Wednesday, 26 June 2024

 

 

ਖ਼ਾਸ ਖਬਰਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

 

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ‘ਚ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ

Mai Bhago Armed Forces Preparatory Institute

Web Admin

Web Admin

5 Dariya News

ਚੰਡੀਗੜ੍ਹ , 06 Jan 2024

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।

ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ। ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ। 

ਇਸ ਮਹਿਲਾ ਕੈਡਿਟ ਦੀ ਚੋਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ  ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Mai Bhago Armed Forces Preparatory Institute , AFPI , Indian Air Force Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD