Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਸਭਿਆਚਾਰ ਦੇ ਰੰਗ ਬਿਖੇਰਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਮਿੱਟ ਯਾਦਾਂ ਨਾਲ ਸੰਪੰਨ

ਰੋਪੜ ਦੀ ਜੰਮਪਲ਼ ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਦਾ ਸਨਮਾਨ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 13 Oct 2023

ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਸਭਿਆਚਾਰ ਦੇ ਰੰਗ ਬਿਖੇਰਦਾ ਮਿੱਠੀਆਂ ਅਤੇ ਅਮਿੱਟ ਯਾਦਾਂ ਨਾਲ ਸੰਪੰਨ ਹੋਇਆ। ਉਚੇਚੇ ਤੌਰ ਤੇ ਐਡਵੋਕੇਟ ਦਿਨੇਸ਼ ਚੱਢਾ ਐੱਮ.ਐੱਲ.ਏ. ਰੂਪਨਗਰ , ਡਾ. ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ, ਰੂਪਨਗਰ ਅਤੇ ਸ੍ਰ ਹਰਬੰਸ ਸਿੰਘ ਕੰਧੋਲਾ, ਮੈਨੇਜਰ,ਦਾ ਅੰਬਾਲਾ ਬੋਰਡ ਆਫ ਐਜੂਕੇਸ਼ਨ ਟਰੱਸਟ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦੇਣ ਲਈ ਹਾਜ਼ਰ ਹੋਏ। ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ. ਪਰਮਜੀਤ ਸਿੰਘ, ਪੀ.ਸੀ.ਐੱਸ. ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਨੇ ਯੁਵਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਸਮਾਰੋਹ ਦੀ ਪ੍ਰਧਾਨਗੀ ਡਾ. ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ ਨੇ ਕੀਤੀ।

ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਡਿਪਟੀ ਡਾਇਰੈਕਟਰ (ਰਿਟਾ.) ਉਚੇਰੀ ਸਿੱਖਿਆ ਵਿਭਾਗ ਡਾ. ਜਸਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਗੀਤਕ ਕਲਾਵਾਂ ਸਮਾਰੋਹ ਦੀ ਪ੍ਰਧਾਨਗੀ ਡਾ. ਜਗਜੀਤ ਸਿੰਘ, ਸਾਬਕਾ ਮੁਖੀ, ਪੰਜਾਬੀ ਵਿਭਾਗ ਨੇ ਕੀਤੀ। ਡਾ. ਗਗਨਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਨੇ ਸਰਕਾਰੀ ਕਾਲਜ ਵੱਲੋਂ ਮੇਲੇ ਦੇ ਸੁਚੱਜੇ ਸੰਚਾਲਨ ਦੀ ਵਧਾਈ ਦਿੱਤੀ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਮਿਲੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਮੇਜਬਾਨ ਕਾਲਜ ਵੱਲੋਂ ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਦਾ ਸਨਮਾਨ ਕੀਤਾ ਗਿਆ। ਰੋਪੜ ਦੀ ਜੰਮਪਲ ਪ੍ਰਸਿੱਧ ਗਾਇਕਾ ਅਮਰ ਨੂਰੀ ਨੇ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਮੇਰੇ ਨੱਚਦੀ ਦੇ ਖੁੱਲ੍ਹ ਗਏ ਵਾਲ਼ ਭਾਬੀ ਮੇਰੀ ਗੁੱਤ ਕਰਦੇ ਅਤੇ ਤੇਰਾ ਲਿਖਦੂ ਸਫ਼ੈਦਿਆਂ ਤੇ ਨਾਂ ਜਿੰਨ੍ਹੇ ਨੇ ਜੀ.ਟੀ. ਰੋਡ ਦੇ ਉੱਤੇ ਗਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਯੁਵਕ ਮੇਲੇ ਵਿੱਚ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਨੂੰ ਚੈਂਪੀਅਨ ਦਾ ਮਾਣ ਪ੍ਰਾਪਤ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਫਸਟ ਰਨਰਅੱਪ ਅਤੇ ਸਰਕਾਰੀ ਕਾਲਜ ਰੋਪੜ ਸੈਕਿੰਡ ਰਨਰਅੱਪ ਰਿਹਾ। ਮਿਊਜਿਕ, ਫਾਈਨ ਆਰਟਸ, ਫੋਕ ਆਰਟਸ ਤੇ ਡਾਂਸ ਦੀ ਟਰਾਫੀ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪ੍ਰਾਪਤ ਕੀਤੀ। ਥਿਏਟਰ ਦੀ ਟਰਾਫੀ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਅਤੇ ਲਿਟਰੇਰੀ ਦੀ ਟਰਾਫੀ ਸਰਕਾਰੀ ਕਾਲਜ ਰੋਪੜ ਨੇ ਹਾਸਲ ਕੀਤੀ। ਯੁਵਕ ਮੇਲੇ ਦੇ ਕੋਆਰਡੀਨੇਟਰ ਡਾ. ਹਰਜੱਸ ਕੌਰ ਨੇ ਦੱਸਿਆ ਕਿ ਗਿੱਧੇ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ  ਸ਼ਾਸ਼ਤਰੀ ਨ੍ਰਿਤ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਪਹਿਲੇ ਸਥਾਨ ਤੇ ਰਿਹਾ।

ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਵਿੱਚ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਪਹਿਲਾ, ਗੋਸੁਆਮੀ ਗਨੇਸ਼ ਦੱਤਾ ਸਨਾਤਨ ਧਰਮ ਕਾਲਜ, ਖੇੜੀ ਗੁਰਨਾ ਨੇ ਦੂਜਾ, ਸੈਫਰਨ ਕਾਲਜ ਫਾਰ ਗਰਲਜ਼, ਕੋਟਲਾ ਬਜਵਾਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੀ ਰਵਾਇਤੀ ਲੋਕ ਗੀਤ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ, ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਗੋਸੁਆਮੀ ਗਨੇਸ਼ ਦੱਤਾ ਸਨਾਤਨ ਧਰਮ ਕਾਲਜ, ਖੇੜੀ ਗੁਰਨਾ ਨੇ ਤੀਜਾ ਸਥਾਨ ਹਾਸਿਲ ਕੀਤਾ ਜਦਕਿ ਕਲੀ ਗਾਇਣ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ।

ਵਾਰ ਗਾਇਨ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਪਹਿਲਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਕਵੀਸ਼ਰੀ ਵਿੱਚ ਮਾਤਾ ਗੁਜ਼ਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਦੂਜਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਸ਼ਾਸਤਰੀ ਸੰਗੀਤ ਵਾਦਨ ਤਾਲ (ਪ੍ਰਕਸ਼ਨ) ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਦੂਜਾ, ਸਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ ਹਾਸਲ ਕੀਤਾ।

ਸ਼ਾਸ਼ਤਰੀ ਸੰਗੀਤ ਵਾਦਨ ਸਵਰ (ਨਾਨ ਪ੍ਰਕਸ਼ਨ) ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਮਾਤਾ ਗੁਜ਼ਰੀ ਕਾਲਜ, ਫਤਹਿਗੜ੍ਹ ਸਾਹਿਬ ਨੇ ਦੂਜਾ, ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੇਲੇ ਨੂੰ ਸਫ਼ਲ ਬਣਾਉਣ ਲਈ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਵੱਖ-ਵੱਖ ਕਮੇਟੀਆਂ ਦੇ ਕਨਵੀਨਰ ਅਤੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਨਤਾਸ਼ਾ ਕਾਲੜਾ, ਪ੍ਰੋ. ਹਰਦੀਪ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਦੀਪ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਡਾ. ਹਰਪ੍ਰੀਤ ਕੌਰ, ਪ੍ਰੋ. ਮਨਜਿੰਦਰ ਸਿੰਘ, ਡਾ. ਹਰਮਨਦੀਪ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ ਨੇ ਸੁਚੱਜੇ ਢੰਗ ਨਾਲ ਨਿਭਾਈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD