Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ

ਰਾਜਿੰਦਰਾ ਝੀਲ 'ਚ ਪਾਣੀ ਭਰਨਾ ਸ਼ੁਰੂ, ਲਾਇਟਾਂ ਤੇ ਫੁਹਾਰੇ ਵੀ ਚੱਲੇ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 20 Feb 2024

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਹੈ ਕਿ ਸ਼ਹਿਰ ਵਿੱਚ 24 ਘੰਟੇ 7 ਦਿਨ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਲੱਗ ਰਹੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਦਕਿ ਰਾਜਿੰਦਰਾ ਝੀਲ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਤੇ ਇਸਦੇ ਫ਼ੁਹਾਰੇ ਤੇ ਲਾਇਟਾਂ ਵੀ ਚਾਲੂ ਕਰ ਦਿੱਤੀਆਂ ਗਈਆਂ ਹਨ।

ਇੱਥੇ ਨਗਰ ਨਿਗਮ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਸਾਰੇ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ ਹੋ ਗਏ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ ਤੇ ਗੁਰਜੀਤ ਸਿੰਘ ਵਾਲੀਆ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲਾਰਸਨ ਐਂਡ ਟੂਬਰੋ ਕੰਪਨੀ ਦੇ ਨੁਮਾਇੰਦੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਅਗਰਵਾਲ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਸ਼ਹਿਰੀ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਗ਼ੈਰ-ਯੋਜਨਾਬੱਧ ਤਰੀਕੇ ਨਾਲ ਕੀਤੇ ਕੰਮ ਸ਼ਹਿਰ ਵਾਸੀਆਂ ਲਈ ਮੁਸ਼ਕਿਲਾਂ ਦਾ ਕਾਰਨ ਬਣ ਗਏ ਹਨ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੰਮਾਂ ਨੂੰ ਬਿਹਤਰ ਯੋਜਨਾਬੰਦੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਕੋਹਲੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 152 ਕਿਲੋਮੀਟਰ ਪਾਈਪ ਪਾਈ ਗਈ ਹੈ ਜਿਸ ਲਈ ਪੁੱਟੀ ਗਈ ਸੜਕ ਨੂੰ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਆਪਸੀ ਸਹਿਯੋਗ ਨਾਲ ਦੁਬਾਰਾ ਬਣਾਉਣਾ ਸ਼ੁਰੂ ਹੋ ਚੁੱਕਾ ਹੈ।

ਇਸ ਵਿੱਚੋਂ 22 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਤੇ 125 ਕਿਲੋਮੀਟਰ ਨਗਰ ਨਿਗਮ ਦੀਆਂ ਸੜਕਾਂ ਹਨ, ਜਿਨ੍ਹਾਂ ਨੂੰ ਚੱਲਣਯੋਗ ਬਣਾ ਕੇ ਲੁੱਕ ਦਾ ਪਲਾਂਟ ਚੱਲਣ 'ਤੇ ਲੁੱਕ ਪਵਾ ਕੇ ਪੂਰੀ ਤਰ੍ਹਾਂ ਠੀਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਦਕਿ 34 ਕਿਲੋਮੀਟਰ ਸੜਕਾਂ ਇੰਟਰਲਾਕਿੰਗ ਵਾਲੀਆਂ ਸਨ, ਜਿਨ੍ਹਾਂ ਨੂੰ ਨਾਲ ਦੀ ਨਾਲ ਬਣਾਇਆ ਗਿਆ ਹੈ। ਅਜੀਤਪਾਲ ਸਿੰਘ ਕੋਹਲੀ ਨੇ ਇਸ ਦੌਰਾਨ ਰਾਜਿੰਦਰਾ ਝੀਲ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਵੱਲੋਂ ਲਿਆ ਗਿਆ ਸੀ, ਦੇ ਹਵਾਲੇ ਨਾਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਵਿੱਚ ਲੋੜੀਂਦਾ ਚਾਰ ਫੁੱਟ ਪਾਣੀ ਜਲਦੀ ਭਰਵਾ ਕੇ ਇਸ ਨੂੰ ਨਗਰ ਨਿਗਮ ਦੇ ਸਪੁਰਦ ਕੀਤਾ ਜਾਵੇ।

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿੱਚ ਲਗਾਤਾਰ ਪਾਣੀ ਭਰ ਰਿਹਾ ਹੈ ਅਤੇ 2 ਫੁੱਟ ਪਾਣੀ ਭਰ ਗਿਆ ਹੈ ਅਤੇ ਇਸ ਦੇ ਫ਼ੁਹਾਰੇ ਮੁਰੰਮਤ ਕਰਕੇ ਚਲਵਾ ਦਿੱਤੇ ਗਏ ਹਨ। ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਜਰੂਰੀ ਮੁਰੰਮਤ ਬਾਅਦ ਲਾਇਟਾਂ ਵੀ ਜਗਣੀਆਂ ਸ਼ੁਰੂ ਹੋ ਗਈਆਂ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੀ ਲੈਂਡ ਬਰਾਂਚ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਅਤੇ ਕਈ ਸੜਕਾਂ ਉਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਕੇ ਆਵਾਜਾਈ ਵਿੱਚ ਪੈਂਦੇ ਵਿਘਨ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੇ ਖੁੱਲ੍ਹੇ ਗੱਫ਼ੇ ਦਿੱਤੇ ਹਨ, ਜਿਸ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਮੁੱਚੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾਉਂਦੇ ਹੋਏ ਹਰ ਵੇਲੇ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD