Wednesday, 03 July 2024

 

 

ਖ਼ਾਸ ਖਬਰਾਂ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

 

ਵਿਧਾਇਕ ਮਦਨ ਲਾਲ ਬੱਗਾ ਵਲੋਂ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਸ਼ੁਰੂਆਤ ਰਿਕਸ਼ਾ ਚਾਲਕ ਕੋਲੋਂ ਕਰਵਾਈ ਗਈ

ਸੂਬੇ 'ਚ 'ਆਪ' ਦੀ ਸਰਕਾਰ ਵਲੋਂ ਨੀਂਹ ਪੱਥਰ ਵੀ ਆਮ ਲੋਕਾਂ ਦੇ ਸਹਿਯੋਗ ਨਾਲ ਰੱਖੇ ਜਾ ਰਹੇ ਹਨ - ਵਿਧਾਇਕ ਮਦਨ ਲਾਲ ਬੱਗਾ

Web Admin

Web Admin

5 Dariya News

ਲੁਧਿਆਣਾ , 27 Jan 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਸਥਾਨਕ ਚਾਂਦ ਸਿਨੇਮਾ ਨੇੜੇ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਆਮ ਆਦਮੀ (ਰਿਕਸ਼ਾ ਚਾਲਕ) ਕੋਲੋ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਵੀ ਆਮ ਲੋਕਾਂ ਦੇ ਸਹਿਯੋਗ ਨਾਲ ਰੱਖੇ ਜਾ ਰਹੇ ਹਨ।

ਵਿਧਾਇਕ ਬੱਗਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਜਲੰਧਰ ਬਾਈ ਪਾਸ ਤੋਂ ਸ਼ਹਿਰ ਵਿੱਚ ਦਾਖਲ ਹੋਣ ਲਈ ਚਾਂਦ ਸਿਨੇਮਾ ਨੇੜਲੇ ਇਸ ਪੁਲ ਰਾਹੀਂ ਲੱਖਾਂ ਲੋਕਾਂ ਵਲੋਂ ਆਵਾਜਾਈ ਕੀਤੀ ਜਾਂਦੀ ਹੈ ਜਿਸ ਨੂੰ ਪਿਛਲੇ ਕਰੀਬ 10 ਸਾਲਾਂ ਤੋਂ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਭਾਰੀ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਲਈ ਇਸ ਪੁਲ ਤੋਂ ਬਦਲਵਾਂ ਰਸਤਾ ਅਪਣਾਇਆ ਜਾ ਰਿਹਾ ਹੈ ਜਿਸ ਕਾਰਨ ਅਕਸਰ ਲੋਕਾਂ ਨੂੰ ਲੰਬੇ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੌਣਾਂ ਦੌਰਾਨ ਉਨ੍ਹਾਂ ਹਲਕੇ ਉੱਤਰੀ ਦੇ ਵੋਟਰਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਪੁਲ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਹੁਣ ਹਲਕੇ ਦੇ ਲੋਕਾਂ ਤੋਂ ਇਲਾਵਾ ਸਾਰੇ ਸ਼ਹਿਰ ਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਕਰੀਬ 8.62 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਤੈਅ ਸਮੇਂਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਲੋਕਾਂ ਦੀ ਆਵਾਜਾਈ ਸੁਖਾਵੀਂ ਹੋ ਸਕੇ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪੀ.ਡਬਲਿਊ.ਡੀ. ਵਿਭਾਗ ਦੇ ਸੁਪਰਇਨਟੈਂਡਿੰਗ ਇੰਜੀ: ਹਰਿੰਦਰ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD