Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਭਾਜਪਾ ਝੂਠ ਦੀ ਫੈਕਟਰੀ ਦੀ ਮੇਕ ਇਨ ਇੰਡੀਆ ਪ੍ਰੋਡਕਟ ਹੈ: ਮਲਵਿੰਦਰ ਕੰਗ

ਸੁਨੀਲ ਜਾਖੜ ਨੇ ਝਾਂਕੀ ਬਾਰੇ ਝੂਠ ਬੋਲਿਆ, ਇਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਫੋਟੋ ਨਹੀਂ ਹੈ - ਮਲਵਿੰਦਰ ਸਿੰਘ ਕੰਗ

Malwinder Singh Kang

Web Admin

Web Admin

5 Dariya News

ਚੰਡੀਗੜ੍ਹ , 28 Dec 2023

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਨੇ ਗਣਤੰਤਰ ਦਿਵਸ ਦੀ ਝਾਕੀ ਬਾਰੇ ਝੂਠ ਬੋਲਿਆ ਹੈ।  ਝਾਂਕੀ ਵਿੱਚ ਕਿਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਨਹੀਂ ਹੈ।  ਜਾਖੜ ਦੇ ਇਸ ਬਿਆਨ  "ਪਿਛਲੇ ਮੁੱਖ ਮੰਤਰੀਆਂ ਨੇ ਕਦੇ ਵੀ ਇਸ 'ਤੇ ਸਵਾਲ ਨਹੀਂ ਉਠਾਏ", 'ਤੇ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪੰਜਾਬ ਦੀ ਵਿਰਾਸਤ ਪ੍ਰਤੀ ਗੰਭੀਰ ਨਹੀਂ ਸਨ, ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਦੀ ਚਿੰਤਾ ਹੈ।

 ਜਾਖੜ ਦੇ ਬਿਆਨ "ਝਾਂਕੀ ਨਾਲ ਪੰਜਾਬ ਦਾ ਮਜ਼ਾਕ ਬਣ ਜਾਂਦਾ" 'ਤੇ ਕੰਗ ਨੇ ਸਵਾਲ ਕੀਤਾ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਝਾਂਕੀ ਦਿਖਾਉਣ ਤੇ ਮਜ਼ਾਕ ਕਿਵੇਂ ਬਣ ਜਾਂਦਾ?  ਕੰਗ ਨੇ ਕਿਹਾ ਕਿ ਅੰਗਰੇਜ਼ਾਂ ਤੋਂ ਮੁਆਫੀ ਮੰਗਣ ਵਾਲੇ ਸਾਵਰਕਰ ਵਰਗੇ ਲੋਕਾਂ ਨਾਲ ਦੇਸ਼ ਦਾ ਮਜ਼ਾਕ ਬਣਦਾ  ਹੈ।  ਸ਼ਹੀਦ ਭਗਤ ਸਿੰਘ ਤੇ ਸਰਾਭਾ ਵਰਗੇ ਲੋਕਾਂ ਤੋਂ ਨਹੀਂ।

ਕੰਗ ਨੇ ਕਿਹਾ ਕਿ ਭਾਜਪਾ ਉਹ ਪਾਰਟੀ ਹੈ ਜੋ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ਾਂ ਦੇ ਨਾਲ ਸੀ ਅਤੇ ਇਸ ਦੀ ਮੂਲ ਸੰਸਥਾ ਆਰਐਸਐਸ ਨੇ ਕਈ ਸਾਲਾਂ ਤੱਕ ਤਿਰੰਗੇ ਝੰਡੇ ਨੂੰ ਪ੍ਰਵਾਨ ਨਹੀਂ ਕੀਤਾ।  ਸੁਨੀਲ ਜਾਖੜ ਨੂੰ ਸ਼ਾਇਦ ਇਹ ਗੱਲਾਂ ਯਾਦ ਨਹੀਂ ਹਨ ਕਿਉਂਕਿ ਉਹ ਹੁਣੇ ਭਾਜਪਾ ਵਿਚ ਸ਼ਾਮਲ ਹੋਏ ਹਨ।ਕੰਗ ਨੇ ਕਿਹਾ ਕਿ ਇੰਨੇ ਵੱਡੇ ਸਮਾਗਮ ਵਿੱਚ ਪੰਜਾਬ ਨਾਲ ਦੋ ਵਾਰ ਵਿਤਕਰਾ ਕੀਤਾ ਗਿਆ, ਜਦਕਿ ਦੇਸ਼ ਲਈ ਸਭ ਤੋਂ ਵੱਧ ਸ਼ਹੀਦੀਆਂ ਪੰਜਾਬੀਆਂ ਨੇ ਦਿੱਤੀਆਂ ਹਨ।  ਦੇਸ਼ ਦੀ ਆਜ਼ਾਦੀ ਲਈ ਅਤੇ ਆਜ਼ਾਦੀ ਤੋਂ ਬਾਅਦ ਵੀ।  ਫਿਰ ਵੀ ਪੰਜਾਬ ਨਾਲ ਵਿਤਕਰਾ ਦੱਸਦਾ ਹੈ ਕਿ ਭਾਜਪਾ ਦੀ ਅਸਲ ਮਨਸ਼ਾ ਕੀ ਹੈ।

ਕੰਗ ਨੇ ਦੱਸਿਆ ਕਿ ਇਸ ਵਾਰ ਦੀ ਝਾਂਕੀ ਬਿਲਕੁਲ ਵੱਖਰੀ ਸੀ।  ਇਕ ਔਰਤ ਸ਼ਕਤੀ ਦੇ ਰੂਪ ਵਿਚ ਮਾਈ ਭਾਗੋ ਦਾ ਸੰਕਲਪ ਸੀ।  ਦੂਜਾ ਪੰਜਾਬ ਦੇ ਸੱਭਿਆਚਾਰ ਨਾਲ ਸਬੰਧਤ ਸੀ ਅਤੇ ਤੀਜਾ ਸ਼ਹੀਦਾਂ ’ਤੇ ਸੀ।  ਕੰਗ ਨੇ ਕਿਹਾ ਕਿ ਦੇਸ਼ ਨੂੰ ਪੰਜਾਬ ਅਤੇ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ 'ਤੇ ਮਾਣ ਹੈ ਪਰ ਭਾਜਪਾ ਨੂੰ ਨਹੀਂ ਹੈ ਕਿਉਂਕਿ ਭਾਜਪਾ ਦੇ ਆਈਕਨ ਭਗਤ ਸਿੰਘ ਵਰਗੇ ਲੋਕ ਨਹੀਂ ਸਗੋਂ ਮਾਫੀ ਵੀਰ ਸਾਵਰਕਰ ਵਰਗੇ ਲੋਕ ਹਨ

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD