Friday, 05 July 2024

 

 

ਖ਼ਾਸ ਖਬਰਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਗੁਰਜੀਤ ਸਿੰਘ ਔਜਲਾ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ EIC, PEC ਦੁਆਰਾ NITTTR, ਚੰਡੀਗੜ੍ਹ ਦੇ ਸਹਿਯੋਗ ਨਾਲ ਆਯੋਜਿਤ 5 ਦਿਨਾਂ ਲੰਬੀ FDP ਇੱਕ ਸ਼ਾਨਦਾਰ ਨੋਟ 'ਤੇ ਸਮਾਪਤ ਹੋਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨੌਟਿੰਘਮ ਟ੍ਰੇਂਟ ਯੂਨੀਵਰਸਿਟੀ (ਯੂ.ਕੇ.) ਨਾਲ ਸਹਿ-ਡਿਜ਼ਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਹੁਸ਼ਿਆਰਪੁਰ ਨੂੰ ਸਾਫ-ਸੁਥਰਾ ਬਣਾਉਣ ਲਈ ਆਮ ਜਨਤਾ ਦੀ ਹਿੱਸੇਦਾਰੀ ਵੀ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕ 2024 ਦੇ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਆਂਧਰਾ ਪ੍ਰਦੇਸ਼ ਐੱਨ. ਚੰਦਰਬਾਬੂ ਨਾਇਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਵੇਕ ਅੱਪ ਲੁਧਿਆਣਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 'ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ ਆਪ ਦੀ ਸਰਕਾਰ ਆਪ ਦੇ ਦੁਆਰ- 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ - ਸ਼ੌਕਤ ਅਹਿਮਦ ਪਰੇ ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ

 

‘ਆਪ ਦੀ ਸਰਕਾਰ ਆਪ ਦੇ ਦੁਆਰ’- -ਪਹਿਲੇ ਦਿਨ ਦੇ ਕੈਂਪਾਂ ਵਿਚ 928 ਸੇਵਾਵਾਂ ਲਈ ਆਈਆਂ ਅਰਜ਼ੀਆਂ, 524 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ

125 ਸ਼ਿਕਾਇਤਾਂ ਵਿਚੋਂ 99 ਕੀਤੀਆਂ ਮੌਕੇ ’ਤੇ ਹੱਲ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jai Krishan Rouri, Jasvir Singh Raja Gill, Karambir Singh Ghuman,Dr. Ravajot Singh,DC Hoshiarpur, Deputy Commissioner Hoshiarpur, Komal Mittal, Hoshiarpur, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 06 Feb 2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਡੋਰ ਸਟੈਪ ਦੇ ਨਜ਼ਦੀਕ ਜਾ ਕੇ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਅੱਜ ਤੋਂ ਕੈਂਪ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਕ ਮਹੀਨੇ ਤੱਕ ਇਹ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸ਼ਾਮਚੁਰਾਸੀ ਵਿਖੇ ਡਾ. ਰਵਜੋਤ ਸਿੰਘ, ਮੁਕੇਰੀਆਂ ਵਿਖੇ ਹਲਕਾ ਇੰਚਾਰਜ ਪ੍ਰੋ: ਜੀ.ਐਸ ਮੁਲਤਾਨੀ ਵਲੋਂ ਵੀ ਕੈਂਪਾ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਲਗਾਏ ਗਏ ਕੈਂਪਾਂ ਵਿਚ 928 ਸੇਵਾਵਾਂ ਲਈ ਲੋਕਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ਵਿਚੋਂ 524 ਸੇਵਾਵਾਂ ਮੌਕੇ ’ਤੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਅਤੇ ਬਾਕੀ ਸੇਵਾਵਾਂ ਵੀ ਜਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। 

ਇਸ ਤੋਂ ਇਲਾਵਾ ਕੈਂਪਾਂ ਵਿਚ ਆਈਆਂ 125 ਸ਼ਿਕਾਇਤਾਂ ਵਿਚੋਂ 99 ਨੂੰ ਮੌਕੇ ’ਤੇ ਹੀ ਹੰਲ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਵੀ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਰੋਜ਼ਾਨਾ ਸ਼ਾਮ ਨੂੰ ਮੋਨੀਟਰਿੰਗ ਹੋਵੇਗੀ, ਜਿਸ ਵਿਚ ਕਿੰਨੇ ਬਿਨੈ ਪੱਤਰ ਆਏ, ਕਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਸਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਪੰਜ ਉਪ ਮੰਡਲਾਂ ਹੁਸ਼ਿਆਰਪੁਰ, ਗੜ੍ਹਸ਼ੰਕਰ, ਟਾਂਡਾ, ਦਸੂਹਾ, ਮੁਕੇਰੀਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ ਕਰੀਬ 30 ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਦਸੂਹਾ ਉਪ ਮੰਡਲ ਦੇ ਪਿੰਡ ਥਿੰਦ, ਜਿਆ ਸਹੋਤਾ ਕਲਾਂ, ਦੁਲਮੀਵਾਲ, ਵਾਰਡ ਨੰਬਰ 2 ਦਸੂਹਾ, ਹਮਜਾ, ਬਹਲਾਂ, ਵਾਰਡ ਨੰਬਰ 2 ਗੜਦੀਵਾਲਾ, ਉਪ ਮੰਡਲ ਗੜ੍ਹਸ਼ੰਕਰ ਵਿਚ ਪਿੰਡ ਘਾਗੋ ਰੋਡਵਾਲੀ, ਡੁਗਰੀ, ਕੁਨੈਲ, ਵਾਰਡ ਨੰਬਰ 1 ਗੜ੍ਹਸ਼ੰਕਰ, ਚੱਕ ਰੌਂਤਾ, ਬਹਮਿਆਂ, ਹੁਸ਼ਿਆਰਪੁਰ ਉਪ ਮੰਡਲ ਵਿਚ ਅੱਜੋਵਾਲ, ਸ਼੍ਰੀ ਗੁਰੂ ਰਵਿਦਾਸ ਨਗਰ ਆਦਮਵਾਲ, ਹਰੀਪੁਰ ਚੱਗਰਾਂ, ਵਾਰਡ ਨੰਬਰ 3 ਹੁਸ਼ਿਆਰਪੁਰ, ਵਾਰਡ ਨੰਬਰ 2 ਹੁਸ਼ਿਆਰਪੁਰ, ਵਾਰਡ ਨੰਬਰ 1 ਸ਼ਾਮਚੁਰਾਸੀ, ਆਮਦਵਾਲ ਗੜੀ ਅਤੇ ਅੱਭੋਵਾਲ, ਉਪ ਮੰਡਲ ਮੁਕੇਰੀਆਂ ਵਿਚ ਸਹੋੜਾ ਡਡਿਆਲ, ਲੁਧਿਆੜੀ, ਚੱਕਰਿਆਲ, ਗੇਰਾ ਬਾਬਾ ਈਸ਼ਾ ਅਤੇ ਉਪ ਮੰਡਲ ਟਾਂਡਾ ਵਿਖ ਸ਼ਾਹਪੁਰ, ਚਨੌਤਾ, ਕੰਗ, ਕਥਾਨਾ ਵਿਚ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜੀਫ਼ਾ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਨਾਲ ਸਬੰਧਤ ਲਾਭਪਾਤਰੀ, ਜਨਮ ਸਰਟੀਫਿਕੇਟ ਦੇ ਨਾਮ ਵਿਚ ਬਦਲਾਅ, ਬਿਜਲੀ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜਾਂ ਦੀਆਂ ਪ੍ਰਮਾਣਿਕ ਕਾਪੀਆਂ, ਪੇਂਡੂ ਖੇਤਰ ਨਾਲ ਸਬੰਧਤ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗੂਨ ਸਕੀਮ, ਜਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟ ਦੇ ਕਾਊਂਟਰ ਬਿਨੈ ਪੱਧਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ ਵਿਚ ਤਬਦੀਲੀ ਆਦਿ ਸ਼ਾਮਲ ਹਨ।

7 ਫਰਵਰੀ ਨੂੰ ਇਨ੍ਹਾਂ ਥਾਵਾਂ ’ਤੇ ਲੱਗਣਗੇ ਕੈਂਪ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਫਰਵਰੀ ਨੂੰ ਉਪ ਮੰਡਲ ਟਾਂਡਾ ਦੇ ਪਿੰਡ ਰਵਾਂ, ਰਲੱਣ, ਪਵਾਂ ਤੇ ਝਿੰਗੜ ਖੁਰਦ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ, ਉਪ ਮੰਡਲ ਮੁਕੇਰੀਆਂ ਦੇ ਪਿੰਡ ਸਹੋੜਾ ਕੰਢੀ, ਕੰਢੀ ਜੁਗਿਆਲ, ਕੌਲਪੁਰ ਤੇ ਜਮਾਲਪੁਰ ਕਲਾਂ ਵਿਚ ਸਵੇਰੇ 8.30 ਵਜੇ ਤੋਂ ਦੁਪਹਿਰ ਬਾਅਦ 3.30 ਵਜੇ ਤੱਕ, ਉਪ ਮੰਡਲ ਹੁਸ਼ਿਆਰਪੁਰ ਵਿਚ ਰਸੂਲਪੁਰ, ਨੰਦਨ ਅਰਨਿਆਲਾ ਸ਼ਾਹਪੁਰ, ਅਤਵਾਰਾਪੁਰ, ਵਾਰਡ ਨੰਬਰ 35 ਹੁਸ਼ਿਆਰਪੁਰ, ਵਾਰਡ ਨੰਬਰ 38 ਹੁਸ਼ਿਆਰਪੁਰ, ਵਾਰਡ ਨੰਬਰ 2 ਸ਼ਾਮਚੁਰਾਸੀ, ਨਿਊ ਜੱਟਪੁਰ ਅਤੇ ਬੱਸੀ ਜੌੜਾ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ, ਉਪ ਮੰਡਲ ਗੜ੍ਹਸ਼ੰਕਰ ਵਿਚ ਸੈਲਾਖੁਰਦ, ਸੈਲਾ ਕਲਾਂ, ਪੈਂਸਰਾ, ਪੱਦੀ ਖੁਤੀ, ਜਸੋਵਾਲ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਉਪ ਮੰਡਲ ਦਸੂਹਾ ਵਿਚ ਕੁਰਾਲਾ, ਜੰਡੋਰ, ਤੱਖੜ, ਵਾਰਡ ਨੰਬਰ 3 ਦਸੂਹਾ, ਚਿਪੜਾਂ, ਵਾਰਡ ਨੰਬਰ 3 ਗੜ੍ਹਦੀਵਾਲਾ, ਹਰਦੋਪੱਟੀ ਵਿਚ ਸਵਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੈਂਪ ਲੱਗੇਗਾ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jai Krishan Rouri , Jasvir Singh Raja Gill , Karambir Singh Ghuman , Dr. Ravajot Singh , DC Hoshiarpur , Deputy Commissioner Hoshiarpur , Komal Mittal , Hoshiarpur , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD