Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਡੇਰਾ ਬੱਸੀ/ਐਸਏਐਸ ਨਗਰ , 01 Dec 2023

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। 

ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ 'ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ। 

ਸ. ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ। ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ। 

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD