Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਨੰਦਪੁਰ ਸਾਹਿਬ ਵਿਖੇ ਦੋ ਦਿਨਾਂ ਕੌਮੀ ਕਾਨਫਰੰਸ ਆਯੋਜਿਤ

ਅਨੰਦਪੁਰ ਸਾਹਿਬ ਦੀ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਦਾ ਯਤਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅਨੰਦਪੁਰ ਸਾਹਿਬ , 04 Mar 2024

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਨੰਦਪੁਰ ਸਾਹਿਬ ਵਿਖੇ 'ਸੰਮਲਿਤਾ ਦਾ ਵਿਚਾਰ : ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ, ਰਮਣੀਕ, ਅਲੌਕਿਕ ਧਰਤਿ' ਵਿਸ਼ੇ 'ਤੇ ਦੋ ਦਿਨਾਂ ਕੌਮੀ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਦੇ ਉਦੇਸ਼ਾਂ ਵਿੱਚ 'ਅਨੰਦਪੁਰ ਸਾਹਿਬ ਦੀ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਦਾ ਯਤਨ ਕਰਨਾ, ਆਧੁਨਿਕ ਪਰਿਪੇਖ ਵਿੱਚ ਚੇਤਨਾ ਦੀ ਅਧਿਆਤਮਿਕ ਅਤੇ ਨੈਤਿਕ ਕਦਰਾਂ–ਕੀਮਤਾਂ ਭਰਪੂਰ ਰੂਪ-ਰੇਖਾ ਪ੍ਰਦਾਨ ਕਰਨਾ, ਸਰਬ ਸਾਂਝੀਵਾਲਤਾ ਅਤੇ ਆਧੁਨਿਕ ਪਰਿਵੇਸ਼ ਦਾ ਨਿਵੇਕਲਾ ਪੈਰਾਡਾਇਮ ਸਿਰਜਣਾ, ਸਾਹਿਤਕ ਸੰਗ੍ਰਹਿ ਨੂੰ ਸੰਭਾਲਣਾ ਅਤੇ ਪ੍ਰਕਾਸ਼ਿਤ ਕਰਨਾ' ਆਦਿ ਪ੍ਰਮੁੱਖ ਸਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਇਸ ਕਾਨਫਰੰਸ ਦਾ ਉਦਘਾਟਨ ਕੀਤਾ ਗਿਆ। 

ਕਾਨਫਰੰਸ ਦੀ ਪ੍ਰਧਾਨਗੀ ਪਦਮ ਸ਼੍ਰੀ ਸੁਰਜੀਤ ਪਾਤਰ ਵੱਲੋਂ ਕੀਤੀ ਗਈ। ਸ਼੍ਰੀ ਮਾਧਵ ਕੌਸ਼ਿਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦ ਕਿ ਡਾ. ਸਰਬਜਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਡਾ. ਸੋਨਦੀਪ ਮੋਂਗਾ ਦੇ ਸਵਾਗਤੀ ਭਾਸ਼ਣ ਨਾਲ ਸ਼ੁਰੂ ਹੋਈ ਇਸ ਕਾਨਫਰੰਸ ਦੌਰਾਨ ਡਾ. ਅਮਰਜੀਤ ਗਰੇਵਾਲ ਵਲੋਂ ਦਿੱਤੇ ਗਏ ਕੁੰਜੀਵਤ ਭਾਸ਼ਣ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖੀ ਦਾ ਧੁਰਾ ਅਤੇ ਰੂਹਾਨੀ ਅਨੰਦ ਦਾ ਕੇਂਦਰ ਦੱਸਿਆ ਗਿਆ। 

ਇਸ ਕਾਨਫਰੰਸ ਵਿੱਚ ਗੁਰੂ ਸਾਹਿਬਾਨ ਦੁਆਰਾ ਦਿੱਤੇ ਗਏ ਇਸ ਪਵਿੱਤਰ ਅਸਥਾਨ ਦੇ ਅਧਿਆਤਮਿਕ ਸੰਕਲਪ ਨੂੰ ਵਿਸ਼ਵ-ਪੱਧਰ 'ਤੇ ਵਿਚਾਰਿਆ ਗਿਆ। ਇਹ ਕਾਨਫਰੰਸ ਅਨੰਦਪੁਰ ਸਾਹਿਬ ਦੇ ਇਤਿਹਾਸਕ, ਸਾਹਿਤਕ, ਕ੍ਰਾਂਤੀਕਾਰੀ ਅਤੇ ਅਧਿਆਤਮਿਕਤਾ ਦੇ ਵੱਖ-ਵੱਖ ਪਹਿਲੂਆਂ ਉੱਤੇ ਅਧਾਰਿਤ ਸੀ। ਕਾਨਫਰੰਸ ਰਾਹੀਂ ਸਮੁੱਚੀ ਲੋਕਾਈ ਲਈ ਗੁਰੂ ਸਾਹਿਬਾਨ ਦਾ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਮੁੱਖ ਤੌਰ ਤੇ ਪ੍ਰਚਾਰਿਆ ਗਿਆ। 

ਕਾਨਫਰੰਸ ਦੇ ਪਹਿਲੇ ਅਕਾਦਮਿਕ ਸੈਸ਼ਨ ਵਿੱਚ ਡਾ. ਈਸ਼ਵਰ ਦਿਆਲ ਗੌੜ ਵਲੋਂ ਪ੍ਰਧਾਨਗੀ ਕੀਤੀ ਗਈ। ਡਾ. ਮਨਮੋਹਨ ਸਿੰਘ, ਡਾ. ਮਨਜਿੰਦਰ ਸਿੰਘ ਅਤੇ ਡਾ. ਯੋਗਰਾਜ ਅੰਗਰੀਸ਼ ਵਲੋਂ ਪਰਚੇ ਪੜ੍ਹੇ ਗਏ। ਕਾਨਫਰੰਸ ਦੇ ਦੂਜੇ ਅਕਾਦਮਿਕ ਸੈਸ਼ਨ ਵਿੱਚ ਡਾ. ਰਵੇਲ ਸਿੰਘ ਵਲੋਂ ਪ੍ਰਧਾਨਗੀ ਕੀਤੀ ਗਈ। ਡਾ. ਅਵਤਾਰ ਸਿੰਘ, ਡਾ. ਮੋਹਨ ਤਿਆਗੀ ਅਤੇ ਡਾ. ਪ੍ਰਵੀਨ ਕੁਮਾਰ ਵਲੋਂ ਪਰਚੇ ਪੜ੍ਹੇ ਗਏ।  ਕਾਨਫਰੰਸ ਦੇ ਤੀਜੇ ਅਕਾਦਮਿਕ ਸੈਸ਼ਨ ਵਿੱਚ ਡਾ. ਜਤਿੰਦਰ ਗਰੋਵਰ ਵਲੋਂ ਪ੍ਰਧਾਨਗੀ ਕੀਤੀ ਗਈ। 

ਡਾ. ਹਰਜੋਧ ਸਿੰਘ, ਡਾ. ਪਰਮਜੀਤ ਸਿੰਘ ਅਤੇ ਡਾ. ਯਾਦਵਿੰਦਰ ਸਿੰਘ ਵਲੋਂ ਪਰਚੇ ਪੜ੍ਹੇ ਗਏ। ਇਸੇ ਤਰ੍ਹਾਂ ਕਾਨਫਰੰਸ ਦੇ ਚੌਥੇ ਅਕਾਦਮਿਕ ਸੈਸ਼ਨ ਵਿੱਚ ਡਾ. ਜਸਪਾਲ ਕੌਰ ਕਾਂਗ ਵਲੋਂ ਪ੍ਰਧਾਨਗੀ ਕੀਤੀ ਗਈ। ਅਮਰਜੀਤ ਸਿੰਘ, ਡਾ. ਰਮਨਪ੍ਰੀਤ ਕੌਰ, ਗੁਰਦੇਵ ਸਿੰਘ ਅਤੇ ਡਾ. ਪ੍ਰਿਥਵੀ ਰਾਜ ਥਾਪਰ ਵਲੋਂ ਪਰਚੇ ਪੜ੍ਹੇ ਗਏ ਜਦ ਕਿ ਕਾਨਫਰੰਸ ਦੇ ਪੰਜਵੇਂ ਅਕਾਦਮਿਕ ਸੈਸ਼ਨ ਵਿੱਚ ਡਾ. ਜਸਬੀਰ ਕੌਰ ਵਲੋਂ ਪ੍ਰਧਾਨਗੀ ਕੀਤੀ ਗਈ। 

ਇਹ ਸੈਸ਼ਨ ਸੰਗੀਤਕ ਸੀ। ਡਾ. ਅਲੰਕਾਰ ਸਿੰਘ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਰਾਗਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਡਾ. ਰਾਜੇਸ਼ ਸ਼ਰਮਾ ਅਤੇ ਡਾ. ਹਰਜਸ ਕੌਰ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਕਾਨਫਰੰਸ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਹਰਭਜਨ ਸਿੰਘ ਸਪਰਾ ਵਲੋਂ ਕੀਤੀ ਗਈ। ਡਾ. ਗੁਰਪ੍ਰੀਤ ਕੌਰ ਵਲੋਂ ਕਾਨਫਰੰਸ ਦੀ ਸਮੁੱਚੀ ਰਿਪੋਰਟ ਪੇਸ਼ ਕੀਤੀ ਗਈ।  ਮੰਚ ਸੰਚਾਲਨ ਡਾ. ਭੁਪਿੰਦਰ ਕੌਰ ਵਲੋਂ ਬਾਖੂਬੀ ਕੀਤਾ ਗਿਆ। 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਇਸ ਕਾਨਫਰੰਸ ਦੀ ਸਫ਼ਲਤਾ ਦਾ ਸਾਰਾ ਸਿਹਰਾ ਡਾ. ਮਨਮੋਹਨ ਸਿੰਘ ਨੂੰ ਦਿੱਤਾ ਗਿਆ। ਡਾ. ਓਬਰਾਏ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਚਾਹੁੰਦੇ ਸਨ ਕਿ ਇੱਕ ਕੌਮੀ ਪੱਧਰ ਦੀ ਕਾਨਫਰੰਸ ਅਨੰਦਪੁਰ ਸਾਹਿਬ ਵਿੱਚ ਕਰਵਾਈ ਜਾਵੇ। ਇਸ ਕਾਨਫਰੰਸ ਵਿੱਚ ਆਏ ਹੋਏ ਸਾਰੇ ਬੁੱਧੀਜੀਵੀ ਮਹਿਮਾਨਾਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਤੋਂ ਮੈਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। 

 ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਜਿਹੀ ਕਾਨਫਰੰਸ ਹਰ ਸਾਲ ਕਰਵਾਈ ਜਾਵੇਗੀ, ਜਿਸ ਵਿੱਚ ਵਰਲਡ ਵਿਸ਼ਵ ਪੱਧਰੀ ਬੁੱਧੀਜੀਵੀ ਮਹਿਮਾਨਾਂ ਨੂੰ ਬੁਲਾਇਆ ਜਾਵੇਗਾ ਅਤੇ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਡਾ: ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸਾਲ ਪਾਉਂਟਾ ਸਾਹਿਬ ਵਿੱਚ ਕਵੀ ਦਰਬਾਰ ਵੀ ਕਰਵਾਇਆ ਜਾਂਦਾ ਹੈ ਅਤੇ ਉੱਥੇ ਵੀ ਆਏ ਹੋਏ ਸਾਰੇ ਮਹਿਮਾਨਾਂ ਨੂੰ ਬਹੁਤ ਮਾਨ–ਸਨਮਾਨ ਦਿੱਤਾ ਜਾਂਦਾ ਹੈ। 

ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਇਸ ਕਾਨਫਰੰਸ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਕਾਨਫਰੰਸ ਵਿੱਚ ਸਨੀ ਓਬਰਾਏ ਐਡਵਾਂਸ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਤੰਤੀ ਸਾਜ਼ਾਂ ਨਾਲ ਰਾਗਾਂ ਵਿੱਚ ਸ਼ਬਦ ਗਾਇਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਦੀ ਸਮਾਜਿਕ ਅਤੇ ਆਰਥਿਕ ਤਬਦੀਲੀ ਨੂੰ ਸਮਰਪਿਤ ਹੈ, ਜਿਹੜੀ ਪਿਛਲੇ 11 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD