Friday, 05 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਮੂੰਹ ਦੀ ਸਿਹਤ ਸੰਬਧੀ ਜਾਗਰੂਕਤਾ ਬੈਨਰ ਜਾਰੀ ਕੀਤਾ

Health, Dr. Minakshi, Civil Surgeon Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 19 Mar 2024

ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਦੀ ਅਗਵਾਈ ਹੇਠ ਵਿਸ਼ਵ ਓਰਲ ਹੈਲਥ ਦਿਵਸ ਦੇ ਸੰਬਧ ਵਿਚ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਪੰਕਜ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ, ਚਮੜੀ ਦੇ ਰੋਗਾਂ ਦੇ ਮਾਹਿਰ ਡਾ. ਨਵੀਨ ਸੇਠੀ ਅਤੇ ਡਾ. ਵਨੀਤ ਮਹਿਤਾ ਮੈਡੀਕਲ ਅਫ਼ਸਰ (ਡੈਂਟਲ ) ਵੱਲੋਂ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਜਾਣਕਾਰੀ ਦਿੰਦੇ ਬੈਨਰ ਜਾਰੀ ਕੀਤੇ ਗਏ।

ਇਸ ਮੌਕੇ ਦੰਦਾ ਦੇ ਰੋਗਾਂ ਦੇ ਮਾਹਿਰ ਡਾ. ਪੰਕਜ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਮੂੰਹ ਦੀ ਸਿਹਤ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦੀ ਹੈ। ਜੋ ਵੀ ਅਸੀਂ ਖਾਂਦੇ ਹਾਂ ਉਹ ਸਾਡੇ ਮੂੰਹ ਰਾਹੀਂ ਸਾਡੇ ਸਰੀਰ ਤੱਕ ਪਹੁੰਚਦਾ ਹੈ। ਅਜਿਹੇ ਚ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਜਾਂ ਬੀਮਾਰੀ ਲੱਗ ਜਾਂਦੀ ਹੈ ਤਾਂ ਸਾਡੇ ਮੂੰਹ ਰਾਹੀਂ ਸਰੀਰ ਚ ਦਾਖਲ ਹੋਣ ਵਾਲਾ ਭੋਜਨ ਵੀ ਦੂਸ਼ਿਤ ਹੋ ਸਕਦਾ ਹੈ। 

ਜਿਸ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਬਚਾਉਣ ਲਈ ਹੀ ਇਹ ਜਾਣਕਾਰੀ ਦਿੰਦੇ ਬੈਨਰ ਜਾਰੀ ਕੀਤੇ ਗਏ ਹਨ। ਮੈਡੀਕਲ ਅਫ਼ਸਰ ( ਡੈਂਟਲ) ਡਾ. ਵਨੀਤ ਮਹਿਤਾ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਨਿਯਮਤ ਸਫਾਈ ਕਈ ਬਿਮਾਰੀਆਂ ਅਤੇ ਸਮੱਸਿਆਵਾਂ ਤੋਂ ਬਚਾ ਸਕਦੀ ਹੈ। ਮੂੰਹ ਦੀ ਸਿਹਤ ਨੂੰ ਬਣਾਈ ਰੱਖਣ ਲਈ ਦਿਨ ਵਿਚ ਘੱਟੋ-ਘੱਟ ਦੋ ਵਾਰ ਨਰਮ ਬੁਰਸ਼ ਨਾਲ ਦੰਦਾਂ ਨੂੰ ਨਿਯਮਿਤ ਤੌਰ ਤੇ ਸਾਫ਼ ਕਰਨਾ ਚਾਹੀਦਾ ਹੈ। 

ਮਸੂੜਿਆਂ ਦੀ ਨਿਯਮਤ ਮਾਲਿਸ਼ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਕਿਉਂਕਿ ਇਹ ਮੂੰਹ ਵਿੱਚ ਖੂਨ ਸੰਚਾਰ ਨੂੰ ਬਿਹਤਰ ਬਣਾਉਂਦਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਪਾਨ ਮਸਾਲਾ, ਤੰਬਾਕੂ ਅਤੇ ਗੁਟਖਾ ਆਦਿ ਦੇ ਸੇਵਨ ਅਤੇ ਸਿਗਰਟਨੋਸ਼ੀ ਤੋਂ ਬੱਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਮੂੰਹ ਦੇ ਕੈਂਸਰ ਦਾ ਖਤਰਾ ਸਭ ਤੋਂ ਜਿਆਦਾ ਹੁੰਦਾ ਹੈ। ਇਸ ਮੌਕੇ ਅਸ਼ੀਸ਼ ਭੰਡਾਰੀ ਆਦਿ ਹਾਜ਼ਰ ਸਨ।

 

Tags: Health , Dr. Minakshi , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD