Tuesday, 02 July 2024

 

 

ਖ਼ਾਸ ਖਬਰਾਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ ਰੂਪੀ ਗਿੱਲ ਜੋ "ਬੀਬੀ ਰਜਨੀ" ਜੀ ਦਾ ਕਿਰਦਾਰ ਨਿਭਾ ਰਹੀ ਹੈ, ਟੀਜ਼ਰ ਰਿਲੀਜ਼ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਨਤਮਸਤਕ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਲੂਆਣਾ ਦੇ ਪਿੰਡ ਨਿਹਾਲ ਖੇੜਾ ਤੋਂ ਸਾਲਾਸਰ ਧਾਮ ਤੇ ਖਾਟੂ ਸਿ਼ਆਮ ਜੀ ਧਾਮ ਲਈ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ-ਵਿਧਾਇਕ ਬਲੂਆਣਾ

Mukh Mantri Teerth Yatra Scheme

Web Admin

Web Admin

5 Dariya News

ਫਾਜਿਲ਼ਕਾ , 12 Jan 2024

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਲੂਆਣਾ ਦੇ ਪਿੰਡ ਨਿਹਾਲ ਖੇੜਾ ਤੋ ਸ਼ਰਧਾਲੂਆਂ ਨੂੰ ਲੈਕੇ ਇਕ ਬੱਸ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿ਼ਆਮ ਜੀ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸਾ ਨਿਰਦੇਸ਼ਾ ਤੇ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਯੋਤੀ ਪ੍ਰਕਾਸ਼ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਲਤ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ। ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD