Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ

ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ 'ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ

MP Patiala Preneet Kaur

Web Admin

Web Admin

5 Dariya News

ਪਟਿਆਲਾ , 12 Jan 2024

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਅਫਸੋਸ ਜਤਾਇਆ ਹੈ। ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਨਾਲ ਉਹਨਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਦੇ ਘਰ 'ਤੇ ਹੋਇਆ ਇਹ ਭਿਆਨਕ ਹਮਲਾ ਬਹੁਤ ਹੀ ਨਿੰਦਣਯੋਗ ਹੈ। 

ਘਰ 'ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦਾ ਬੇਖੌਫ਼ੀ ਨੇ ਮੈਨੂੰ ਹੈਰਾਨ ਕਰ ਦਿੱਤਾ ਹੈ, ਉਹ ਵੀ ਪਟਿਆਲਾ ਦੇ ਸਭ ਤੋਂ ਵੱਧ ਰੁਝੇਵਿਆਂ ਵਿੱਚੋਂ ਇੱਕ ਵਾਲੇ ਇਲਾਕੇ ਤੋਂ। ਇਹ ਬਹੁਤ ਹੀ ਡਰਾਵਣਾ ਹੈ ਕਿ ਕੀਹਨੇ ਆਰਾਮ ਨਾਲ 5-6 ਗੈਂਗਸਟਰ ਆਏ ਅਤੇ ਘਰ 'ਤੇ ਤਲਵਾਰਾਂ, ਇੱਟਾਂ ਨਾਲ ਹਮਲਾ ਕੀਤਾ ਅਤੇ ਇੱਥੋਂ ਤੱਕ ਕਿ ਘਰ 'ਤੇ ਗੋਲੀਆਂ ਵੀ ਚਲਾਈਆਂ। ਇਸ ਤੋਂ ਵੀ ਦੁਖਦਾਈ ਅਤੇ ਸ਼ਰਮਨਾਕ ਗੱਲ ਇਹ ਹੈ ਕਿ ਪਰਿਵਾਰ ਅਤੇ ਗੁਆਂਢੀਆਂ ਵੱਲੋਂ ਵਾਰ-ਵਾਰ ਫੋਨ ਕਰਨ 'ਤੇ ਵੀ ਪੁਲੀਸ ਨਹੀਂ ਆਈ। 

ਇੰਨਾ ਹੀ ਨਹੀਂ ਮੇਰੇ ਐਸਐਸਪੀ ਨੂੰ ਮੌਕੇ ’ਤੇ ਅਧਿਕਾਰੀਆਂ ਨੂੰ ਭੇਜਣ ਦੇ ਕਹਿਣ ਦੇ ਬਾਵਜੂਦ ਵੀ ਅਗਲੀ ਸਵੇਰ ਤੱਕ ਇੱਕ ਵੀ ਪੁਲੀਸ ਮੁਲਾਜ਼ਮ ਮੌਕੇ ’ਤੇ ਨਹੀਂ ਗਿਆ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਕੱਲ੍ਹ ਸੀਮਾ ਸ਼ਰਮਾ ਦੀ ਰਿਹਾਇਸ਼ 'ਤੇ ਹੋਇਆ ਇਹ ਘਿਨੌਣਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਿੱਤ ਹੀ ਵਿਗੜ ਰਹੀ ਹੈ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਰੋਜ਼ਾਨਾ ਵੱਧ ਰਹੀਆਂ ਹਨ। 

ਹਾਲ ਹੀ ਵਿੱਚ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਦੋ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਫਿਰ ਵੀ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਵੱਲ ਪੂਰੀ ਤਰ੍ਹਾਂ ਨਾਲ ਅੱਖਾਂ ਬੰਦ ਕਰ ਲਈਆਂ ਹਨ।" ਉਹਨਾਂ ਅੱਗੇ ਕਿਹਾ ਕਿ ਇਹਨਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਵਿਸ਼ਵਾਸ਼ ਉੱਠਦਾ ਜਾ ਰਿਹਾ ਹੈ, ਇੰਝ ਜਾਪਦਾ ਹੈ ਕਿ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ, ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। "

ਕੇਬਲ ਆਪਰੇਟਰਾਂ ਦੇ ਮੁੱਦੇ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਮੈਂ ਕੇਬਲ ਆਪਰੇਟਰਾਂ ਵਿਰੁੱਧ ਪੁਲਿਸ ਨਾਲ ਮਿਲੀਭੁਗਤ ਕਰਕੇ ਕੀਤੇ ਜਾ ਰਹੇ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦੀ ਹਾਂ, ਜੋ ਇਸ ਕਾਰੋਬਾਰ ਰਾਹੀਂ ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਂਦੇ ਸਨ ਅਤੇ ਹੁਣ ਲੁਕਣ ਲਈ ਮਜਬੂਰ ਹਨ। ਕਿਸੇ ਦੀ ਆਮਦਨੀ ਦੇ ਸਰੋਤ ਨੂੰ ਖੋਹਣਾ ਸਭ ਤੋਂ ਮਾੜੀ ਗੱਲ ਹੈ ਅਤੇ ਅਫ਼ਸੋਸ ਦੀ ਗੱਲ ਹੈ ਕਿ ਇਹ ਸਰਕਾਰ ਅਜਿਹਾ ਹੀ ਕਰ ਰਹੀ ਹੈ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD