨਸਿਕ ਰੋਗਾਂ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੋਣਾ, ਮਾੜੀ ਸੰਗਤ ਆਦਿ ਹਨ। ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਤੌਰ ਤੇ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਮਾਹਿਰ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ।

 ਇਸ ਮੌਕੇ ਡਾ ਵਿਨੋਦ ਰੰਗਾ ਪ੍ਰਿੰਸੀਪਲ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਨੇ ਕਿਹਾ ਕਿ ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰ, ਦੋਸਤਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ। ਮਾਨਸਿਕ ਰੋਗਾਂ ਦਾ ਇਲਾਜ ਵੀ ਸਰੀਰਕ ਰੋਗਾਂ ਵਾਂਗ 100 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। 

ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੋਬਾ ਕਰਨੀ ਚਾਹੀਦੀ ਹੈ। ਸਗੋਂ ਪ੍ਰਭਾਵਿਤ ਮਾਨਸਿਕ ਰੋਗੀ ਨੂੰ ਮਨੋਰੋਗ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸ. ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਡਿਪਰੈਸ਼ਨ (ਉਦਾਸੀ ਰੋਗ) ਨੂੰ ਛੁਪਾਉਣਾ ਨਹੀ ਚਾਹੀਦਾ।ਇਸ ਸਬੰਧੀ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।  

ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਦਾਸੀ ਰੋਗਾਂ ਸਬੰਧੀ ਵਹਿਮਾਂ ਭਰਮਾ ਤੋਂ ਬਚੋ, ਅਗਿਆਨਤਾ ਅਤੇ ਅੰਧ ਵਿਸ਼ਵਾਸ ਚੋ ਆਪ ਬਾਹਰ ਨਿਕਲੋ ਅਤੇ ਆਪਣੇ ਪਰਿਵਾਰ ਨੂੰ ਅਸਲੀਅਤ ਦੱਸੋ। ਰੋਜ਼ਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਂਲ ਵਿਚਰੋ।

ਇਸ ਮੌਕੇ ਡਾ. ਸ਼ੈਲੀ ਮੈਡੀਕਲ ਸੁਪਰਡੈਂਟ, ਡਾ. ਬ੍ਰਿਜ ਮੋਹਨ ਸੋਲੰਕੀ, ਡਾ. ਮਨਵਿੰਦਰ ਅਰੋੜਾ, ਲਖਵੀਰ ਕੌਰ ਕਾਊਂਸਲਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਵੀ ਮਾਨਸਿਕ ਰੋਗਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਮਾਈ ਭਾਗੋ ਅਯੁਰਵੈਦਿਕ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਹੋਏ।

 

Tags: Health , Deputy Medical Commissioner , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD