Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

ਪਿਛਲੇ ਸਾਲ ਦੇ ਮੁਕਾਬਲੇ, ਦੀਵਾਲੀ 'ਤੇ ਪੰਜਾਬ ਦਾ AQI 22.8% ਸੁਧਰਿਆ

ਮਾਨ ਸਰਕਾਰ ਦੇ ਲਗਾਤਾਰ ਯਤਨ ਨਾਲ ਪੰਜਾਬ ਅਤੇ ਇਸ ਦੇ ਪਾਣੀ, ਹਵਾ ਅਤੇ ਮਿੱਟੀ ਲਈ ਚੰਗੇ ਨਤੀਜੇ ਦੇ ਰਹੇ ਹਨ: ਆਪ

Jagtar Singh Sanghera, AAP, Aam Aadmi Party, Aam Aadmi Party Punjab, AAP Punjab, Babbi Badal, Bikramjit Passi

Web Admin

Web Admin

5 Dariya News

ਚੰਡੀਗੜ੍ਹ , 14 Nov 2023

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੀਵਾਲੀ ਮੌਕੇ ਪੰਜਾਬ ਵਿੱਚ AQI ਨੂੰ ਮੱਧਮ ਰੱਖਣ ਵਿੱਚ ਸਫਲ ਰਹਿਣ ਲਈ ਸੂਬੇ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ।  ਦੀਵਾਲੀ 'ਤੇ ਪੰਜਾਬ ਨੇ (12 ਨਵੰਬਰ ਨੂੰ ਸਵੇਰੇ 7 ਵਜੇ ਤੋਂ 13 ਨਵੰਬਰ ਨੂੰ ਸਵੇਰੇ 6 ਵਜੇ ਤੱਕ) ਔਸਤ AQI 207 ਰਿਕਾਰਡ ਕੀਤਾ ਜੋ ਪਿਛਲੇ ਸਾਲ ਨਾਲੋਂ ਮੱਧਮ ਅਤੇ ਮਹੱਤਵਪੂਰਨ ਤੌਰ 'ਤੇ ਬਿਹਤਰ ਸੀ।  ਮੰਗਲਵਾਰ ਨੂੰ ਬੁਲਾਰੇ ਬੱਬੀ ਬਾਦਲ ਅਤੇ ਬਿਕਰਮਜੀਤ ਪਾਸੀ ਦੇ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ 'ਆਪ' ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ 'ਚ ਇਸ ਸਾਲ ਹਵਾ ਗੁਣਵੱਤਾ ਸੂਚਕ ਅੰਕ  ਪਿਛਲੇ ਸਾਲ (2022) ਦੇ ਮੁਕਾਬਲੇ 22.8 ਫੀਸਦੀ ਬਿਹਤਰ ਰਿਹਾ। 

2021 ਦੀ ਦੀਵਾਲੀ ਦੇ ਮੁਕਾਬਲੇ 2022 ਵਿੱਚ ਹਵਾ ਗੁਣਵੱਤਾ ਸੂਚਕਾਂਕ 7.6% ਬਿਹਤਰ ਰਿਹਾ ਅਤੇ ਇਸ ਸਾਲ ਹੋਰ ਸੁਧਾਰ ਦਰਜ ਕੀਤਾ ਗਿਆ। 2021 ਵਿੱਚ ਦੀਵਾਲੀ ਵਾਲੇ ਦਿਨ ਸਵੇਰੇ 7 ਵਜੇ ਤੋਂ ਅਗਲੇ ਦਿਨ ਸਵੇਰੇ 6 ਵਜੇ ਤੱਕ ਹਵਾ ਗੁਣਵੱਤਾ ਸੂਚਕ ਅੰਕ 268 ਸੀ, ਜਦੋਂ ਕਿ ਪਿਛਲੇ ਸਾਲ ਹਵਾ ਗੁਣਵੱਤਾ ਸੂਚਕ ਅੰਕ 224 ਸੀ, ਇਸ ਸਾਲ ਇਹ 207 ਸੀ। ਸੰਘੇੜਾ ਨੇ ਕਿਹਾ ਕਿ ਇਹ ਮਾਨ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਛੇ ਸ਼ਹਿਰਾਂ ਅੰਮ੍ਰਿਤਸਰ,ਜਲੰਧਰ, ਲੁਧਿਆਣਾ,ਖੰਨਾ,ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਲਗਾਤਾਰ ਅੰਬੀਏਂਟ ਏਅਰ ਕੁਆਲਿਟੀ ਮਾਨੀਟਰ ਸਟੇਸ਼ਨ ਸਥਾਪਿਤ ਕੀਤੇ ਹਨ, ਜੋ ਲਗਾਤਾਰ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਦੇ ਹਨ ਅਤੇ ਸਹੀ ਡਾਟਾ ਇਕੱਤਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70% ਕਮੀ ਆਈ ਹੈ, ਜੋ ਕਿ ਬਿਹਤਰ ਹਵਾ ਦੀ ਗੁਣਵੱਤਾ ਦਾ ਇੱਕ ਵੱਡਾ ਕਾਰਕ ਹੈ।  ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਉਣ ਅਤੇ ਸੂਬੇ ਦੇ ਵਾਤਾਵਰਨ ਨੂੰ ਸੁਧਾਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।  ਲਗਭਗ 1 ਲੱਖ 40 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ ਹਨ ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਰਤੀਆਂ ਜਾਂਦੀਆਂ ਹਨ।  ਇਨ੍ਹਾਂ ਮਸ਼ੀਨਾਂ 'ਤੇ ਸਹਿਕਾਰੀ ਸਭਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ 80% ਸਬਸਿਡੀ ਮਿਲਦੀ ਹੈ ਅਤੇ ਲੋਕਾਂ ਨੂੰ 50% ਸਬਸਿਡੀ ਮਿਲਦੀ ਹੈ।  

ਇਨ੍ਹਾਂ ਮਸ਼ੀਨਾਂ ਨੂੰ ਖਰੀਦਣ ਲਈ ਵੱਧ ਤੋਂ ਵੱਧ ਸੰਸਥਾਵਾਂ ਅਤੇ ਸੁਸਾਇਟੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।  ਕਿਸਾਨ ਸਾਡੇ ਵਾਤਾਵਰਨ ਨੂੰ ਬਚਾਉਣ ਲਈ ਸਿੱਖਿਆ, ਜਾਗਰੂਕਤਾ ਅਤੇ ਸਾਧਨ ਪ੍ਰਾਪਤ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਪਰਾਲੀ ਦੀ ਵਰਤੋਂ ਜੈਵਿਕ ਬਾਲਣ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਆਮਦਨ ਦੇ ਵਾਧੂ ਸਰੋਤ ਮਿਲ ਰਹੇ ਹਨ। ਸੰਘੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਸ਼ੀਨਰੀ ਅਤੇ ਸਿਸਟਮ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਦਿਲਚਸਪੀ ਅਤੇ ਪ੍ਰਬੰਧਨ ਦਾ ਧੰਨਵਾਦ ਕੀਤਾ ਅਤੇ ਦਸਿਆ ਕਿ 70 ਪ੍ਰਤੀਸ਼ਤ ਘੱਟ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ, ਪੂਸਾ-44 ਵਰਗੀਆਂ ਕਿਸਮਾਂ 'ਤੇ ਪਾਬੰਦੀ ਲਗਾਈ ਗਈ ਹੈ।  

ਸਾਡਾ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨਾ ਹੈ।  ਅੰਤ ਵਿੱਚ ‘ਆਪ’ ਦੇ ਬੁਲਾਰੇ ਨੇ ਕੇਂਦਰ ਸਰਕਾਰ ਨੂੰ ਵੀ ਅਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਇਸ ਸਮੱਸਿਆ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਕੇਂਦਰ ਨੂੰ ਦਾਲਾਂ ਅਤੇ ਮੱਕੀ ਸਮੇਤ 22 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ।

 

Tags: Jagtar Singh Sanghera , AAP , Aam Aadmi Party , Aam Aadmi Party Punjab , AAP Punjab , Babbi Badal , Bikramjit Passi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD