Monday, 01 July 2024

 

 

ਖ਼ਾਸ ਖਬਰਾਂ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ

 

ਸਰਕਾਰ ਤੁਹਾਡੇ ਦੁਆਰ ਤਹਿਤ ਪ੍ਰੋਗਰਾਮ ਵਿੱਚ 550 ਤੋਂ ਵਧੇਰੇ ਲੋਕਾਂ ਨੇ ਲਿਆ ਲਾਭ : ਦਲਬੀਰ ਸਿੰਘ ਟੌਂਗ

ਹਰੇਕ ਸ਼ੁਕਰਵਾਰ ਹਲਕੇ ਵਿੱਚ ਲੱਗੇਗਾ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ

Dalbir Singh Tong AAP

Web Admin

Web Admin

5 Dariya News

ਅੰਮ੍ਰਿਤਸਰ , 22 Dec 2023

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਪੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਬਾਬਾ ਬਕਾਲਾ ਹਲਕੇ ਦੇ ਪਿੰਡ ਬੁਤਾਲਾ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਹੱਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਹਰੇਕ ਸ਼ੁਕਰਵਾਰ ਹਲਕੇ ਵਿੱਚ ਸਰਕਾਰ ਤੁਹਾਡੇ ਦੁਆਰ ਤਹਿਤ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਇਸ ਆਉਂਦੇ ਸ਼ੁਕਰਵਾਰ ਨੂੰ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸਕਲਾਂ ਦਾ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੀਤੀ ਗਈ ਜਿਸ ਦਾ ਮਨੋਰਥ ਦੂਰ ਦੁਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਰਕੇ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਲਾਂ ਹੱਕ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਸਨ ਪ੍ਰੰਤੂ ਹੁਣ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸ਼ੁਰੂ ਕਰਕੇ ਬੇਲੋੜੀ ਖੱਜਲ ਖੁਆਰੀ ਖਤਮ ਕਰਨ ਦਾ ਉਪਰਾਲਾ ਕੀਤਾ ਹੈ।

ਵਿਧਾਇਕ ਟੌਂਗ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਖੇਤੀਬਾੜੀ ਨਾਲ ਸਬੰਧਤ 20 ਦਰਖਾਸਤਾਂ, ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ 4, ਪੀ:ਐਸ:ਪੀ:ਸੀ:ਐਲ ਨਾਲ ਸਬੰਧਤ 3, ਸਿਹਤ ਵਿਭਾਗ ਨਾਲ ਸਬੰਧਤ 7, ਸੇਵਾ ਕੇਂਦਰ ਵਿਖੇ ਪ੍ਰੋਸੈਸ ਕੀਤੀਆਂ 10, ਰਾਸ਼ਨ ਕਾਰਡ/ਆਟਾ ਦਾਲ ਸਕੀਮ ਨਾਲ ਸਬੰਧਤ 382, ਪੰਚਾਇਤ ਵਿਭਾਗ ਨਾਲ ਸਬੰਧਤ 10, ਪ੍ਰਧਾਨ ਮੰਤਰੀ ਅਵਾਸ ਯੋਜਨਾ ਨਾਲ ਸਬੰਧਤ 120 ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਦਰਖਾਸਤਾਂ ਲੋਕਾਂ ਵੱਲੋਂ ਦਿੱਤੀਆਂ ਗਈਆਂ ਹਨ।

ਵਿਧਾਇਕ ਟੌਂਗ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਦਰਖਾਸਤਾਂ ਦਾ ਜਲਦ ਜਲਦ ਤੋਂ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

 

Tags: AAP , Aam Aadmi Party , Aam Aadmi Party Punjab , AAP Punjab , Dalbir Singh Tong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD