Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਵਿਧਾਇਕ ਡਾ. ਅਜੈ ਗੁਪਤਾ ਨੇ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

Dr. Ajay Gupta AAP

Web Admin

Web Admin

5 Dariya News

ਅੰਮ੍ਰਿਤਸਰ , 21 Dec 2023

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ  ਅਤੇ ਚੌਕ ਫ਼ਰੀਦ ਵਿੱਚ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਵਿਧਾਇਕ ਡਾ:  ਅਜੈ ਗੁਪਤਾ ਨੇ ਕਿਹਾ ਕਿ  ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਤੇਜ਼ੀ ਨਾਲ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਵਧਣ ਕਾਰਨ ਹੁਣ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਰੁਕਿਆ ਹੋਇਆ ਹੈ ਅਤੇ  ਇੰਟਰਲਾਕਿੰਗ ਟਾਈਲਾਂ ਅਤੇ ਸੀਸੀ ਫਲੋਰਿੰਗ ਨਾਲ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਮਾਰਚ 2024 ਵਿੱਚ ਮੁੜ ਸ਼ੁਰੂ ਹੋ ਜਾਵੇਗਾ ਵਾਲਡ ਸਿਟੀ ਦੇ ਆਲੇ-ਦੁਆਲੇ ਬਣਾਈ ਜਾ ਰਹੀ ਸਮਾਰਟ ਰੋਡ ਦਾ ਨਿਰਮਾਣ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ । ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਦੀ ਪੈਨਸ਼ਨ ਤੇਜ਼ੀ ਨਾਲ ਮੁਹੱਈਆ ਕਰਵਾਈ ਜਾ ਰਹੀ ਹਾਊਸਿੰਗ ਸਕੀਮ ਤਹਿਤ ਵੀ ਲੋਕਾਂ ਵੱਲੋਂ ਫਾਰਮ ਭਰੇ ਜਾ ਰਹੇ ਹਨ, ਇਸ ਦਾ ਅਧਿਕਾਰੀਆਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਰਕਮ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ ਲੋਕ ਆਪਣੇ ਘਰਾਂ ਦੀਆਂ ਛੱਤਾਂ ਬਣਵਾ ਸਕਣ।

ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ਰਧਾਲੂਆਂ ਨੂੰ ਰੇਲਵੇ ਰਾਹੀਂ ਭੇਜਣ ਵਿੱਚ ਅੜਚਨ ਪੈਦਾ ਕਰ ਰਹੀ ਹੈ, ਇਸ ਦਾ ਵੀ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਰਹੇ ਹਨ। ਵਿਧਾਇਕ ਡਾ: ਗੁਪਤਾ ਨੇ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਹਿਲ ਦੇ ਆਧਾਰ ’ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਫ਼ਾਈ ਵਿਵਸਥਾ ਸਬੰਧੀ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਘਰ-ਘਰ ਜਾ ਕੇ ਵਸੂਲੀ ਲਈ ਠੇਕਾ ਦੇਣ ਵਾਲੀ ਕੰਪਨੀ ਵੱਲੋਂ ਭੇਜੇ ਗਏ ਵਾਹਨਾਂ ਦੀ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। 

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ ਅਤੇ ਫੁੱਟਪਾਥਾਂ’ ਤੇ ਨਾ ਸੁੱਟਣ ਜਦੋਂ ਕੂੜਾ ਇਕੱਠਾ ਕਰਨ ਵਾਲਾ ਵਾਹਨ ਆਉਂਦਾ ਹੈ, ਤਾਂ ਘਰ ਦਾ ਕੂੜਾ ਵਾਹਨ ਚਾਲਕਾਂ ਨੂੰ ਸੌਂਪ ਦਿਓ ਅਤੇ ਕੂੜਾ ਇਕੱਠਾ ਕਰਨ ਲਈ ਨਿਰਧਾਰਤ ਕੂੜਾ ਚੁੱਕਣ ਵਾਲੇ ਸਥਾਨ ’ਤੇ ਰੱਖੇ ਡਸਟਬਿਨ ਵਿੱਚ ਪਾਓ। ਇਸ ਮੌਕੇ ਮਨਦੀਪ ਸਿੰਘ ਚੱਢਾ, ਸੁਰਜੀਤ ਸਿੰਘ ਹੈਪੀ, ਸੁਦੇਸ਼ ਕੁਮਾਰ, ਮੈਡਮ ਮਧੂ, ਬਬੀਤਾ, ਨਰਾਇਣੀ ਸ਼ਰਮਾ, ਮਨੀਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

 

Tags: Dr. Ajay Gupta , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD