ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਭੂਸ਼ਨਪੁਰਾ ਨੇੜੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਜਿਸ ’ਤੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਕਿਸੇ ਨੂੰ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 14 ਨਵੇਂ ਟਿਊਬਵੈੱਲ ਸ਼ੁਰੂ ਕੀਤੇ ਗਏ ਹਨ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੈ, ਉੱਥੇ ਨਵੇਂ ਟਿਊਬਵੈੱਲ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਾਰਕਾਂ ਦੇ ਸੁੰਦਰੀਕਰਨ ਦਾ ਕੰਮ ਵੀ ਚੱਲ ਰਿਹਾ ਹੈ। ਡਾਕਟਰ ਗੁਪਤਾ ਨੇ ਭਗਤਾਂਵਾਲਾ ਦਾਣਾ ਮੰਡੀ ਦੇ ਸਾਹਮਣੇ ਸੜਕ ਦੇ ਨਿਰਮਾਣ ਦਾ ਵੀ ਉਦਘਾਟਨ ਕੀਤਾ। ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਟੁੱਟੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਇਸ ਮੌਕੇ ਬਲਬੀਰ ਸਿੰਘ ਬੱਬੀ ਪਹਿਲਵਾਨ, ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਰਣਬੀਰ ਸਿੰਘ, ਕੁਲਜੀਤ ਸਿੰਘ ਐਸ.ਡੀ.ਓ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜੇ.ਈ ਰਾਮ ਜੀ ਮਨਦੀਪ ਸਿੰਘ, ਵਿਕਰਮ ਬੱਗਾ, ਸਨਪ੍ਰੀਤ ਭਾਟੀਆ, ਪ੍ਰਿਆ ਭਾਟੀਆ, ਕਮਲ ਸੁਦੇਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।