Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਕਿਹਾ! ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਾਉਣਾ ਯਕੀਨੀ ਬਣਾਉਣ

Mukh Mantri Teerth Yatra Scheme

Web Admin

Web Admin

5 Dariya News

ਲੁਧਿਆਣਾ , 28 Dec 2023

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸ਼ਰਧਾਲੂਆਂ ਦਾ ਦੂਸਰਾ ਜੱਥਾ ਰਵਾਨਾ ਕਰਨ ਮੌਕੇ ਕੀਤਾ। 

ਉਹਨਾਂ ਦੱਸਿਆ ਕਿ ਅੱਜ ਹਲਕਾ ਉੱਤਰੀ ਤੋਂ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਹੈ।ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ। 

ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਵਿਧਾਇਕ ਬੱਗਾ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ  ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ।

 

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD