Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦਾ ਨਸਿ਼ਆਂ ਖਿਲਾਫ ਵੱਡਾ ਉਪਰਾਲਾ

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੁਲਿਸ ਵਿਭਾਗ ਨਾਲ ਮਿਲਕੇ ਫਾਜਿ਼ਲਕਾ ਵਿਖੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ

DC Fazilka, Senu Duggal, Fazilka, Deputy Commissioner Fazilka, Anti Drug Mission, Drive Against Drugs, Comprehensive Action against Drug Abuse, CADA, Run Against Drugs

Web Admin

Web Admin

5 Dariya News

ਫਾਜਿ਼ਲਕਾ , 26 Oct 2023

ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਅੱਜ ਇੱਥੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਨਾਲ ਮਿਲ ਕੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ ਫਾਜਿ਼ਲਕਾ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਇਸ ਦੌੜ ਦੀ ਅਗਵਾਈ ਕੀਤੀ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਵਿਖਾ ਕੇ ਦੌੜ ਨੂੰ ਰਵਾਨਾ ਕੀਤਾ।

ਦੌੜ ਦੀ ਸ਼ੁਰੂਆਤ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਭ ਨੂੰ ਨਸਿ਼ਆਂ ਖਿਲਾਫ  ਸਮਾਜਿਕ ਮੁਹਿੰਮ ਵਿਚ ਕੰਮ ਕਰਨ ਦੀ ਸਹੁੰ ਚੁੱਕਾਈ। ਇਸਦੇ ਨਾਲ ਹੀ ਇਸ ਦੌੜ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਦਾ ਵੀ ਸੰਦੇ਼ਸ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਪ੍ਰਸ਼ਾਸਨਿਕ ਪੱਧਰ ਤੇ ਤਾਂ ਨਸਿ਼ਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਮੁਹਿੰਮ ਵਿਚ ਸਮਾਜਿਕ ਭਾਗੀਦਾਰੀ ਬਹੁਤ ਜਰੂਰੀ ਹੈ।

ਇਸੇ ਲਈ ਇਸ ਤਰਾਂ ਦੇ ਆਯੋਜਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੋਰ ਅਵਸਥਾ ਦੇ ਬੱਚੇ ਅਤੇ ਨੌਜਵਾਨ ਕੋਮਲ ਮਾਨਸਿਕ ਅਵਸਥਾ ਦੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਮਾੜੇ ਅਨਸਰਾਂ ਵੱਲੋਂ ਵਰਗਲਾਉਣ ਦੀਆਂ ਕੋਸਿ਼ਸਾਂ ਵੀ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਲਗਾਤਾਰ ਸੁਚੇਤ ਕਰਦੇ ਰਹਿਣ ਵਿਚ ਵੀ ਇਸ ਤਰਾਂ ਦੇ ਆਯੋਜਨ ਕਾਰਗਾਰ ਸਿੱਧ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਪੀੜਤਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ।

ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਆਯੋਜਨ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਰੱਖ ਸਕਦੇ ਹਾਂ। ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ ਵੱਲੋਂ ਅਥਾਰਟੀ ਵੱਲੋਂ ਸਮਾਜਿਕ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਿਸ ਨਸਿ਼ਆਂ ਖਿਲਾਫ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਜ਼ੇਕਰ ਲੋਕ ਵੀ ਇਸ ਮੁਹਿੰਮ ਵਿਚ ਸਾਥ ਦੇਣ ਤਾਂ ਨਤੀਜੇ ਹੋਰ ਵੀ ਚੰਗੇ ਮਿਲਣਗੇ।

ਦੌੜ ਡੀਸੀ ਦਫ਼ਤਰ ਤੋਂ ਸੁ਼ਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਗਈ। ਦੌੜ ਵਿਚ ਜ਼ੋਸ਼ੀਲੇ ਨਾਰਿਆਂ ਨਾਲ ਫਾਜਿਲ਼ਕਾ ਦਾ ਆਸਮਾਨ ਗੂੰਜ ਉਠਿਆ। ਸਟੇਡੀਅਮ ਵਿਖੇ ਬਹੁਤ ਸਾਰੀਆਂ ਰੋਚਕ ਖੇਡਾਂ ਵੀ ਕਰਵਾਈਆਂ ਗਈਆਂ। ਡਾ: ਪਿਕਾਕਸ਼ੀ ਨੇ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਤੇ ਸਤਿੰਦਰ ਕੌਰ ਨੇ ਮਹਿਲਾ ਸ਼ਸਕਤੀਕਰਨ ਬਾਰੇ ਭਾਸ਼ਣ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜਿ਼ਲ੍ਹਾ ਤੇ ਸੈਸ਼ਨ ਜੱਜ ਵਲੋਂ ਨਸਿ਼ਆਂ ਖਿਲਾਫ ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ, ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘਾ, ਏਡੀਸੀ ਸ੍ਰੀ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਜਿ਼ਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਜਿ਼ਲ੍ਹਾ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਆਦਿ ਵੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka , Anti Drug Mission , Drive Against Drugs , Comprehensive Action against Drug Abuse , CADA , Run Against Drugs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD