Friday, 28 June 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ : ਪਰਨੀਤ ਸ਼ੇਰਗਿੱਲ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਪਰਨੀਤ ਸ਼ੇਰਗਿੱਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਮ.ਸੀ.ਐਚ ਦੇ ਵਿਸਤਾਰ 'ਤੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਗਤੀ ਤੇਜ਼ ਕਰਨ ਦੇ ਨਿਰਦੇਸ਼ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਸ਼ਹਿਰ ਚੋਂ ਕੂੜਾ ਚੁੱਕਣ ਦਾ ਮਸਲਾ ਹੱਲ ਕਰਵਾਉਣ ਲਈ ਦਖਲ ਦਿੱਤਾ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ - ਡੀ. ਸੀ. ਕੋਮਲ ਮਿੱਤਲ ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

 

ਲੋਕ ਸਭਾ ਚੋਣਾਂ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਅਤੇ ਸਟੋਰੇਜ ਕਰਨ ਤੇ ਹੋਵੇਗੀ ਸਖਤ ਕਾਰਵਾਈ - ਪਰਨੀਤ ਸ਼ੇਰਗਿੱਲ

ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib , ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 02 Apr 2024

ਸੂਬੇ ਵਿੱਚ ਅਦਰਸ਼ ਚੋਣ ਜਾਬਤਾ ਲਾਗੂ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਅਤੇ ਸਟੋਰੇਜ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਲਾਇਸੰਸ ਧਾਰਕ ਸ਼ਰਾਬ ਦੇ ਠੇਕੇਦਾਰਾਂ ਨਾਲ ਲੋਕ ਸਭਾ ਚੋਣਾ-2024 ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੀਆਂ ਕੀਤਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਦਸਤਾਵੇਜਾਂ ਤੋਂ ਸ਼ਰਾਬ ਦੀ ਕੋਈ ਵੀ ਸਪਲਾਈ ਨਾ ਕੀਤੀ ਜਾਵੇ ਅਤੇ ਨਾਂ ਹੀ ਸ਼ਰਾਬ ਕਿਸੇ ਕਿਸਮ ਦੀ ਗੈਰ ਕਾਨੂੰਨੀ ਸਟੋਰੇਜ ਕੀਤੀ ਜਾਵੇ।

ਜ਼ਿਲ੍ਹਾ ਚੋਣ ਅਫਸਰ ਸਖਤ ਹਦਾਇਤ ਕੀਤੀ ਕਿ ਸ਼ਰਾਬ ਜਾਂ ਨਸ਼ਿਆਂ ਦੀ ਚੋਣਾਂ ਵਿੱਚ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਪੁਲਿਸ ਵਿਭਾਗ ਇਸ ਸਬੰਧੀ ਪੂਰੀ ਚੌਕਸੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਾਬ ਦੀ ਨਿਗਰਾਨੀ ਰੱਖਣ ਸਬੰਧੀ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਆਪਣਾ ਕੰਮ ਕਰ ਰਹੀਆਂ ਹਨ। 

ਇਸ ਮੌਕੇ ਸਹਾਇਕ ਕਮਿਸ਼ਨਰ ਐਕਸਾਈਜ ਪਟਿਆਲਾ ਡਵੀਜਨ ਸ੍ਰੀ ਰਾਜੇਸ਼ ਐਰੀ ਨੇ ਠੇਕੇਦਾਰਾਂ ਨੂੰ ਕਿਹਾ ਕਿ  ਰੋਜ਼ਾਨਾਂ ਵੇਚੀ ਜਾਣ ਵਾਲੀ ਸ਼ਰਾਬ ਦੀ ਮੁਕੰਮਲ ਰਿਪੋਰਟ ਭੇਜਣੀ ਯਕੀਨੀ ਬਣਾਉਣ। ਉਨ੍ਹਾਂ ਠੇਕੇਦਾਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਕਿਤੇ ਵੀ ਗੈਰਕਾਨੂੰਨੀ ਸ਼ਰਾਬ ਦੀ ਸਟੋਰੇਜ ਸਬੰਧੀ ਸੂਚਨਾ ਮਿਲਦੀ ਹੈ ਉਹ ਤੁਰੰਤ ਪ੍ਰਸ਼ਾਸ਼ਨ ਅਤੇ ਪੁਲਿਸ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ। 

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ  ਇਲਾਕਿਆਂ ਨੂੰ  ਮੋਨੀਟਰ ਕਰਨ ਤਾਂ ਜੋ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਤੇ ਸਟੋਰੇਜ ਨੂੰ ਬੰਦ ਕੀਤਾ ਜਾ ਸਕੇ। ਉਨ੍ਹਾਂ ਠੇਕਿਆਂ ਦੇ ਸਟਾਕ ਰਜਿਸਟਰ ਨੂੰ ਰੋ਼ਜਾਨਾਂ ਭਰਿਆ ਜਾਵੇ ਅਤੇ ਸਟਾਕ ਅਨੁਸਾਰ ਸ਼ਰਾਬ ਹੋਣੀ ਯਕੀਨੀ ਬਣਾਈ ਜਾਵੇ। ਇਸ ਲਈ ਇਨ੍ਹਾਂ ਚੋਣਾਂ ਵਿੱਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਮਜਬੂਤ ਲੋਕਤੰਤਰ ਲਈ ਅਤਿ ਜਰੂਰੀ ਚੋਣ ਪ੍ਰਕ੍ਰਿਆ ਨੂੰ ਨਿਰਪੱਖ ਤੌਰ ’ਤੇ ਨੇਪਰੇ ਚਾੜਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਕਿਸੇ ਠੇਕੇ ਤੇ ਸਰਾਬ ਦੀ ਵਿਕਰੀ ਰੋਜਾਨਾ ਔਸਤ ਤੋਂ ਜਿਆਦਾ ਹੁੰਦੀ ਹੈ ਤਾਂ ਉਸ ਉੱਪਰ ਵੀ ਤਿੱਖੀ ਨਜਰ ਰੱਖੀ ਜਾਵੇ ਅਤੇ ਜੇਕਰ ਕਿਸੇ ਇਲਾਕੇ ਵਿੱਚ ਕਿਸੇ ਵਿਆਹ ਜਾ ਕੋਈ ਹੋਰ ਪ੍ਰੋਗਰਾਮ ਦੌਰਾਨ ਜਿਆਦਾ ਸ਼ਰਾਬ ਦੀ ਵਿਕਰੀ ਹੁੰਦੀ ਹੈ ਤਾਂ ਉਸਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਦੂਜੇ ਪਾਸੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਕਿਹਾ ਗਿਆ ਕਿ ਆਦਰਸ਼ ਚੋਣ ਜਾਬਤੇ ਦੌਰਾਨ ਉਨ੍ਹਾਂ ਵੱਲੋਂ ਲੈ ਕੇ ਜਾਣ ਵਾਲੀ ਨਕਦ ਰਾਸ਼ੀ ਕਈ ਵਾਰ ਸਵਾਲਾਂ ਦੇ ਘੇਰੇ ਵਿੱਚ ਆ ਜਾਂਦੀ ਹੈ।

ਇਸ ਸਬੰਧੀ ਐਸ ਪੀ ਸ੍ਰੀ ਰਾਕੇਸ਼ ਯਾਦਵ ਨੇ ਕਿਹਾ ਕਿ ਜੇਕਰ ਉਹ ਸ਼ਰਾਬ ਦੀ ਵਿਕਰੀ ਸਬੰਧੀ ਆਪਣਾ ਰਿਕਾਰਡ ਕੋਲ ਰੱਖਦਾ ਹੈ ਤਾਂ ਉਸਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਇਸ ਮੌਕੇ ਡੀ ਐਸ ਪੀ ਸ੍ਰੀ ਆਰ.ਪੀ.ਐਸ.ਗਿੱਲ, ਈ.ਟੀਓ ਰਾਕੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਹਾਜਰ ਸਨ। 

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD