Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਆਯੂਸ਼ਮਾਨ ਕਾਰਡ ਬਣਵਾਉਣ ਸਬੰਧੀ ਲੋਕਾ ਨੂੰ ਜਾਗਰੁਕ ਕਰਨ ਲਈ ਸਿਹਤ ਵਿਭਾਗ ਵੱਲੋਂ ਅਨਾਉਸਮੈਂਟ ਰਿਕਸ਼ੇ ਕੀਤੇ ਰਵਾਨਾ

16 ਅਕਤੂਬਰ ਤੋ 30 ਨਵੰਬਰ 2023 ਤੱਕ ਆਪਣਾ ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚੋਂ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਦਿੱਤੇ ਜਾਣਗੇ ਨਗਦ ਇਨਾਮ: ਡਾ. ਬੰਦਨਾ ਬਾਂਸਲ ਡੀ.ਐਮ.ਸੀ.

Health, Deputy Medical Commissioner, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Nov 2023

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧ ਵਿੱਚ  ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਇਹ ਮੁਫਤ ਸਹੂਲਤ ਪ੍ਰਾਪਤ ਕਰਨ ਲਈ ਆਯੁਸ਼ਮਾਨ ਕਾਰਡ ਬਣਾਉਣ ਲਈ ਲਗਾਤਾਰ ਪ੍ਰੇਰਤ ਕੀਤਾ ਜਾ ਰਿਹਾ ਹੈ।

ਲੋਕਾਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਅਨਾਉਂਸਮੈਂਟ ਰਿਕਸ਼ਾ ਡਾ.ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਬੰਦਨਾ ਬਾਸਲ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਰਵਾਨਾ ਕੀਤਾ ਗਿਆ ਜੋ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਯੋਜਨਾ ਤੇ ਲਾਭ ਦੱਸ ਕੇ ਇਸ ਯੋਜਨਾ ਨਾਲ ਜੋੜਨ ਲਈ ਜਾਗਰੁਕ ਕਰੇਗਾ।

ਇਸ  ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਾਸੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਨ ਲਈ ਨਵੇਕਲੀ ਪਹਿਲ ਕਰਦੇ ਹੋਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ, ਜਿਸ ਤਹਿਤ 16 ਅਕਤੂਬਰ ਤੋ 30 ਨਵੰਬਰ 2023 ਤੱਕ ਆਪਣਾ ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚੋਂ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। 

ਜਿਸ ਵਿੱਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ ਅੱਠ ਹਜ਼ਾਰ ਰੁਪਏ ਅਤੇ 6ਵੇਂ ਤੋ 10ਵੇਂ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ-ਪੰਜ ਹਜਾਰ ਰੁਪਏ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹ ਡਰਾਅ ਪੰਜਾਬ ਸਰਕਾਰ ਵੱਲੋਂ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ‘ਤੇ 4 ਦਸੰਬਰ ਨੂੰ ਕੱਢਿਆ ਜਾਵੇਗਾ।

ਉਨ੍ਹਾ ਕਿਹਾ ਕਿ ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਸ਼੍ਰੇਣੀਆਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਟਰਡ ਮਜਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in  ਅਤੇ ਅਯੂਰਮੈਨ ਐਪ  ਦੇ ਰਾਹੀਂ ਖੁੱਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਵੈਬਸਾਈਟ  www.sha.punjab.gov.in     ਤੋਂ ਅਤੇ ਹੈਲਪਲਾਈਨ ਨੰਬਰ 14555 ਡਾਈਲ ਕਰਕੇ ਲਈ ਜਾ ਸਕਦੀ ਹੈ। 

ਲਾਭਪਾਤਰੀ ਪਰਿਵਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪਰਿਵਾਰ ਦੇ ਹਰ ਵਿਅਕਤੀ ਦਾ ਆਪਣਾ ਵੱਖਰਾਂ-ਵੱਖਰਾਂ ਕਾਰਡ ਸਮਾਂ ਰਹਿੰਦਿਆਂ ਬਣਵਾ ਲੈਣ ਤਾਂ ਜੋ ਹਸਪਤਾਲ ਵਿੱਚ ਦਾਖਿਲ ਹੋਣ ਦੀ ਸੂਰਤ ਵਿੱਚ ਲੋੜ ਪੈਣ ਤੇ ਇਸ ਯੋਜਨਾਂ ਦਾ ਲਾਭ ਬਿਨਾਂ ਕਿਸੇ ਪਰੇਸ਼ਾਨੀ ਤੋਂ ਲਿਆ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸਮੀਡੀਆਂ ਅਫਸਰ, ਦੀਪਕ ਕੁਮਾਰ ਡੀ.ਪੀ.ਐਮ, ਸੰਦੀਪ ਕੌਰ ਜਿਲ੍ਹਾ ਕੋਆਰਡੀਨੇਟਰ, ਮਨਪ੍ਰੀਤ ਕੌਰ ਅਤੇ ਸਤਵੀਰ ਕੌਰ ਸੁਪਰਡੈਂਟ, ਭਗਵਾਨਦਾਸ, ਲਾਲਚੰਦ ਜਿਲ੍ਹਾ ਸਿਹਤ ਇੰਨਸਪੈਕਟਰ, ਭੁਪਿੰਦਰ ਸਿੰਘ ਸਟੈਨੋ ਆਦਿ ਹਾਜ਼ਰ ਸਨ।

 

Tags: Health , Deputy Medical Commissioner , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD