Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗਡ਼੍ਹ ਵਿਖੇ 12ਵੇਂ ਸਾਲਾਨਾ ਸ਼ਾਨਦਾਰ ਸਮਾਰੋਹ ਦਾ ਆਯੋਜਨ

‘ਮੈਟਲ-ਦਾ ਮੈਟਲਵਰਸ ਓਡੀਸੀ” ਥੀਮ ’ਤੇ ਆਧਾਰਿਤ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪੇਸ਼ਕਾਰੀਆਂ

Dhatu: The MetalVerse Odyssey

Web Admin

Web Admin

5 Dariya News

ਚੰਡੀਗਡ਼੍ਹ , 21 Dec 2023

ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗਡ਼੍ਹ, ਨੇ ਅੱਜ ਆਪਣਾ 12ਵਾਂ ਸਾਲਾਨਾ ਦਿਵਸ ਮਨਾਇਆ। ‘‘ਦਾ ਮੈਟਲ-ਮੈਟਲਵਰਸ ਓਡੀਸੀ” ਥੀਮ ’ਤੇ ਆਧਾਰਿਤ ਇਸ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ। ‘‘ਮੈਟਲ” ਥੀਮ ਵਿੱਚ ਪਰੋਏ ਹੋਏ ਇਸ ਸ਼ਾਨਦਾਰ ਸਮਾਰੋਹ ਵਿੱਚ ਸਟੇਜ ਉੱਤੇ ਇੱਕ ਵਿਸ਼ੇਸ਼ ਮੈਟਲ ਕਾਰਟ ਦੁਆਰਾ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੀਆਂ ਧਾਤਾਂ ਬਾਰੇ ਸ਼ਾਨਦਾਰ ਪੇਸ਼ਕਾਰੀ ਅਤੇ ਪਾਵਰ ਪੁਆਇੰਟ ਰਾਹੀਂ ਸਾਰਿਆਂ ਨੂੰ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੇ ਬਾਜ਼ਾਰ ਵਿੱਚ ਉਪਲਬਧ ਵੱਖ-ਵੱਖ ਧਾਤ ਦੀਆਂ ਵਸਤੂਆਂ ਅਤੇ ਇਨ੍ਹਾਂ ਨੂੰ ਬਣਾਉਣ ਵਾਲੇ ਧਾਤੂ ਵਿਗਿਆਨੀਆਂ, ਸੁਨਆਰਿਆਂ ਅਤੇ ਲੁਹਾਰਾਂ ਦੀ ਮਹੱਤਤਾ ਦਰਸਾਉਂਦੇ ਹੋਏ ਉਨ੍ਹਾਂ ਦੀਆਂ ਵਿਸ਼ੇਸ਼ ਦੁਕਾਨਾਂ ਵੀ ਸਟੇਜ ਤੇ ਸਜਾਈਆਂ, ਜਿਵੇਂ ਕਿ ‘‘ਪੰਨਾ ਲਾਲ ਜੌਹਰੀ”, ‘‘ਕੱਲੂਮਲ ਸਟੀਲ ਵਾਲੇ”, ‘‘ਬਿਰਜੂ ਲੋਹਾਰੀਆ” ਅਤੇ ‘‘ਸ਼ਰਮਾ ਜੀ ਤਾਂਬੇ ਵਾਲੇ”। ਸਟੇਜ ਉੱਤੇ ਸਭ ਤੋਂ ਮੂਹਰੇ ਆਮ ਤੌਰ ’ਤੇ ਵਰਤੀਆਂ ਜਾਂਦੀਆਂ ਧਾਤਾਂ ਦਾ ਇੱਕ ਵੱਡਾ ਮਨੁੱਖੀ ਆਕਾਰ ਦਾ ਮਾਡਲ ਵੀ ਪ੍ਰਦਰਸ਼ਿਤ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਵੀ ਵਿਸ਼ੇਸ਼ ਤੌਰ ’ਤੇ ਧਾਤੂ ਦੇ ਉਦਘਾਟਨ ਨਾਲ ਕੀਤੀ ਗਈ, ਜਿਸ ਦੇ ਤਹਿਤ ਧਾਤੂ ਦੀ ਬਣੀ ਟੂਟੀ ਲਗਾਈ ਗਈ ਅਤੇ ਵਹਿ ਰਹੇ ਸਾਫ਼ ਅਤੇ ਸਵੱਛ ਪਾਣੀ ਨੂੰ ਦਰਸਾਇਆ ਗਿਆ, ਜੋ ਸਾਰੇ ਬੈਕਟੀਰੀਆ, ਵਾਇਰਸ ਆਦਿ ਨੂੰ ਹਟਾਉਣ ਦਾ ਪ੍ਰਤੀਕ ਹੈ ਅਤੇ ਇਹ ਚਿਤਕਾਰਾ ਇੰਟਰਨੈਸ਼ਨਲ ਸਕੂਲ ਦੀ ਸੋਚ ਦਾ ਪ੍ਰਤੀਬਿੰਬ ਹੈ, ਜੋ ਸਾਰਿਆਂ ਲਈ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ।

ਸਕੂਲ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਤਿੰਨ ਰੋਜ਼ਾ ਸਮਾਰੋਹ ਵਿਚ ਕਿੰਡਰਗਾਰਟਨ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀ ਇਸ 12ਵੇਂ ਸਾਲਾਨਾ ਸਮਾਰੋਹ ਦੇ ਪ੍ਰੋਗਰਾਮਾਂ ਦਾ ਹਿੱਸਾ ਬਣੇ ਅਤੇ ਸਾਰਿਆਂ ਨੇ ਆਪਣੀਆਂ ਜੋਸ਼ ਭਰੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ। ਮਹੱਤਵਪੂਰਨ ਗੱਲ ਇਹ ਸੀ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਅਤੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ)2020 ਦੇ ਮਿਸ਼ਨ ਦੇ ਅਨੁਸਾਰ ਕਲਾ ਏਕੀਕਰਣ ਦੀ ਵਚਨਬੱਧਤਾ ਨੂੰ ਯਕੀਨੀ ਬਣਾ ਕੇ ਧਰਤੀ ’ਤੇ ਮੌਜੂਦ ਵੱਖ-ਵੱਖ ਧਾਤਾਂ ਅਤੇ ਧਾਤਾਂ ਦੇ ਕਲਾ ਅਲਾਏ ਦਾ ਇਸ ਸਮਾਰੋਹ ਵਿਚ ਕਲਾਤਮਕ ਪ੍ਰਦਰਸ਼ਨ ਕੀਤਾ ਗਿਆ।

ਜਿਸ ਰਾਹੀਂ ਵਿਦਿਆਰਥੀਆਂ ਨੂੰ ਐਲੂਮੀਨੀਅਮ, ਕਾਪਰ, ਟਿਨ, ਪਿੱਤਲ, ਚਾਂਦੀ, ਪਲੈਟੀਨਮ, ਸਟੀਲ, ਪਾਰਾ, ਸੋਨਾ, ਲੋਹਾ ਆਦਿ ਸਾਰੀਆਂ ਧਾਤਾਂ ਦੀ ਜਾਣਕਾਰੀ ਹਾਸਿਲ ਹੋਈ ਅਤੇ ਰੋਜ਼ਾਨਾ ਜੀਵਨ ਵਿੱਚ ਉਨ੍ਹਾਂ ਦੀਆਂ ਜ਼ਰੂਰੀ ਲੋਡ਼ਾਂ ਦੀ ਭੂਮਿਕਾ ਨੂੰ ਸਮਝਣ ਦਾ ਮੌਕਾ ਵੀ ਮਿਲਿਆ। ਅਜਿਹਾ ਹੀ ਕੁਝ ਨਜ਼ਾਰਾ ਹਾਲ ਹੀ ’ਚ ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਪੰਚਕੂਲਾ ਕੈਂਪਸ ’ਚ ਮਨਾਏ ਗਏ ਸਾਲਾਨਾ ਦਿਵਸ ’ਤੇ ਹੋਇਆ।

ਇਸ ਵਿਸ਼ੇਸ਼ ਉਤਸਵ ਮੌਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਚਿਤਕਾਰਾ ਯੂਨੀਵਰਸਿਟੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਚਿਤਕਾਰਾ ਯੂਨੀਵਰਸਿਟੀ ਦੇ ਚਾਂਸਲਰ ਡਾ ਅਸ਼ੋਕ ਕੇ ਚਿਤਕਾਰਾ ਦੇ ਨਾਲ ਪ੍ਰੋ-ਚਾਂਸਲਰ ਚਿਤਕਾਰਾ ਯੂਨੀਵਰਸਿਟੀ ਅਤੇ ਪ੍ਰਧਾਨ ਚਿਤਕਾਰਾ ਇੰਟਰਨੈਸ਼ਨਲ ਸਕੂਲ, ਡਾ: ਮਧੂ ਚਿਤਕਾਰਾ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲਜ਼ ਦੇ ਡਾਇਰੈਕਟਰ ਡਾ: ਨਿਆਤੀ ਚਿਤਕਾਰਾ ਨੇ ਵੀ ਸਮਾਰੋਹ ਦੀ ਸੋਭਾ ਵਧਾਈ। ਉਨ੍ਹਾਂ ਸਮਾਗਮ ਦਾ ਆਰੰਭ ਕਰਦਿਆਂ ਸਾਰੇ ਮਹਿਮਾਨਾਂ, ਪਤਵੰਤਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ। 

ਪ੍ਰੋਗਰਾਮ ਦੀ ਸ਼ੁਰੂਆਤ ਇਲਾਹੀ ਸ਼ਿਵ ਸਤੂਤੀ ਨਾਲ ਹੋਈ। ‘‘ਦ ਐਲੀਮੈਂਟਲ ਹਾਰਮੋਨੀ” ਨਾਮਕ ਸੰਗੀਤਕ ਪੇਸ਼ਕਾਰੀ ਦਿੱਤੀ ਗਈ। ਚਿਤਕਾਰਾ ਯੂਨੀਵਰਸਿਟੀ ਦੇ ਡਾਂਸ ਗਰੁੱਪ ‘‘ਕਸਟਡੀ”ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤਿੰਨ ਦਿਨ ਚੱਲੇ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਸ਼ਾਨਦਾਰ ਸੰਗੀਤ ਅਤੇ ਡਾਂਸ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਦੇ ਪਹਿਲੇ ਦਿਨ ਸਕੂਲ ਦੇ ਨੰਨੇ-ਮੁੰਨੇ ਛੋਟੇ-ਛੋਟੇ ਬੱਚਿਆਂ ਨੇ ਸਟੇਜ ’ਤੇ ਆ ਕੇ ਵੱਖ-ਵੱਖ ਨਾਚਾਂ ਰਾਹੀਂ ਆਪਣਾ ਪ੍ਰੋਗਰਾਮ ਪੇਸ਼ ਕੀਤਾ। ਸਮਾਰੋਹ ਦੇ ਦੂਜੇ ਦਿਨ ਵੀ ਧਾਤੂ ਤੇ ਆਧਾਰਿਤ ਪ੍ਰੋਗਰਾਮ ਪੇਸ਼ ਕੀਤੇ ਗਏ। ਮੈਂਡੇਲੀਵ ਦੀ ਆਵਰਤੀ ਸਾਰਣੀ ’ਤੇ ਆਧਾਰਿਤ ਇੱਕ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਕਲਾਸ ਦੂਜੀ ਤੋਂ ਲੈ ਕੇ 6ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਰਾਬਰ ਦੀ ਤਾਕਤ ਅਤੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਆਪਣੇ ਸ਼ਾਨਦਾਰ ਡਾਂਸ ਰਾਹੀਂ ਧਾਤਾਂ ਦੀ ਤਾਕਤ ਦਿਖਾਈ।

ਸਮਾਗਮ ਦੇ ਤੀਜੇ ਦਿਨ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਟੇਜ ’ਤੇ ਆ ਕੇ ਸ਼ਾਨਦਾਰ ਡਾਂਸ, ਥੀਏਟਰ ਅਤੇ ਸੰਗੀਤ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਇਸ ਮਾਧਿਅਮ ਰਾਹੀਂ ਪੂਰੀ ਦੁਨੀਆ ਨੂੰ ਧਾਤਾਂ ਦੀਆਂ ਵਿਗਿਆਨਕ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸੀਨੀਅਰ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਦੀ ਸਮਾਪਤੀ ਮੌਕੇ ਸ਼ਾਨਦਾਰ ਭੰਗਡ਼ੇ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਦੇ ਸੀਨੀਅਰ ਵਿਦਿਆਰਥੀਆਂ ਵੱਲੋਂ ਕੱਥਕ ਘੁੰਗਰੂ ਦੀ ਪੇਸ਼ਕਾਰੀ ਵੀ ਦਿੱਤੀ ਗਈ, ਜਿਸ ਵਿੱਚ ਧਾਤਾਂ ਦੀ ਅਸਾਧਾਰਨ ਸੁੰਦਰਤਾ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਇਸ ਮੌਕੇ ਆਪਣੀ ਖੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਚਿਤਕਾਰਾ ਇੰਟਰਨੈਸ਼ਨਲ ਸਕੂਲਜ਼ ਦੇ ਡਾਇਰੈਕਟਰ ਡਾ. ਮਧੂ ਚਿਤਕਾਰਾ ਨੇ ਕਿਹਾ, ‘‘ਅਸੀਂ ਸਾਰੇ ਆਏ ਹੋਏ ਮਹਿਮਾਨਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਇਹ ਮਹੱਤਵਪੂਰਣ ਦਿਨ ਸੀ। 

ਚਿਤਕਾਰਾ ਇੰਟਰਨੈਸ਼ਨਲ ਸਕੂਲ ਲਈ, ਸਾਲਾਨਾ ਸਮਾਰੋਹ ਮਜ਼ੇਦਾਰ ਅਤੇ ਸਿੱਖਣ ਨਾਲ ਭਰਪੂਰ ਅਤੇ ਕਲਾਤਮਕ ਪ੍ਰਗਟਾਵੇ ਦਾ ਦਿਨ ਹੁੰਦਾ ਹੈ ਅਤੇ ਇਸ ਸਾਲ, ਧਾਤਾਂ ’ਤੇ ਸਾਡੇ ਫੋਕਸ ਨੇ ਸਾਡੀ ਇਸ ਪਹੁੰਚ ਨੂੰ ਵੱਡੇ ਪੱਧਰ ’ਤੇ ਲਿਜਾਣ ਵਿੱਚ ਉਤਸ਼ਾਹਿਤ ਕਰਨ ਲਈ ਮੱਦਦ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦੀ ਹਾਂ। ਇਸ ਤੋਂ ਇਲਾਵਾ ਮੈਂ ਸਾਰੇ ਹਿੱਸੇਦਾਰਾਂ ਦਾ ਉਹਨਾਂ ਦੇ ਅਟੁੱਟ ਸਮਰਥਨ ਅਤੇ ਉਤਸ਼ਾਹ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।”

 

Tags: Chitkara International School , Education , School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD