Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Hyderabad,Tejveer Singh, Manuj Syal, Vinesh Gautam,  Deepinder Dhillon, Ajay Shrivastva

Web Admin

Web Admin

5 Dariya News

ਹੈਦਰਾਬਾਦ , 17 Nov 2023

ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ।

ਇਸ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ।ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ।

ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ।

ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ।  ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ।

ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ।ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ।

ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ।ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਸ੍ਰੀ ਅਜੈ ਸ੍ਰੀਵਾਸਤਵਾ ਸ਼ਾਮਲ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Hyderabad , Tejveer Singh , Manuj Syal , Vinesh Gautam , Deepinder Dhillon , Ajay Shrivastva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD