Tuesday, 25 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਹਾੜਾ ਮਨਾਇਆ ਬਟਾਲਾ ਦੇ ਚੱਲ ਰਹੇ ਵਿਕਾਸ ਵਿੱਚ ਇੱਕ ਹੋਰ ਵਿਕਾਸ ਕਾਰਜ ਸ਼ੁਰੂ - ਵਿਧਾਇਕ ਸ਼ੈਰੀ ਕਲਸੀ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਬਾਰਿਸ਼ਾਂ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ ਪਿੰਡ ਕੁਤਬਾ ਵਿਖੇ ਕੈਂਪ 28 ਜੂਨ ਨੂੰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪੁਲਿਸ ਦਾ ਹੌਸਲਾ ਗਿਰਾ (ਡੇਗ)ਰਹੇ ਹਨ : ਤਰੁਣ ਚੁੱਘ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਅਮਿਤ ਸ਼ਾਹ ਨੇ ਦੇਸ਼ ਵਿੱਚ ਹੜ੍ਹ ਪ੍ਰਬੰਧਨ ਦੀ ਸਮੀਖਿਆ ਲਈ ਅੱਜ ਨਵੀਂ ਦਿੱਲੀ ਵਿੱਚ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਲੰਧਰ 'ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ 'ਆਪ' 'ਚ ਸ਼ਾਮਲ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ - ਸੰਦੀਪ ਕੁਮਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ

 

ਬ੍ਰਹਮਪੁਰਾ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਬੇਅਦਬੀ ਕਾਂਡ ਲਈ 'ਆਪ' ਦੀ ਕੀਤੀ ਆਲੋਚਨਾ

ਬ੍ਰਹਮਪੁਰਾ ਨੇ ਮੁੱਖ ਮੰਤਰੀ ਮਾਨ 'ਤੇ ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦੀ ਬਜਾਏ ਪਰਿਵਾਰਵਾਦ ਭਾਰੂ ਹੋਣ ਦਾ ਦੋਸ਼ ਮੜਿਆ

Ravinder Singh Brahmpura

Web Admin

Web Admin

5 Dariya News

ਸੁਲਤਾਨਪੁਰ ਲੋਧੀ , 17 Dec 2023

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਹ ਵਿਰੋਧ ਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਸੰਬੰਧ ਵਿੱਚ ਸੀ ਜਿਸ ਵਿੱਚ 23 ਨਵੰਬਰ, 2023 ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਬੈਠੇ ਬੰਦਗੀ ਕਰ ਰਹੇ 'ਨਿਹੰਗ ਸਿੰਘਾਂ' 'ਤੇ ਸਥਾਨਕ ਪੁਲੀਸ ਵੱਲੋਂ ਹਮਲਾ ਕੀਤਾ ਗਿਆ ਸੀ।

ਸ੍ਰ. ਬ੍ਰਹਮਪੁਰਾ ਨੇ ਪ੍ਰਦਰਸ਼ਨ ਅਤੇ ਸ਼ਾਂਤਮਈ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਮੁੱਦੇ ਪ੍ਰਤੀ ਪੰਜਾਬ ਸਰਕਾਰ ਦੀ ਲਾਪਰਵਾਹੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਧੜੇਬੰਦੀਆਂ ਨੂੰ ਸਿੱਖ ਧਰਮ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਅੰਦਰ ਹਿੰਸਾ ਅਤੇ ਪੁਲਿਸ ਬਲਾਂ ਦੀ ਵਰਤੋਂ ਕਰਨ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ।

ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਿੱਖ ਭਾਈਚਾਰੇ ਵੱਲੋਂ ਨਿਖੇਧੀ ਦਾ ਕਾਰਨ ਬਣੀਆਂ ਹਨ, ਜਿਸ ਨਾਲ ਸਮੂਚੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰ. ਬ੍ਰਹਮਪੁਰਾ ਨੇ ਅਜਿਹੀ ਅਫ਼ਸੋਸਨਾਕ ਕਾਰਵਾਈਆਂ ਕਾਰਨ ਪੁਲਿਸ ਹੋਮ ਗਾਰਡ ਜਵਾਨ ਜਸਪਾਲ ਸਿੰਘ ਸਮੇਤ ਜਾਨੀ ਨੁਕਸਾਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ 'ਤੇ ਸਵਾਲ ਉਠਾਏ ਹਨ।

ਭਗਵੰਤ ਮਾਨ 'ਤੇ ਜਨਤਾ ਦੇ ਭਰੋਸੇ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ, ਸ੍ਰ. ਬ੍ਰਹਮਪੁਰਾ ਨੇ ਮੌਜੂਦਾ ਸੱਤਾਧਾਰੀ ਪਾਰਟੀ, ਆਮ ਆਦਮੀ ਪਾਰਟੀ ਅਤੇ 1984 ਦੇ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸ ਪਾਰਟੀ ਨੂੰ ਇੱਕ ਸਮਾਨ ਕਰਾਰ ਦਿੱਤਾ। ਉਨ੍ਹਾਂ ਸਿੱਖਾਂ ਨੂੰ ਅਜਿਹੀਆਂ ਸਾਜ਼ਿਸ਼ਾਂ ਅਤੇ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ, ਜਿਵੇਂ ਕਿ ਮੌਜੂਦਾ ਸ਼ਾਸਨਕਾਲ ਦੇ ਅਧੀਨ ਕਤਲੇਆਮ ਅਤੇ ਖੂਨ-ਖਰਾਬੇ ਦਾ ਮਾਹੌਲ ਬਣ ਰਿਹਾ ਹੈ।

ਸ੍ਰ. ਬ੍ਰਹਮਪੁਰਾ ਨੇ ਪੰਜਾਬ ਦੇ ਲੋਕਾਂ ਲਈ ਲੋੜੀਂਦੀ ਸੇਵਾਵਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਘਾਟ 'ਤੇ ਅਫ਼ਸੋਸ ਪ੍ਰਗਟ ਕੀਤਾ ਅਤੇ ਮੁੱਖ ਮੰਤਰੀ ਦੇ ਪਰਿਵਾਰਵਾਦ ਵੱਲ ਇਸ਼ਾਰਾ ਕੀਤਾ ਜਿਸ ਕਾਰਨ ਸੁਰੱਖਿਆ ਬਲਾਂ ਦੀ ਬਹੁਤ ਜ਼ਿਆਦਾ ਬੇਲੋੜੀ ਤਾਇਨਾਤੀ ਕੀਤੀ ਗਈ ਹੈ। 

ਇਸ ਤੋਂ ਇਲਾਵਾ, ਉਨ੍ਹਾਂ ਨੇ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਭੂਮਿਕਾ ਅਤੇ ਉਸ ਵੱਲੋਂ ਐਸਕਾਰਟ ਪਾਇਲਟ ਵਾਹਨਾਂ ਦੀ ਨਾਜਾਇਜ਼ ਤੈਨਾਤੀ ਕਰਨ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ 'ਤੇ ਵੀ ਸਵਾਲ ਉਠਾਏ ਹਨ। ਇਸ ਤੋਂ ਇਲਾਵਾ, ਸ੍ਰ. ਬ੍ਰਹਮਪੁਰਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਪੰਜਾਬ ਦੇ ਮਾਮਲਿਆਂ 'ਚ ਦਿੱਲੀ ਸਥਿਤ ਵਿਧਾਇਕਾਂ ਜਾਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਮੂਲੀਅਤ ਹੈ, ਜਦਕਿ ਉਨ੍ਹਾਂ ਲਈ ਬੇਲੋੜੀ ਸੁਰੱਖਿਆ ਤਾਇਨਾਤੀ ਵੀ ਸੂਬੇ 'ਤੇ ਬੋਝ ਬਣ ਰਹੀ ਹੈ।

ਸ੍ਰ. ਬ੍ਰਹਮਪੁਰਾ ਨੇ ਸੁਲਤਾਨਪੁਰ ਲੋਧੀ ਵਿਖੇ ਬੇਅਦਬੀ ਕਾਂਡ ਲਈ ਚੇਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਸਰਕਾਰ ਨੇ ਸਮੇਂ ਸਿਰ ਸਿੱਖ ਭਾਈਚਾਰੇ ਨੂੰ ਇਨਸਾਫ਼ ਨਾ ਦਿੱਤਾ ਤਾਂ ਸ਼੍ਰੋਮਣੀ ਅਕਾਲੀ ਦਲ ਲੋੜੀਂਦੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਕਿਸੇ ਵੀ ਸੂਰਤ ਵਿੱਚ ਆਪਣੇ ਧਾਰਮਿਕ ਅਸਥਾਨਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗਾ।

ਇਸ ਧਰਨੇ ਵਿੱਚ ਬਲਵਿੰਦਰ ਸਿੰਘ ਵੇਈਪੂਈ ਮੈਂਬਰ ਸ਼੍ਰੋਮਣੀ ਕਮੇਟੀ , ਸਤਨਾਮ ਸਿੰਘ ਚੋਹਲਾ ਸਾਹਿਬ, ਕੁਲਦੀਪ ਸਿੰਘ ਔਲਖ ਜਥੇਬੰਦਕ ਸਕੱਤਰ, ਗੁਰਸੇਵਕ ਸਿੰਘ ਸ਼ੇਖ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਤਰਨ ਤਾਰਨ , ਪ੍ਰੇਮ ਸਿੰਘ ਪੰਨੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੋਇੰਦਵਾਲ ਸਾਹਿਬ, ਕੁਲਦੀਪ ਸਿੰਘ ਲਹੌਰੀਆ ਸਾਬਕਾ ਸਰਪੰਚ ਗੋਇੰਦਵਾਲ ਸਾਹਿਬ ,ਬਲਵਿੰਦਰ ਸਿੰਘ ਸੰਮਤੀ ਮੈਂਬਰ, ਗੋਇੰਦਵਾਲ ਸਾਹਿਬ ਕੈਪਟਨ ਸੁੱਚਾ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ, ਹਰਜਿੰਦਰ ਸਿੰਘ ਮੈਂਬਰ ਪੰਚਾਇਤ, ਦਵਿੰਦਰ ਸਿੰਘ ਗੋਇੰਦਵਾਲ ਸਾਹਿਬ , ਦਿਲਬਾਗ ਸਿੰਘ ਕਾਹਲਵਾਂ, ਸਤਨਾਮ ਸਿੰਘ ਕਰਮੂਵਾਲਾ , ਜਗਤਾਰ ਸਿੰਘ ਸਾਬਕਾ ਸਰਪੰਚ ਧੁੰਦਾ, ਅਮਰਜੀਤ ਸਿੰਘ ਸਾਬਕਾ ਸਰਪੰਚ ਕੇਲਾ, ਮਨਜਿੰਦਰ ਸਿੰਘ ਸਾਬਕਾ ਸਰਪੰਚ ਭੋਈਆਂ, ਰਣਜੀਤ ਸਿੰਘ ਪੱਪੂ ਖਡੂਰ ਸਾਹਿਬ, ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਸੁਰਮੇਲ ਸਿੰਘ ਵਾਂ ਸਾਬਕਾ ਬਲਾਕ ਸੰਮਤੀ ਮੈਂਬਰ , ਸੁਰਿੰਦਰ ਸਿੰਘ ਛਿੰਦਾ ਸਾਬਕਾ ਸਰਪੰਚ ਫਤਿਹਾਬਾਦ , ਰਤਨ ਸਿੰਘ ਪ੍ਰਧਾਨ ਫਤਿਹਾਬਾਦ ਜਗਜੀਤ ਸਿੰਘ ਕਾਲੂ ਫਤਿਹਾਬਾਦ , ਹਰੀਸ਼ ਗੁਰਜਰ ਫਤਿਹਾਬਾਦ , ਕਾਬਲ ਸਿੰਘ ਭੈਲ, ਦਾਰਾ ਸਿੰਘ ਭੈਲ, ਬੂਟਾ ਸਿੰਘ ਭੈਲ, ਸਰਦੂਲ ਸਿੰਘ ਸਾਬਕਾ ਸਰਪੰਚ ਸੰਗਤਪੁਰ, ਚਮਕੌਰ ਸਿੰਘ ਸਾਬਕਾ ਸਰਪੰਚ ਸੰਗਤਪੁਰ, ਦੁੱਲਾ ਸਿੰਘ ਮੈਂਬਰ, ਮਨਜਿੰਦਰ ਸਿੰਘ ਨੰਬਰਦਾਰ, ਪਰਮਜੀਤ ਸਿੰਘ ਪ੍ਰਧਾਨ, ਕਾਬਲ ਸਿੰਘ ਚੋਬਰ, ਪਾਲ ਸਿੰਘ ਕਾਹਲਵਾਂ, ਜਗਜੀਤ ਸਿੰਘ ਕਾਹਲਵਾਂ , ਗੁਰ ਇਕਬਾਲ ਸਿੰਘ ਕਾਹਲਵਾਂ,ਅਮਰ ਸਿੰਘ ਧੂੰਦਾ, ਮੇਜਰ ਸਿੰਘ ਮੈਂਬਰ ਪੰਚਾਇਤ ਧੁੰਦਾ, ਪੂਰਨ ਸਿੰਘ ਫੌਜੀ ਧੁੰਦਾ, ਜੋਬਨਜੀਤ ਸਿੰਘ , ਗੁਰਦੇਵ ਸਿੰਘ ਸਬਦੀ, ਗੁਰਲਾਲ ਸਿੰਘ ਵਾਂ ,ਦਲਬੀਰ ਸਿੰਘ ਸਾਬਕਾ ਸਰਪੰਚ,ਗੁਰਦਿਆਲ ਸਿੰਘ ਚੋਹਲਾ, ਬਲਬੀਰ ਸਿੰਘ ਬੱਲੀ,ਸਿਮਰਨਜੀਤ ਸਿੰਘ ਕਾਕੂ ਪੀ ਏ,ਸੁਖਦੇਵ ਸਿੰਘ ਸਾਬਾ ਫੌਜੀ,ਸਵਿੰਦਰ ਸਿੰਘ ਚੋਹਲਾ ਸਾਹਿਬ,ਗੁਰਮੀਤ ਸਿੰਘ ਚੋਹਲਾ ਸਾਹਿਬ,ਨਿਰਵੈਲ ਸਿੰਘ ਚੋਹਲਾ ਸਾਹਿਬ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

 

Tags: Ravinder Singh Brahmpura , Shiromani Akali Dal , Khadoor Sahib , Gurudwara Akal Bunga , Sultanpur Lodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD