Wednesday, 03 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ

 

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Karambir Singh Ghuman

Web Admin

Web Admin

5 Dariya News

ਹੁਸ਼ਿਆਰਪੁਰ/ਦਸੂਹਾ , 06 Feb 2024

ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। 

ਉਹ ਅੱਜ ਦਸੂਹਾ ਵਿਖੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ 9.50 ਕਰੋੜ ਰੁਪਏ ਦੀ ਲਾਗਤ ਨਾਲ 20.23 ਕਿਲੋਮੀਟਰ ਲੰਬੀ ਬਣਨ ਵਾਲੀ ਦਸੂਹਾ-ਕਮਾਹੀ ਦੇਵੀ ਰੋਡ ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੜਕ ਕੰਢੀ ਖੇਤਰ ਦੀ ਕਾਫੀ ਮਹੱਤਵਪੂਰਨ ਸੜਕ ਹੈ ਅਤੇ ਇਹ ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ (ਐਨ.ਐਚ-44) ਦਸੂਹਾ ਤੋਂ ਤਲਵਾੜਾ, ਢੋਲਵਾਹਾ, ਹਰਿਆਣਾ ਸੜਕ ਨੂੰ ਕਮਾਹੀ ਦੇਵੀ ਨਾਲ ਮਿਲਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਹੀ ਧਾਰਮਿਕ ਸਥਾਨ ਜਿਵੇਂ ਕਿ ਪਾਂਡਵ ਸਰੋਵਰ ਮੰਦਿਰ, ਮੰਦਿਰ ਬਾਬਾ ਲਾਲ ਦਿਆਲ ਜੀ ਅਤੇ ਕਮਾਹੀ ਦੇਵੀ ਮੰਦਿਰ ਸਥਿਤ ਹਨ, ਜਿਨ੍ਹਾਂ ਦੀ ਪੂਰੇ ਖੇਤਰ ਵਿਚ ਕਾਫੀ ਮਾਨਤਾ ਹੈ। 

ਇਸ ਤੋਂ ਇਲਾਵਾ ਇਸ ਸੜਕ ’ਤੇ ਕਰੀਬ 30-40 ਪਿੰਡਾਂ ਦਾ ਆਉਣਾ-ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਸਾਲ 2013 ਵਿਚ ਹੋਈ ਸੀ ਅਤੇ ਨਿਯਮਾਂ ਦੇ ਮੁਤਾਬਿਕ ਸਾਲ 2018 ਵਿਚ ਇਸ ਦੀ ਰਿਪੇਅਰ ਹੋਣੀ ਸੀ ਪਰ ਪਿਛਲੀਆਂ ਸਰਕਾਰ ਨੇ ਇਸ ਸੜਕ ਦੀ ਕੋਈ ਸੁਧ ਨਹੀਂ ਲਈ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸੜਕ ਨੈਟਵਰਕ ਮਜ਼ਬੂਤ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਇਸ ਸੜਕ ਦਾ ਵੀ ਨਿਰਮਾਣ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਕਾਰਜ 26 ਸਤੰਬਰ 2024 ਤੱਕ ਪੂਰਾ ਕਰ ਲਿਆ ਜਾਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਨਾਲ-ਨਾਲ ਸੂਬੇ ਵਿਚ ਬਿਜਲੀ ਨੈਟਵਰਕ ਨੂੰ ਵੀ ਮਜ਼ਬੂਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਪਾਵਰ ਕਾਰਪੋਰੇਸ਼ਨ 1880 ਕਰੋੜ ਰੁਪਏ ਦੇ ਘਾਟੇ ਵਿਚ ਸੀ ਅਤੇ ਸਾਡੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ 600 ਯੂਨਿਟ ਫਰੀ ਬਿਜਲੀ ਦੇਣ ਤੋਂ ਬਾਅਦ ਵੀ ਪਾਵਰ ਕਾਰਪੋਰੇਸ਼ਨ 564 ਕਰੋੜ ਰੁਪਏ ਮੁਨਾਫੇ ਵਿਚ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਕਾਫੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ ਗਰੰਟੀ ਨੂੰ ਪੂਰਾ ਕਰਦੇ ਹੋਏ ਲੋਕਾਂ ਤੱਕ 600 ਯੂਨਿਟ ਮੁਫ਼ਤ ਬਿਜਲੀ ਪਹੁੰਚਾਈ ਹੈ, ਜਿਸ ਸਦਕਾ ਮੌਜੂਦਾ ਸਮੇਂ ਵਿਚ ਸੂਬੇ ਦੇ 90 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਲੋਕ ਨਿਰਮਾਣ ਮੰਤਰੀ ਦੇ ਇਸ ਕਾਰਜ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੇ ਯਤਨਾਂ ਨਾਲ ਸੜਕ ਨੈਟਵਰਕ ਮਜ਼ਬੂਤ ਹੋ ਰਿਹਾ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਦਸੂਹਾ ਵਿਧਾਨ ਸਭਾ ਹਲਕੇ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਮਨਜੀਤ ਸਿੰਘ, ਐਸ.ਡੀ.ਈ ਦਵਿੰਦਰ ਪਾਲ, ਜੇ.ਈ ਯਾਦਵਿੰਦਰ ਸੋਢੀ, ਬਲਦੇਵ ਰਾਜ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD