Wednesday, 26 June 2024

 

 

ਖ਼ਾਸ ਖਬਰਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ

 

'ਆਪ' ਦੀ ਸਰਕਾਰ, ਆਪ ਦੇ ਦੁਆਰ - ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵਲੋਂ ਨਗਰ ਕੌਂਸਲ ਜਗਰਾਉਂ ਅਧੀਨ ਵੱਖ-ਵੱਖ ਵਾਰਡਾਂ 'ਚ ਲੱਗੇ ਕੈਂਪਾਂ ਦਾ ਨੀਰੀਖਣ

ਨਾਗਰਿਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੀ ਕੀਤਾ ਪ੍ਰੇਰਿਤ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਗਰਾਉਂ/ਲੁਧਿਆਣਾ , 06 Feb 2024

ਸਬ ਡਵੀਜ਼ਨ ਜਗਰਾਉਂ ਵਿੱਚ ਪੰਜਾਬ ਸਰਕਾਰ ਵੱਲੋਂ 'ਆਪ' ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਨਾਗਰਿਕਾਂ ਨੂੰ ਦੇਣ ਲਈ ਅੱਜ ਨਗਰ ਕੌਂਸਲ ਜਗਰਾਉਂ ਦੇ ਵਾਰਡ ਨੰਬਰ 1 ਤੋਂ 6 ਤੱਕ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਗਏ। ਕੈਂਪਾਂ ਦੇ ਅੱਜ ਪਹਿਲੇ ਦਿਨ ਹਲਕਾ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ੍ਰੀ ਗੁਰਬੀਰ ਸਿੰਘ ਕੋਹਲੀ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਜਗਰਾਉਂ ਨੇ ਕੈਂਪਾਂ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਅਤੇ ਕੈਂਪਾਂ ਵਿੱਚ ਹਾਜ਼ਰ ਨਾਗਰਿਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦਿਆਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਏਗੀ, ਜਿਸ ਦੀ ਸ਼ੁਰੂਆਤ ਉਪ ਮੰਡਲ ਮੈਜਿਸਟਰੇਟ, ਜਗਰਾਉਂ ਵਿੱਚ ਅੱਜ ਮਿਊਂਸੀਪਲ ਕੌਂਸਲ ਦੇ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਕੀਤੀ ਹੈ ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਾਜ਼ਰ ਨਾਗਰਿਕਾਂ ਨੂੰ ਸੁਵਿਧਾਵਾਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਉੱਚੀ ਸੋਚ ਸਦਕਾ ਹੀ ਅਜਿਹਾ ਹੋ ਸਕਿਆ ਕਿ ਪਹਿਲੀ ਵਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਰਕਾਰੀ ਸਕੀਮਾਂ ਦੀਆਂ ਸੁਵਿਧਾਵਾਂ ਮਿਲ ਰਹੀਆਂ ਹਨ। ਸ੍ਰੀਮਤੀ ਮਾਣੂੰਕੇ ਨੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲਾਹਾ ਲੈਣ ਦੀ ਅਪੀਲ ਕੀਤੀ।

ਕੈਂਪਾਂ ਦੌਰਾਨ ਵੱਖ-ਵੱਖ ਦਸਤਾਵੇਜ ਬਣਾਉਣ ਲਈ 44 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ 8 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜੋ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ 2 ਵਿਅਕਤੀਆਂ ਦੇ ਮੌਕੇ 'ਤੇ ਅਪੰਗਤਾ ਸਰਟੀਫਿਕੇਟ ਅਤੇ 1 ਲਾਭਪਾਤਰੀ ਨੂੰ ਬੁਢਾਪਾ ਪੈਨਸ਼ਨ ਲਗਾਈ ਗਈ।

ਇਸ ਮੌਕੇ ਸ੍ਰੀ ਗੁਰਬੀਰ ਸਿੰਘ ਕੋਹਲੀ, ਉਪ ਮੰਡਲ ਮੈਜਿਸਟਰੇਟ, ਜਗਰਾਉਂ ਨੇ ਦੱਸਿਆ ਕਿ ਅੱਜ ਲੱਗੇ ਕੈਂਪਾਂ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਸ਼ਹਿਰ ਵਾਸੀ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਭਲਕੇ 07 ਫਰਵਰੀ ਨੂੰ ਵਾਰਡ ਨੰਬਰ 7 ਧਰਮਸ਼ਾਲਾ ਬਾਬਾ ਜੋਰਾਵਰ ਸਿੰਘ, ਨੇੜੇ ਅਗਵਾੜ ਰੜਾ, ਜਗਰਾਉਂ, ਵਾਰਡ ਨੰਬਰ 8 ਧਰਮਸ਼ਾਲਾ ਭਗਤ ਰਵਿਦਾਸ ਮੁਹੱਲਾ ਬੱਸੀਆਂ ਜਗਰਾਉਂ, ਵਾਰਡ ਨੰਬਰ 9 ਧਰਮਸ਼ਾਲਾ ਬਾਲਮੀਕ ਚੂੰਗੀ ਨੰਬਰ 7, ਜਗਰਾਉਂ, ਵਾਰਡ ਨੰਬਰ 10 ਗੁਰਦੁਆਰਾ ਅਜੀਤਸਰ ਨੇੜੇ ਅਜੀਤ ਨਗਰ ਰਾਏਕੋਟ ਰੋਡ, ਜਗਰਾਉਂ, ਵਾਰਡ ਨੰਬਰ 11 ਅਗਵਾੜ ਡਾਲਾ, ਨੇੜੇ ਬਾਬਾ ਨਿਰਮਲ ਜੀ ਜਗਰਾਉਂ, ਵਾਰਡ ਨੰਬਰ 12 ਗੁਰਦੁਆਰਾ ਬਾਬਾ ਨਾਨਕਪੁਰਾ ਮੋਰੀਗੇਟ ਜਗਰਾਉਂ ਵਿਖੇ ਕੈਂਪ ਲਗਾਏ ਜਾਣਗੇ।

ਅੱਜ ਦੇ ਕੈਂਪਾਂ ਵਿੱਚ ਬੀ.ਡੀ.ਪੀ.ਓ. ਜਗਰਾਉਂ ਕ੍ਰਿਸ਼ਨਪਾਲ ਆਈ.ਏ.ਐਸ., ਤਹਿਸੀਲਦਾਰ ਸੁਖਚਰਨ ਸਿੰਘ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਮਨਜੀਤ ਸਿੰਘ ਬੀ.ਡੀ.ਪੀ.ਓ. ਸਿੱਧਵਾਂ ਬੇਟ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਗਰਾਉਂ ਸੁਖਦੇਵ ਸਿੰਘ ਰੰਧਾਵਾ, ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਕਰਮਜੀਤ ਕੈਂਥ, ਰਾਜ ਭਾਰਦਵਾਜ, ਹੈਪੀ ਲੋਹਟ, ਕੁਲਦੀਪ ਸਿੰਘ ਕੋਮਲ, ਪਰਮਜੀਤ ਸਿੰਘ ਤਨੇਜਾ, ਐਸ.ਕੇ. ਖੰਨਾ, ਹਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD