Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸ਼ਰਧਾਲੂਆਂ ਦੀ ਬੱਸ ਤਲਵੰਡੀ ਸਾਬੋ ਅਤੇ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ

ਯਾਤਰਾ ਉਤੇ ਜਾਣ ਵਾਲੇ ਯਾਤਰੀ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 14 Dec 2023

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਸ਼ਰਧਾਲੂਆਂ ਦੀ ਬੱਸ ਤਲਵੰਡੀ ਸਾਬੋ ਅਤੇ ਸ੍ਰੀ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਜਿੰਦਰਪਾਲ ਸਿੰਘ ਸੈਕਰਟਰੀ ਜਿਲਾ ਪਰੀਸ਼ਦ, ਗੁਰਪ੍ਰੀਤ ਸਿੰਘ ਬੀਡੀਪੀਓ, ਅਮਰੀਕ ਸਿੰਘ ਗੋਲਡੀ, ਮਿੱਠੂ ਭਰਥ, ਡਾ ਬੱਬੂ ਚੀਮਾਖੁੰਡੀ, ਜਸਬੀਰ ਸਿੰਘ ਮੇਤਲੇ, ਸੁਖਵਿੰਦਰ ਸਿੰਘ ਬਲਾਕ ਪਰਧਾਨ, ਸੁਖਦੇਵ ਸਿੰਘ ਰੂਮੀ ਪੀਏ ਅਤੇ ਡਾ ਰਮਨਦੀਪ ਕੌਰ ਸੈਣੀ ਮੈਡੀਕਲ ਅਫਸਰ  ਮੋਜੂਦ ਸਨ। ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 43 ਯਾਤਰੀਆਂ ਦੀ ਬੱਸ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤੀ ਗਈ। 

ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਇਸ ਤੀਰਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।  ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਠਹਿਰਨ ਅਤੇ  ਖਾਣਾ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।  

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਵੀ ਪੂਰੀ ਕੀਤੀ ਜਾਵੇਗੀ। 

ਇੰਨਾ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਬੱਸਾਂ ਦੇ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਰੇਲ ਗੱਡੀ ਰਾਹੀਂ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD