Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਪਟਿਆਲਾ ਹੈਰੀਟੇਜ ਅਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ

ਬਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਨੌਜਵਾਨਾਂ ਨੂੰ ਸੈਨਾ 'ਚ ਭਰਤੀ ਹੋਣ ਦਾ ਸੁਨੇਹਾ ਦਿੱਤਾ

Military, GOC Major General Puneet Ahuja,Patiala Heritage and Military Literature Festival, Patiala

Web Admin

Web Admin

5 Dariya News

ਪਟਿਆਲਾ , 03 Feb 2024

ਪਟਿਆਲਾ ਹੈਰੀਟੇਜ ਅਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਦੂਜੇ ਤੇ ਆਖ਼ਰੀ ਦਿਨ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਭਾਰਤੀ ਸੈਨਾ ਦੀ ਬਲੈਕ ਐਲੀਫੈਂਟ ਡਿਵੀਜਨ ਦੇ ਜੀ.ਓ.ਸੀ. ਮੇਜਰ ਜਨਰਲ ਪੁਨੀਤ ਅਹੁਜਾ, ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਤੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਤੋਂ ਬਾਅਦ ਪੋਲੋ ਗਰਾਊਂਡ ਵਿਖੇ ਇਕੱਠੇ ਹੋਏ 150 ਦੇ ਕਰੀਬ ਵੱਖ-ਵੱਖ ਮੋਟਰਸਾਈਕਲ ਸਵਾਰਾਂ ਦੀ ਬਰੇਵ ਹਾਰਟ ਮੋਟਰਸਾਈਕਲ ਰੈਲੀ ਨੂੰ ਜੀ.ਓ.ਸੀ. ਮੇਜਰ ਜਨਰਲ ਪੁਨੀਤ ਅਹੁਜਾ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਪਟਿਆਲਾ ਸ਼ਹਿਰ ਵਿਖੇ ਕਰੀਬ 26 ਕਿਲੋਮੀਟਰ ਦਾ ਚੱਕਰ ਪੂਰਾ ਕਰਕੇ ਖ਼ਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਵਾਲੇ ਸਥਾਨ 'ਤੇ ਸਮਾਪਤ ਹੋਈ, ਜਿਥੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੋਟਰਸਾਈਕਲ ਰੈਲੀ ਵਿੱਚ ਸ਼ਾਮਲ ਬਾਈਕਰਜ਼ ਨੂੰ ਸਨਮਾਨਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਇਹ ਬਰੇਵ ਹਾਰਟ ਮੋਟਰਸਾਈਕਲ ਰਾਈਡ ਰੈਲੀ ਦਾ ਉਦੇਸ਼ ਜਿੱਥੇ ਦੇਸ਼ ਦੀ ਆਜ਼ਾਦੀ ਦੇ 76 ਸਾਲਾਂ ਦੇ ਇਤਿਹਾਸ 'ਚ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਹੈ, ਉਥੇ ਹੀ ਨੌਜਵਾਨਾਂ ਨੂੰ ਸੈਨਾ 'ਚ ਭਰਤੀ ਹੋਣ ਲਈ ਪ੍ਰੇਰਿਤ ਕਰਨਾ ਵੀ ਹੈ। ਬਰੇਵ ਹਾਰਟ ਮੋਟਰਸਾਈਕਲ ਰੈਲੀ ਦੀ ਅਗਵਾਈ ਕਰਨਲ ਆਰ.ਪੀ.ਐਸ. ਬਰਾੜ ਨੇ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਗਰੁੱਪ ਲੀਡਰ ਇਮਰਾਨ ਦੀ ਅਗਵਾਈ ਹੇਠ ਬਜਾਜ ਏਵੈਨਜ਼ਰ ਕਲੱਬ, ਚੰਡੀਗੜ੍ਹ ਨੇ ਸ਼ਮੂਲੀਅਤ ਕੀਤੀ ਹੈ, ਜਦਕਿ ਰਾਜਦੀਪ ਸਿੰਘ ਦੀ ਅਗਵਾਈ ਵਿੱਚ ਨੋਮੈਡਜ਼ ਆਨ ਵੀਲ, ਹਸਨ ਦੀ ਅਗਵਾਈ ਵਿੱਚ ਪੀ.ਬੀ. 11, ਜੀਵਨ ਦੀ ਅਗਵਾਈ ਵਿੱਚ ਦੀ ਹਾਈਵੇਅਜ਼ ਰਾਈਡਰਜ਼, ਮੁਨੀਸ਼ ਦੀ ਅਗਵਾਈ ਵਿੱਚ ਦੀ ਥੰਮਪਰਜ਼ ਅਤੇ ਪੁਰਬ ਦੀ ਅਗਵਾਈ ਵਿੱਚ ਪਟਿਆਲਾ ਬਾਈਕਰਜ਼ ਵੱਲੋਂ ਹਿੱਸਾ ਲਿਆ ਗਿਆ।  

ਇਸੇ ਦੌਰਾਨ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਵਿਦਿਆਰਥੀਆਂ ਲਈ ਫ਼ੌਜੀ ਇਤਿਹਾਸ ਦੇ ਜੋਸ਼, ਜਜ਼ਬੇ ਤੇ ਬਹਾਦਰੀ ਦਾ ਵਰਨਣ ਕਰਦੀਆਂ ਦਸਤਾਵੇਜੀ ਫ਼ਿਲਮਾਂ ਵੀ ਦਿਖਾਈਆਂ ਗਈਆਂ। ਇਨ੍ਹਾਂ 'ਚ 'ਰਕਸ਼ਕ ਏ ਹਿੰਦ', ਸਿੱਖ ਰੈਜੀਮੈਂਟ ਦੇ 100 ਵਰ੍ਹੇ ਪੂਰੇ ਹੋਣ ਸਬੰਧੀ ਫ਼ਿਲਮ, ਟਰਾਸਫੋਰਮੈਸ਼ਨ ਆਫ਼ ਇੰਡੀਅਨ ਆਰਮੀ, ਸਬਮਰੀਨਜ਼ ਆਫ਼ ਇੰਡੀਅਨ ਨੇਵੀ, ਸਿਆਚੀਨ ਐਂਡ ਉਪਰੇਸ਼ਨ ਮੇਘਦੂਤ, ਇੰਡੀਅਨ ਆਰਮੀ: ਇਨਵਿਜੀਬਲ ਬਟ ਇਫੈਕਟਿਵ ਅਤੇ ਕਾਰਗਿਲ ਵੀ ਸ਼ਾਮਲ ਸਨ। ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਤੇ ਹੋਰ ਸ਼ਖ਼ਸੀਅਤਾਂਮੌਜੂਦਸਨ।

 

Tags: Military , GOC Major General Puneet Ahuja , Patiala Heritage and Military Literature Festival , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD