Thursday, 04 July 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ

 

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Feb 2024

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। 

ਸ੍ਰੀ ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਸ੍ਰੀ ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। 

ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ। ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ  ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।

ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD