Monday, 24 June 2024

 

 

ਖ਼ਾਸ ਖਬਰਾਂ ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ - ਸੰਦੀਪ ਕੁਮਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

 

ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ ਤਾਂ ਜੋ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ

Member Parliament Preneet Kaur

Web Admin

Web Admin

5 Dariya News

ਪਟਿਆਲਾ/ਦਿੱਲੀ , 22 Dec 2023

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।"

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, "ਪਟਿਆਲਾ ਦੇ ਰਾਜਪੁਰਾ ਰੋਡ 'ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ 'ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।"

ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ 'ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ।

ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।"ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ 'ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD