Wednesday, 03 July 2024

 

 

ਖ਼ਾਸ ਖਬਰਾਂ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ

 

ਸਕੂਲ ਆਫ਼ ਐਮੀਨੈਂਸ ਦੀ ਦਾਖ਼ਲਾ ਅਤੇ ਐਨ.ਐਮ.ਐਮ.ਐਸ, ਪੀ.ਐਸ.ਟੀ.ਐਸ.ਈ ਦੀਆਂ ਵਜੀਫ਼ਾ ਪ੍ਰੀਖਿਆਵਾਂ ਸਫ਼ਲਤਾਪੂਰਵਕ ਸੰਪੰਨ

Padmani, District Education Officer Barnala, Barnala

Web Admin

Web Admin

5 Dariya News

ਬਰਨਾਲਾ , 31 Mar 2024

ਜ਼ਿਲ੍ਹਾ ਬਰਨਾਲਾ ਦੇ ਤਿੰਨ ਐਮੀਨੈਂਸ ਸਕੂਲਾਂ ਲਈ ਦਾਖ਼ਲਾ ਅਤੇ ਐਨ.ਐਮ.ਐਮ.ਐਸ, ਪੀ.ਐਸ.ਟੀ.ਐਸ.ਈ ਦੀਆਂ ਵਜੀਫ਼ਾ ਪ੍ਰੀਖਿਆਵਾਂ ਸਫਲਤਾਪੂਰਵਕ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀਮਤੀ ਪਦਮਨੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਹਦਾਇਤਾਂ ਅਨੁਸਾਰ ਪੂਰੇ ਨਿਯਮਾਂ ਅਨੁਸਾਰ, ਨਕਲ ਰਹਿਤ ਅਤੇ ਬਿਨਾਂ ਕਿਸੇ ਬਾਹਰੀ ਦਖਲ ਅੰਦਾਜੀ ਦੇ ਇਹ ਪ੍ਰੀਖਿਆਵਾਂ ਕਰਵਾਈਆਂ ਗਈਆਂ ਹਨ। 

ਉਹਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਕੂਲ ਆਫ ਐਮੀਨੈਂਸ ਦੀ ਦਾਖਲਾ ਪ੍ਰੀਖਿਆ ਲਈ ਕੁੱਲ 20 ਸੈਂਟਰ ਸਥਾਪਿਤ ਕੀਤੇ ਗਏ ਸਨ ਅਤੇ ਕੁੱਲ 4715 ਵਿਦਿਆਰਥੀ ਇਸ ਦਾਖਲਾ ਪ੍ਰੀਖਿਆ ਵਿੱਚ ਬੈਠੇ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ਦੇ ਆਧਾਰ ‘ਤੇ ਸਕੂਲ ਆਫ ਐਮੀਨੈਂਸ ਵਿੱਚ ਯੋਗ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਵੇਗਾ। 

ਇਸੇ ਤਰ੍ਹਾਂ ਐਨ.ਐਮ. ਐਮ.ਐਸ, ਅਤੇ ਪੀ.ਐਸ.ਟੀ.ਐਸ.ਈ. ਦੀਆਂ ਵਜੀਫਾ ਪ੍ਰੀਖਿਆਵਾਂ ਲਈ ਕੁੱਲ ਅੱਠ ਸੈਂਟਰ ਸਥਾਪਿਤ ਕੀਤੇ ਗਏ ਸਨ ਅਤੇ ਇਹਨਾਂ ਪ੍ਰੀਖਿਆਵਾਂ ਲਈ ਕੁੱਲ 1787 ਵਿਦਿਆਰਥੀਆਂ ਨੇ ਹਿੱਸਾ ਲਿਆ। ਉਹਨਾਂ ਕਿਹਾ ਕਿ ਇਹਨਾਂ ਰਾਜ ਪੱਧਰੀ ਵਜੀਫ਼ਾ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਦਿੱਤਾ ਜਾਵੇਗਾ। 

ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਨੋਡਲ ਅਫ਼ਸਰ ਦੀਪਕ ਕੁਮਾਰ ਕਾਂਸਲ ਵੱਲੋਂ ਵਜੀਫ਼ਾ ਪ੍ਰੀਖਿਆਵਾਂ ਸੈਂਟਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹਨਾਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪਦਮਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਅਤੇ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਵੱਲੋਂ ਸੈਂਟਰਾਂ ਦਾ ਦੌਰਾ ਕੀਤਾ ਗਿਆ।

 

Tags: Padmani , District Education Officer Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD