Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 91 'ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

ਕਿਹਾ! ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਪਾਣੀ ਦੀ ਕਿੱਲਤ ਤੋਂ ਮਿਲੇਗੀ ਨਿਜ਼ਾਤ

Madan Lal Bagga AAP

Web Admin

Web Admin

5 Dariya News

ਲੁਧਿਆਣਾ , 15 Jan 2024

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ। ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਸਨ ਅਤੇ ਟੈਂਕਰ ਮੰਗਵਾ ਕੇ ਗੁਜ਼ਾਰਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਕਾਫੀ ਸਾਰਾ ਕੀਮਤੀ ਸਮਾਂ ਪਾਣੀ ਪ੍ਰਬੰਧਨ ਵਿੱਚ ਖਰਾਬ ਹੋ ਜਾਂਦਾ ਸੀ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD