Monday, 24 June 2024

 

 

ਖ਼ਾਸ ਖਬਰਾਂ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

 

75ਵਾਂ ਗਣਤੰਤਰ ਦਿਵਸ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਹਿਰਾਇਆ ਤਿਰੰਗਾ

ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਪੰਜਾਬ ਦੀ ਆਰਥਿਕਤਾ, ਵਿਕਾਸ ’ਚ ਹੋਰ ਤੇਜ਼ੀ ਲਿਆਉਣ ਲਈ ਸੁਧਾਰ ਕੀਤੇ ਜਾਣਗੇ : ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Baba Balbir Singh Seechewal, Sushil Kumar Rinku, Sheetal Angural, DC Jalandhar, Vishesh Sarangal, Jalandhar, Deputy Commissioner Jalandhar, 75th Republic Day, Republic Day 2024, Republic Day of India, Indian Republic Day, 26 January 2024

Web Admin

Web Admin

5 Dariya News

ਜਲੰਧਰ , 26 Jan 2024

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਹਰ ਖੇਤਰ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। 75ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮਾਰਚ 2022 ਵਿੱਚ 'ਆਪ' ਸਰਕਾਰ ਦੇ ਗਠਨ ਤੋਂ ਬਾਅਦ ਬਿਹਤਰ ਯੋਜਨਾਬੰਦੀ ਅਤੇ ਅਸਰਦਾਰ ਨੀਤੀਆਂ ਸਦਕਾ ਰਿਕਾਰਡ ਟੈਕਸ ਇਕੱਤਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜੀ.ਐਸ.ਟੀ. ਤੋਂ ਪ੍ਰਾਪਤ ਮਾਲੀਏ ਵਿੱਚ 16.52 ਫੀਸਦੀ ਅਤੇ ਐਕਸਾਈਜ਼ ਤੋਂ ਪ੍ਰਾਪਤ ਮਾਲੀਏ ਵਿੱਚ 10.4 ਫੀਸਦੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦਸੰਬਰ 2023 ਤੱਕ ਪੰਜਾਬ ਨੇ 27931.16 ਕਰੋੜ ਰੁਪਏ ਕਰ ਮਾਲੀਏ ਵਜੋਂ ਇਕੱਤਰ ਕੀਤੇ ਹਨ ਜਦਕਿ ਸਾਲ 2022 ਦੀ ਇਸੇ ਮਿਆਦ ਦੌਰਾਨ ਇਹ ਅੰਕੜਾ 24468.14 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ ਚਾਲੂ ਮਾਲੀ ਸਾਲ ਦੌਰਾਨ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਐਕਸਾਈਜ਼ ਤੋਂ ਕੁੱਲ ਮਾਲੀਏ ਵਿੱਚ 14.15 ਫੀਸਦੀ ਦੀ ਵਾਧਾ ਦਰ ਹਾਸਲ ਕੀਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਸਭ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਂਦਿਆਂ ਅਤੇ ਲੋਕਾਂ ’ਤੇ ਬਿਨਾਂ ਕੋਈ ਨਵਾਂ ਬੋਝ ਪਾਏ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਤੋਂ ਇਲਾਵਾ ਵਨ ਟਾਈਮ ਸੈਟਲਮੈਂਟ ਸਕੀਮ- 2023, ‘ਬਿੱਲ ਲਿਆਓ ਇਨਾਮ ਪਾਓ ਸਕੀਮ’, ਪੰਜਾਬ ਜੀ.ਐਸ.ਟੀ. ਸੋਧ ਐਕਟ- 2023, ਇਤਲਾਹ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ਨੂੰ 64114 ਕਰੋੜ ਰੁਪਏ ਦੇ 4125 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 3.01 ਲੱਖ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ-2023 ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ-2023 ਜਾਰੀ ਕੀਤੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ ਅਤੇ ਇਸ ਮੁਹਿੰਮ ਤਹਿਤ 550 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ, ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਗੈਰ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 76-100 ਫੀਸਦੀ ਤੱਕ ਦਿਵਿਆਂਗ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ ਹੁਣ 40 ਲੱਖ ਰੁਪਏ ਕੀਤੀ ਗਈ ਹੈ, ਜੋ ਕਿ ਪਹਿਲਾਂ 20 ਲੱਖ ਰੁਪਏ ਸੀ। ਇਸੇ ਤਰ੍ਹਾਂ 51-75 ਫੀਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕੀਤੀ ਗਈ ਹੈ। 

25-50 ਫੀਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ ਗ੍ਰੇਸ਼ੀਆ ਗ੍ਰਾਂਟ 10 ਲੱਖ ਰੁਪਏ ਕੀਤੀ ਗਈ ਹੈ, ਜੋ ਕਿ ਪਹਿਲਾਂ 5 ਲੱਖ ਰੁਪਏ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਗੈਰ-ਪੈਨਸ਼ਨਰ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ 6,000 ਤੋਂ ਵਧਾ ਕੇ 10,000 ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ ਜੰਗੀ ਜਗੀਰ ਵਜੋਂ ਵਿੱਤੀ ਸਹਾਇਤਾ 10,000 ਸਲਾਨਾ ਤੋਂ ਵਧਾ ਕੇ 20,000 ਸਲਾਨਾ ਕਰ ਦਿੱਤੀ ਗਈ ਹੈ। 

ਇਹ ਵਿੱਤੀ ਸਹਾਇਤਾ ਉਨ੍ਹਾਂ ਮਾਪਿਆਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ, ਦੋ ਜਾਂ ਤਿੰਨ ਬੱਚਿਆਂ ਨੇ ਈਸਟ ਪੰਜਾਬ ਵਾਰ ਅਵਾਰਡਜ਼ ਐਕਟ 1948 ਤਹਿਤ ਦੂਜੀ ਵਿਸ਼ਵ ਜੰਗ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਈ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 39406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 12710 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ।

ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚੋਂ 55 ਜਲੰਧਰ ਵਿਖੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ 80 ਵੱਖ-ਵੱਖ ਕਿਸਮ ਦੀਆਂ ਦਵਾਈਆਂ ਅਤੇ 38 ਲੈਬ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ 200 ਪ੍ਰਿੰਸੀਪਲਾਂ ਅਤੇ 100 ਮੁੱਖ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਭੇਜਿਆ ਗਿਆ ।

ਉਨ੍ਹਾਂ ਕਿਹਾ ਕਿ ਸਰਕਾਰ ਨੇ 1080 ਕਰੋੜ ਦੀ ਲਾਗਤ ਨਾਲ ਪ੍ਰਾਈਵੇਟ ਜੀ.ਵੀ.ਕੇ. ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਦਾ ਨਾਂ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 12 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਸਦਕਾ ਲੋਕਾਂ ਦੇ 185 ਕਰੋੜ ਰੁਪਏ ਦੀ ਬੱਚਤ ਹੋ ਰਹੀ ਹੈ। ਸਰਕਾਰ ਵੱਲੋਂ 2000 ਕਰੋੜ ਰੁਪਏ ਦੀ 12316 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। 

87000 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਨਰਮੇ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਦੇ 17.13 ਕਰੋੜ ਰੁਪਏ ਵੀ ਤਬਦੀਲ ਕੀਤੇ ਜਾ ਚੁੱਕੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਸਪੀਡ ਬਰੀਡਿੰਗ ਖੋਜ ਸਹੂਲਤ ਸਥਾਪਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਏਸ਼ੀਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ 32 ਖਿਡਾਰੀਆਂ ਅਤੇ ਕੌਮੀ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ 136 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ 58 ਖਿਡਾਰੀਆਂ ਨੂੰ ਏਸ਼ੀਆਈ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2200 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਚੱਲ ਰਹੇ ਹਨ ਅਤੇ 31 ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਵੱਖ-ਵੱਖ ਪੈਨਸ਼ਨ ਸਕੀਮਾਂ, ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ ਅਧੀਨ 1076-ਹੈਲਪਲਾਈਨ, ਵਿਸ਼ੇਸ਼ ਰੈਵੇਨਿਊ ਕੈਂਪਾਂ, ਰੈਵੇਨਿਊ ਹੈਲਪਲਾਈਨ (81849-00002), ਕਿਸਾਨ ਮਿਲਣੀਆਂ ਅਤੇ ਹੋਰ ਪਹਿਲਕਦਮੀਆਂ ਬਾਰੇ ਵੀ ਦੱਸਿਆ।

ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਜਲੰਧਰ ਜ਼ਿਲ੍ਹੇ ਨੂੰ 205.14 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਵਿੱਚੋਂ 144.64 ਕਰੋੜ ਰੁਪਏ ਦੇ ਫੰਡ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਨਗਰ ਨਿਗਮ ਜਲੰਧਰ ਦੀ ਹੱਦ ਅੰਦਰ 68 ਕਰੋੜ ਦੇ ਕੁੱਲ 104 ਵਿਕਾਸ ਕਾਰਜ ਚੱਲ ਰਹੇ ਹਨ। ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਜਲੰਧਰ ਵਿੱਚ 1500 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ ਔਰਤਾਂ ਨੂੰ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਮੰਤਰੀ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਹਾੜੇ 'ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਅਣਗਿਣਤ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਸਾਡੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਸ਼ੁਭ ਦਿਨ ਭਾਰਤ ਪ੍ਰਭੂਸੱਤਾ ਸੰਪੰਨ ਅਤੇ ਜਮਹੂਰੀ ਰਾਸ਼ਟਰ ਬਣਿਆ ਅਤੇ ਹਰ ਸਾਲ ਇਹ ਸ਼ੁਭ ਦਿਹਾੜਾ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਦਮਨਬੀਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ, ਜਿਸ ਵਿੱਚ ਆਈ.ਟੀ.ਬੀ.ਪੀ., ਕਮਿਸ਼ਨਰੇਟ ਪੁਲਿਸ (ਪੁਰਸ਼ ਤੇ ਮਹਿਲਾ), ਪੀ.ਆਰ.ਟੀ.ਸੀ. ਜਹਾਨ ਖੇਲਾਂ, ਹੋਮ ਗਾਰਡਜ਼, ਐਨ.ਸੀ.ਸੀ. (ਲੜਕੇ ਤੇ ਲੜਕੀਆਂ), ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ, ਤੋਂ ਸਲਾਮੀ ਲਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਦੇਸ਼ ਭਗਤੀ ’ਤੇ ਆਧਾਰਿਤ ਅਤੇ ਸੱਭਿਆਚਾਰਕ ਪ੍ਰੋਗਰਾਮ, ਜਿਸ ਵਿੱਚ ਗਿੱਧਾ, ਭੰਗੜਾ ਅਤੇ ਹੋਰ ਰਵਾਇਤੀ ਲੋਕ ਨਾਚ ਸ਼ਾਮਲ ਸਨ, ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ ਤੇ ਰਮਨ ਅਰੋੜਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਏ.ਡੀ.ਜੀ.ਪੀ.ਐਸ.ਐਸ.ਸ੍ਰੀਵਾਸਤਵ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਦਿ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Baba Balbir Singh Seechewal , Sushil Kumar Rinku , Sheetal Angural , DC Jalandhar , Vishesh Sarangal , Jalandhar , Deputy Commissioner Jalandhar , 75th Republic Day , Republic Day 2024 , Republic Day of India , Indian Republic Day , 26 January 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD