Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ-ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼ ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟੇ੍ਰਸ਼ਨ ਕੈਂਪ

125 ਆਂਗਣਵਾੜੀ ਵਰਕਰਜ਼ ਨੂੰ ਵੰਡੇ ਨਿਯੁਕਤੀ ਪੱਤਰ

 Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 29 Oct 2023

ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਮਲੋਟ ਦੇ ਐਡਵਰਡ ਗੰਜ਼, ਗੈਸਟ ਹਾਊਸ, ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸ਼ਟੇ੍ਰਸ਼ਨ ਕੈਂਪ ਦਾ ਅਯੋਜਨ ਕੀਤਾ ਗਿਆ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦਾ ਵਿਅਕਤੀ ਜੋ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਦੇ ਹਨ ਜਾਂ ਲੋੜਵੰਦ ਹਨ ਨੂੰ ਆਟੋ ਚਾਲਕ ਬੈਟਰੀ ਵਾਲਾ ਈ—ਰਿਕਸ਼ਾ ਦੇਣ ਲਈ ਅੱਜ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ ਹੈ।

ਇਸ ਈ ਰਿਕਸ਼ਾ ਦੀ ਕੀਮਤ ਲਗਭਗ 1,50,000/— ਰੁਪਏ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਵਾਲੇ ਬਿਨੈਕਾਰ ਨੂੰ 50,000/— ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਬਚਦੀ ਰਕਮ ਲਈ ਲੋਨ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਜਿਲ੍ਹੇ ਨਾਲ ਸਬੰਧਿਤ ਬਿਨੈਕਾਰ ਆਪਣੀ ਅਰਜ਼ੀ ਇਸ ਕੈਂਪ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀ ਜੋ ਈ—ਰਿਕਸ਼ਾ ਚਲਾਉਣ ਦੇ ਸਮਰੱਥ ਹੋਣ ਉਹ ਵੀ ਕੈੰਪ ਵਿੱਚ ਬਿਨੈ ਕਰ ਸਕਦੇ ਹਨ। ਉਹ ਵਿਅਕਤੀ ਜਿਨ੍ਹਾਂ ਕੋਲ ਕੋਈ ਵੀ ਆਟੋ ਡੀਜ਼ਲ ਇੰਜਨ ਨਹੀਂ ਹੈ ਅਤੇ ਲੋੜਵੰਦ ਹਨ ਵੀ ਇਸ ਕੈਂਪ ਵਿੱਚ ਬਿਨੈ ਕਰ ਸਕਦੇ ਹਨ।

ਉਹਨਾਂ ਇਸ ਕੈਂਪ ਵਿਚ ਬੇਰੁਜਗਾਰ ਵਿਆਕਤੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਦੇ ਮੰਤਵ ਨਾਲ 125 ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।ਉਹਨਾ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਕੈਂਪ ਲਗਦੇ ਰਹਿਣਗੇ।

ਇਸ ਕੈਂਪ ਵਿਚ ਜਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ ਗਈ ਅਤੇ ਈ ਰਿਕਸ਼ਾ ਪ੍ਰਾਪਤ ਕਰਨ ਲਈ ਬਿਨੇ ਪੱਤਰ ਅਪਲਾਈ ਕੀਤੇ ਗਏ ਅਤੇ ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਬਿਨੇ ਪੱਤਰਾਂ ਦੀ ਵੈਰੀਫਿਕੇਸ਼ਨ ਉਪਰੰਤ ਜਲਦ ਹੀ ਯੋਗ ਵਿਅਕਤੀਆਂ ਨੂੰ ਈ ਰਿਕਸ਼ਾ ਦੇ ਦਿਤੇ ਜਾਣਗੇ । ਉਹਨਾਂ ਬੇਰੁਜ਼ਗਾਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਰੁਜ਼ਗਾਰ ਪ੍ਰਾਪਤ ਕਰਨ ਲਈ ਧਰਨੇ ਲਗਾਉਣ ਦੀ ਬਜਾਏ ਸਰਕਾਰ ਨਾਲ ਤਾਲ ਮੇਲ ਕਰਨ ਤਾਂ ਜ਼ੋ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। 

ਇਸ ਮੌਕੇ ਸ. ਜਗਮੋਹਨ ਸਿੰਘ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਨੇ ਕਿਹਾ ਕਿ ਜਿਲ੍ਹਾ ਵਾਸੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸ. ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕਿਟ ਕਮੇਟੀ ਗਿਦੜਬਾਹਾ, ਬਲਦੇਵ ਕੁਮਾਰ ਲਾਲੀ ਗਗਨੇਜਾ, ਗਗਨ ਔਲਖ, ਗੁਰਪ੍ਰੀਤ ਸਰਾਂ, ਸ਼ਹਿਰੀ ਪ੍ਰਧਾਨ, ਜ਼ੋਨੀ ਗਰਗ ਆਪ ਆਗੂ, ਸਾਰੀਕਾ ਗਰਗ ਚੇਅਰਪਰਸ਼ਨ ਅਡਵਰਡ ਗੰਜ, ਜਸ਼ਮੀਤ ਬਰਾੜ, ਸੱਤਪਾਲ ਗਿਰਧਰ, ਹਰਮੇਲ ਸਿੰਘ ਸੰਧੂ ਕੋਂਸਲਰ, ਰਮੇਸ਼ ਕੁਮਾਰ ਦਫਤਰ ਇੰਚਾਰਜ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD