Monday, 24 June 2024

 

 

ਖ਼ਾਸ ਖਬਰਾਂ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

 

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ 6 ਫਰਵਰੀ ਤੋਂ ਜਿ਼ਲ੍ਹੇ ਵਿੱਚ ਲਗਾਏ ਜਾਣਗੇ ਕੈਂਪ- ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ

ਕੈਂਪ ’ਚ ਪ੍ਰਾਪਤ ਦਰਖਾਸਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Feb 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 6 ਫਰਵਰੀ ਤੋਂ ਕੈਂਪਾਂ ਦੀ ਸ਼ੁਰੂਆਤ ਹੋਵੇਗੀ, ਇਹ ਜਾਣਕਾਰੀ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਉਹਨਾਂ ਦੱਸਿਆ ਕਿ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ,ਗਿੱਦੜਬਾਹਾ ਅਤੇ ਮਲੋਟ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦੁਪਹਿਰ ਤੋਂ ਪਹਿਲਾਂ ਅਤੇ ਦੁਪਹਿਰ ਤੋਂ ਬਾਅਦ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਹਨਾਂ ਦਾ ਸਬੰਧਿਤ ਐਸ.ਡੀ.ਐਮਜ ਵਲੋਂ ਸਮੇਂ ਸਮੇਂ ਤੇ ਅਗੇਤਰੀ ਜਾਣਕਾਰੀ ਦੇਣ ਲਈ ਸਡਿਊਲਡ ਜਾਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਪਿੰਡ ਵਿਚ ਜਾਏਗੀ ਤੇ ਲੋਕਾਂ ਦੇ ਮਸਲੇ ਹਲ ਕਰੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਲੋਕਾਂ ਤੱਕ ਆਸਾਨ ਅਤੇ ਸਮਾਂ ਬਧ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ  1076 ਸੇਵਾ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸ ਨਾਲ ਲੋਕਾਂ ਨੂੰ ਘਰ ਬੈਠੇ ਹੀ ਅਨੇਕਾ ਸੇਵਾਵਾਂ ਹਾਸਲ ਹੋ ਰਹੀਆਂ ਹਨ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। 

ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਹਨਾਂ ਮੀਟਿੰਗ ਦੌਰਾਨ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਆਯੋਜਨ ਹੋਣ ਵਾਲੇ ਕੈਂਪਾਂ ਵਿੱਚ  44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ, ਜਿਹਨਾਂ ਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸ਼ਾਮਲ ਹਨ।

ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜਰੂਰੀ ਹੈ।  ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੈਨਸ਼ਨ ਦੀ ਸੇਵਾ ਲੈਣ ਵਾਸਤੇ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਦਿਵਿਆਂਗਤਾ ਪੈਨਸ਼ਨ ਵਾਸਤੇ ਦਿਗਿਆਂਗਤਾ ਸਰਟੀਫਿਕੇਟ ਅਤੇ ਵਿਧਵਾ ਤੇ ਆਸ਼ਰਿਤ ਬਚਿਆਂ ਵਾਸਤੇ ਮੌਤ ਦਾ ਸਰਟੀਫਿਕੇਟ ਕੈਂਪ ਵਿਚ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ।                

ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਚ ਕਚਿਹਰੀਆਂ `ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ `ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ ਜਿਹੜੇ ਲੋਕ ਪੈਨਸ਼ਨ ਲੈਣ ਦੇ ਯੋਗ ਨਹੀਂ। ਮੀਟਿੰਗ ਵਿੱਚ ਡਾ.ਨਯਨ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀ ਅਜੀਤਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD