Wednesday, 26 June 2024

 

 

ਖ਼ਾਸ ਖਬਰਾਂ ਕਾਂਗਰਸ ਨੇ ਜਲੰਧਰ ਨੂੰ ਮੰਦਹਾਲੀ ਵਿੱਚ ਧੱਕਿਆ; ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲੁੱਟੇ ਕਰੋੜਾਂ ਰੁਪਏ : ਆਪ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ/ਸੰਭਾਲ ਲਈ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ ਐਲਪੀਯੂ ਵੱਲੋਂ ਮੈਡੀਕਲ ਲੈਬ ਦੇ ਖੇਤਰ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਪੰਜਾਬ ਭਰ ਤੋਂ ਆਏ 1200 ਤੋਂ ਵੱਧ ਲੈਬ ਪ੍ਰੈਕਟੀਸ਼ਨਰ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

 

ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ 'ਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿਰੋਧੀਆਂ ਨੂੰ ਘੇਰਿਆ

ਕਿਹਾ: ਜਿਹੜੇ ਕੰਮ ਅਕਾਲੀ-ਕਾਂਗਰਸੀ ਨਾ ਕਰ ਸਕੇ, ਉਹ 'ਆਪ' ਸਰਕਾਰ ਨੇ ਕਰ ਵਿਖਾਏ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 05 Mar 2024

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ 'ਬੱਜ਼ਟ ਇਜ਼ਲਾਸ' ਦੌਰਾਨ ਅਕਾਲੀ-ਕਾਂਗਰਸੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੇਵਲ ਦੋ ਸਾਲਾਂ ਵੀ ਕੀਤੀਆਂ ਬੇ-ਮਿਸਾਲ ਪ੍ਰਾਪਤੀਆਂ ਖਾਸ ਕਰਕੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾ ਦੀ ਵਿਆਖਿਆ ਕੀਤੀ। ਵਿਧਾਇਕਾ ਮਾਣੂੰਕੇ ਨੇ ਵਿਧਾਨ ਸਭਾ ਵਿੱਚ ਗਰਜ਼ਦਿਆਂ ਆਖਿਆ ਕਿ ਜੇਕਰ ਸਰਕਾਰਾਂ ਵਿੱਚ ਵੀ ਲੋਕਾਂ ਦੇ ਕੰਮ ਕਰਨ ਦੀ ਇੱਛਾ ਸ਼ਕਤੀ ਹੋਵੇ, ਤਾਂ ਲੋਕਾਂ ਦੀ ਭਲਾਈ ਲਈ ਕੀ ਨਹੀਂ ਕੀਤਾ ਜਾ ਸਕਦਾ। 

ਇਸ ਦੀ ਮਿਸਾਲ ਮਾਨਯੋਗ ਮੁੱਖ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਮੌਜ਼ੂਦਾ ਪੰਜਾਬ ਸਰਕਾਰ ਦੇ ਕੰਮਾਂ ਤੋਂ ਦਿੱਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਮਾਰਚ 2022 ਵਿੱਚ ਪਹਿਲੀ ਵਾਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਪੂਰੇ ਪੰਜਾਬ ਵਿੱਚ ਹੁਣ ਤੱਕ 829 ਆਮ ਆਦਮੀਂ ਮੁਹੱਲਾ ਕਲੀਨਿਕ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਜਿੰਨਾਂ ਵਿੱਚੋਂ ਹੁਣ ਤੱਕ 1 ਕਰੋੜ 07 ਲੱਖ 70 ਹਜ਼ਾਰ 379 ਤੋਂ ਵੀ ਜ਼ਿਆਦਾ ਲੋਕ ਇਹਨਾਂ ਮੁਹੱਲਾ ਕਲੀਨਿਕਾਂ ਤੋਂ ਇਲਾਜ਼ ਕਰਵਾ ਚੁੱਕੇ ਹਨ। 

ਇਹਨਾਂ ਮੁਹੱਲਾ ਕਲੀਨਿਕਾਂ 'ਤੇ ਮਰੀਜ਼ਾਂ ਨੂੰ 450 ਕਰੋੜ ਰੁਪਏ ਦੀਆਂ ਦਵਾਈਆਂ ਮੌਜ਼ੂਦਾ ਬਾਜ਼ਾਰੀ ਦਰਾਂ 'ਤੇ ਅਤੇ 70 ਕਰੋੜ ਰੁਪਏ ਦੇ ਡਾਇਗਨੌਸਟਿਕ ਟੈਸਟ ਮੁਹੱਈਆ ਕਰਵਾਏ ਗਏ ਹਨ। ਇਹਨਾਂ ਆਮ ਆਦਮੀ ਮੁਹੱਲਾ ਕਲੀਨਿਕਾਂ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਸੰਭਾਲ 'ਤੇ ਹੋਣ ਵਾਲੇ ਖਰਚੇ ਨੂੰ 650 ਕਰੋੜ ਰੁਪਏ ਦੀ ਵੱਡੀ ਰਕਮ ਨਾਲ ਘਟਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ। 

ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਇਸ ਚਾਲੂ ਸਾਲ ਦੌਰਾਨ 222 ਕਰੋੜ ਰੁਪਏ ਦੀਆਂ ਦਵਾਈਆਂ ਖ੍ਰੀਦੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਸਾਹਿਬ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਹਰ ਇੱਕ ਮਰੀਜ਼ ਨੂੰ ਦਵਾਈ ਪਰਚੀ ਉਪਰ ਲਿਖਕੇ ਨਹੀਂ ਦਿੱਤੀ ਜਾਵੇਗੀ ਅਤੇ ਹਰੇਕ ਦਵਾਈ ਮਰੀਜ਼ ਨੂੰ ਹਸਪਤਾਲ ਵਿੱਚੋਂ ਹੀ ਦਿੱਤੀ ਜਾਵੇਗੀ। 

ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਾ ਹਸਪਤਾਲਾਂ, ਉਪ ਮੰਡਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਵੇਂ ਕਿ ਮੇਰੇ ਹਲਕੇ ਅੰਦਰ ਸੀ.ਐਚ.ਸੀ.ਹਸਪਤਾਲ ਹਠੂਰ ਵਿਖੇ ਲੋਕਾਂ ਦੀ ਸਹੂਲਤ ਲਈ ਆਧੁਨਿਕ ਡਿਜ਼ੀਟਲ ਐਕਸ-ਰੇ ਮਸ਼ੀਨ ਸਥਾਪਿਤ ਕੀਤੀ ਗਈ ਹੈ, ਜੋ ਕਿ 10-15 ਦਿਨਾਂ ਦੇ ਅੰਦਰ ਚਾਲੂ ਹੋ ਜਾਵੇਗੀ। 

ਇਸ ਤੋਂ ਬਿਨਾਂ ਹਠੂਰ ਵਿਖੇ ਆਉਂਦੇ ਸਮੇਂ ਵਿੱਚ ਲੋਕਾਂ ਲਈ ਈ.ਸੀ.ਜੀ. ਦੀ ਸਹੂਲਤ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਬੀਬੀ ਮਾਣੂੰਕੇ ਨੇ ਆਖਿਆ ਕਿ ਸ਼ਾਨਦਾਰ ਸਿਹਤ ਸੇਵਾਵਾਂ ਕਰਕੇ ਹੀ ਮੇਰੇ ਹਲਕੇ ਵਿੱਚ ਸਿਵਲ ਹਸਪਤਾਲ ਜਗਰਾਉਂ ਅਤੇ ਜੱਚਾ-ਬੱਚਾ ਹਸਪਤਾਲ ਜਗਰਾਉਂ ਲੋਕਾਂ ਨੂੰ ਸਾਫ਼ ਸੁਥਰੀਆਂ ਤੇ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪਿਛਲੇ ਸਾਲਾਂ ਵਿੱਚ ਦੇਸ਼ ਭਰ ਦੀਆਂ ਸਿਹਤ ਸਹੂਲਤਾਂ ਵਿੱਚੋਂ ਪਹਿਲੇ ਨੰਬਰ ਉਪਰ ਰਿਹਾ ਹੈ ਅਤੇ ਹਲਕੇ ਦੇ ਪਿੰਡ ਹਠੂਰ ਦਾ ਸੀ.ਐਚ.ਸੀ.ਹਸਪਤਾਲ ਵੀ ਜ਼ਿਲ੍ਹੇ ਭਰ ਦੇ ਸੀ.ਐਚ.ਸੀ.ਹਸਪਤਾਲਾਂ ਵਿੱਚੋਂ ਸਫ਼ਾਈ ਪੱਖੋਂ ਪਿਛਲੇ ਸਾਲ ਪਹਿਲੇ ਨੰਬਰ ਉਪਰ ਰਿਹਾ ਹੈ। 

ਇਸ ਤੋਂ ਇਲਾਵਾ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਯਤਨਸ਼ੀਲ ਹੈ। ਅਗਲੇ ਤਿੰਨ ਸਾਲਾਂ ਵਿੱਚ ਸਾਰੇ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਅੱਪਗ੍ਰੇਡ ਕਰਨ ਲਈ ਇੱਕ ਵਿਆਪਕ ਯੋਜਨਾਂ ਬਣਾਈ ਗਈ ਹੈ। ਜਿੰਨ੍ਹਾਂ ਵਿੱਚ ਜਗਰਾਉਂ ਹਲਕੇ ਦੇ ਪਿੰਡ ਹਠੂਰ ਵਿਖੇ ਬਲਾਕ ਪਬਲਿਕ ਹੈਲਥ ਯੂਨਿਟ ਦੀ ਉਸਾਰੀ ਹੋ ਚੁੱਕੀ ਹੈ, ਜਿਸ ਦਾ ਲੈਂਟਰ ਪੈ ਚੁੱਕਾ ਹੈ। 

ਇਹ ਹੈਲਥ ਯੂਨਿਟ ਵੀ ਜ਼ਲਦੀ ਹੀ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਦੀ ਦੇਖਭਾਲ ਨੂੰ ਉਤਸ਼ਾਹਿਤ ਕਰਨ ਲਈ 'ਸੀ.ਐਮ.ਦੀ ਯੋਗਸ਼ਾਲਾ' ਪ੍ਰੋਗਰਾਮ ਸ਼ੁਰੂ ਕਰਕੇ ਮੁਫ਼ਤ ਯੋਗਾ ਕਲਾਸਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਜਿਸ ਲਈ ਲਗਭਗ 300 ਪ੍ਰਮਾਣਿਤ ਇੰਸਟ੍ਰਕਟਰਾਂ ਨੂੰ ਤੈਨਾਤ ਕੀਤਾ ਗਿਆ ਹੈ, ਜੋ ਰੋਜ਼ਾਨਾਂ 1500 ਯੋਗਾ ਕਲਾਸਾਂ ਦੀ ਸਹੂਲਤ ਨਾਲ 35,000 ਨਾਗਰਿਕਾਂ ਨੂੰ ਸਿਖਲਾਈ ਦੇ ਰਹੇ ਹਨ। 

ਇਸੇ ਤਰਾਂ ਹੀ ਪੰਜਾਬ ਸਰਕਾਰ ਵੱਲੋਂ ਜਿਗਰ ਅਤੇ ਬਿਲੀਰੀ ਰੋਗਾਂ ਦੀ ਖੋਜ਼, ਨਿਦਾਨ ਅਤੇ ਇਲਾਜ਼ ਲਈ ਮੋਹਾਲੀ ਵਿਖੇ 'ਪੰਜਾਬ ਇੰਸਟੀਚਿਊਟ ਆਫ਼ ਲੀਵਰ ਬਿਲੀਰੀ ਸਾਇੰਸਜ਼' ਦੀ ਸਥਾਪਨਾਂ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ ਅਮ੍ਰਿਤਸਰ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ 'ਸਟੇਟ ਕੈਂਸਰ ਇੰਸਟੀਚਿਊਟ' ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਤੀਜੇ 'ਕੈਂਸਰ ਸੈਂਟਰ' ਦਾ ਨਿਰਮਾਣ ਕੀਤਾ ਗਿਆ ਹੈ। 

ਵਿਧਾਇਕਾ ਮਾਣੂੰਕੇ ਨੇ ਹੋਰ ਆਖਿਆ ਕਿ   ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਨਾਉਣ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ 7082 ਸਕੂਲਾਂ ਦੀ ਚਾਰ-ਦੀਵਾਰੀ ਬਨਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਹਨਾਂ ਵਿੱਚੋਂ 1429 ਸਕੂਲ ਅਜਿਹੇ ਹਨ, ਜਿੰਨਾਂ ਦੀ ਚਾਰ-ਦੀਵਾਰੀ ਪਹਿਲੀਵਾਰ ਹੋ ਰਹੀ ਹੈ। ਇਸ ਲਈ ਅਕਾਲੀ-ਕਾਂਗਰਸੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। 

ਉਹਨਾਂ ਹੋਰ ਆਖਿਆ ਕਿ ਪੰਜਾਬ ਦੇ 12126 ਸਕੂਲਾਂ ਨੂੰ ਇੰਟਰਨੈਟ ਦੇ ਕੁਨੈਕਸ਼ਨ ਦੇ ਕੇ ਸਮੇ ਦੇ ਹਾਣੀ ਬਣਾਇਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ 4369 ਪਖਾਨਿਆਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਇਸ ਤੋਂ ਬਿਨਾਂ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ 95,000 ਡਿਊਲ ਡੈਸਕ ਮੁਹੱਈਆ ਕਰਵਾਉਣ ਜਾ ਰਹੀ ਹੈ। ਪੰਜਾਬ ਸਰਕਾਰ ਪੂਰੇ ਪੰਜਾਬ ਅੰਦਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਬਨਾਉਣ ਜਾ ਰਹੀ ਹੈ। 

ਇਹਨਾਂ ਸਕੂਲਾਂ ਵਿੱਚ ਵਿਗਿਆਨਕ ਸਿੱਖਿਆ ਲਈ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਆਧੁਨਿਕ ਸਹੂਲਤਾਂ ਨਾਲ ਲੈਸ ਲੈਬਾਂ ਅਤੇ ਖੇਡ ਦੇ ਮੈਦਾਨ ਹੋਣਗੇ। ਇਸੇ ਤਹਿਤ ਹੀ ਮੇਰੇ ਹਲਕੇ ਦੇ ਸ਼ਹਿਰ ਜਗਰਾਉਂ ਵਿਖੇ ਵੀ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 4 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਕਮ ਨਾਲ 'ਸਕੂਲ ਆਫ਼ ਐਮੀਨੈਂਸ' ਬਣਾਇਆ ਜਾ ਰਿਹਾ ਹੈ। 

ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਮੁਖੀਆਂ ਨੂੰ ਵਧੀਆ ਪ੍ਰਬੰਧਨ ਸਿਖਲਾਈ ਅਤੇ ਅਨੁਭਵ ਪ੍ਰਾਪਤ ਕਰਨ ਲਈ 198 ਪ੍ਰਿੰਸੀਪਲਾਂ ਨੂੰ ਪ੍ਰਿੰਸੀਪਲ ਅਕੈਡਮੀਂ ਸਿੰਗਾਪੁਰ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਟਰੇਨਿੰਗ ਲਈ ਭੇਜਿਆ ਗਿਆ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਸਮਰੱਥਾ ਨਿਰਮਾਣ ਲਈ ਪੰਜਾਬ ਭਰ ਦੇ 100 ਹੈਡ ਮਾਸਟਰਾਂ ਨੂੰ ਟਰੇਨਿੰਗ ਦਿਵਾਈ ਗਈ ਹੈ। 

ਬੀਬੀ ਸਰਵਜੀਤ ਕੌਰ ਮਾਣੂੰਕੇ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ 1332 ਪਲੇਸਮੈਂਟ ਕੈਂਪਾਂ/ ਨੌਕਰੀ ਮੇਲਿਆਂ/ ਸਵੈ-ਰੁਜ਼ਗਾਰ ਕੈਂਪਾਂ ਰਾਹੀਂ 1, 11, 810 ਉਮੀਦਵਾਰਾਂ ਨੂੰ ਨੌਕਰੀ/ ਸਵੈ-ਰੁਜ਼ਗਾਰ ਦੀ ਸਹੂਲਤ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ 25 ਨਵੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸਥਾਪਨਾਂ ਕੀਤੀ ਹੈ। ਇਹਨਾਂ ਸੰਸਥਾਵਾਂ ਦੇ ਖੁੱਲਣ ਨਾਲ ਸੂਬੇ ਦੇ ਲਗਭਗ 8000 ਨੌਜੁਆਨਾਂ ਨੂੰ ਵੱਡਾ ਲਾਭ ਮਿਲੇਗਾ। 

ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਐਂਡ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਸ ਐਂਡ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਈਮੈਂਟ ਆਫ਼ ਪੰਜਾਬ ਯੂਥ (ਸੀ-ਪਾਈਪ) ਦੁਆਰਾ 6079 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 288 ਉਮੀਦਵਾਰਾਂ ਦੀ ਪਲੇਸਮੈਂਟ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇ-ਰੁਜ਼ਗਾਰ ਮੁੰਡੇ-ਕੁੜੀਆਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਅਧਾਰ 'ਤੇ ਨਿਰਪੱਖਤਾ ਨਾਲ ਪੰਜਾਬ ਸਰਕਾਰ ਦੇ 40 ਵੱਖ ਵੱਖ ਅਦਾਰਿਆਂ ਅੰਦਰ ਕੇਵਲ ਦੋ ਸਾਲਾਂ ਵਿੱਚ ਹੁਣ ਤੱਕ 40 ਹਜ਼ਾਰ 437 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਨੌਜੁਆਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਅੱਗੇ ਵੀ ਜਾਰੀ ਹੈ। 

ਇਸੇ ਤਹਿਤ ਹਲਕਾ ਜਗਰਾਉਂ ਵਿੱਚ ਵੀ 2000 ਦੇ ਲਗਭਗ ਨੌਜੁਆਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਅੰਦਰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹਨਾਂ ਪ੍ਰਾਪਤੀਆਂ ਲਈ ਬੀਬੀ ਮਾਣੂੰਕੇ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD