Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 7 ਅਪ੍ਰੈਲ ਨੂੰ 'ਆਪ' ਆਗੂ ਤੇ ਵਰਕਰ ਇੱਕ ਦਿਨ ਦਾ ਵਰਤ ਰੱਖਣਗੇ

ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਿਧਾਇਕ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਗੇ ਅਤੇ 'ਆਪ' ਵਰਕਰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ਨੇੜੇ ਭੁੱਖ ਹੜਤਾਲ ਕਰਨਗੇ

Dinesh Chadha, AAP, Aam Aadmi Party, Aam Aadmi Party Punjab, AAP Punjab, Babbi Badal

Web Admin

Web Admin

5 Dariya News

ਚੰਡੀਗੜ੍ਹ , 06 Apr 2024

ਭਲਕੇ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ  ਵਰਤ ਰੱਖਣਗੇ। 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ 'ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ।  ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ।

ਇਸ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਲਈ ਭਲਕੇ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿੱਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ।  ਉੱਥੇ ਪਾਰਟੀ ਦੇ ਸਾਰੇ ਵਿਧਾਇਕ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈਣਗੇ।  ਪੰਜਾਬ ਦੇ ਮੁੱਖ ਮੰਤਰੀ ਇਨਕਲਾਬੀ ਭਗਵੰਤ ਸਿੰਘ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।

ਦਿਨੇਸ਼ ਚੱਢਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਜਾਣਬੁੱਝ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਜੋ ਚੋਣਾਂ ਵਿੱਚ ਕੋਈ ਵੀ ਭਾਜਪਾ ਵਿਰੁੱਧ ਪ੍ਰਚਾਰ ਨਾ ਕਰ ਸਕੇ।  ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਭਾਜਪਾ ਨੂੰ ਸਭ ਤੋਂ ਵੱਡਾ ਮੁਕਾਬਲਾ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ।  ਭਾਜਪਾ 'ਆਪ' ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ।  ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ, ਮਂਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਅਤੇ ਉਨ੍ਹਾਂ ਦਾ ਮਨੋਬਲ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ।  ਇੱਕ-ਇੱਕ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਜਪਾ ਅਜਿਹਾ ਇਸ ਲਈ ਕਰ ਰਹੀ ਹੈ ਕਿਉਂਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਸਭ ਤੋਂ ਵੱਧ ਖ਼ਤਰਾ ਜੇਕਰ ਕਿਸੇ ਤੋਂ ਹੈ ਤਾਂ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਹੈ।  ਇਸੇ ਕਾਰਨ ਉਨਾਂ ਨੂੰ ਇੱਕ ਪੈਸਾ ਵੀ ਵਸੂਲਣ ਤੋਂ ਬਿਨਾਂ, ਬਿਨਾਂ ਕਿਸੇ ਬੇਨਾਮੀ ਜਾਇਦਾਦ ਦੇ ਅਤੇ ਇੱਕ ਪੈਸਾ ਵੀ ਮਾਲੀ ਨੁਕਸਾਨ ਨਾ ਹੋਣ ਦੇ ਬਾਵਜੂਦ ਉਨਾਂ ਨੂੰ ਘੁਟਾਲਾ ਹੋਣ ਦੇ ਆਧਾਰ ’ਤੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ।

ਪਰ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਰਵਿੰਦ ਕੇਜਰੀਵਾਲ ਲਹਿਰ ਵਿੱਚੋਂ ਉੱਭਰਨ ਵਾਲਾ ਆਗੂ ਹੈ ਅਤੇ ਆਮ ਆਦਮੀ ਪਾਰਟੀ ਲਹਿਰ ਵਿੱਚੋਂ ਉੱਭਰਨ ਵਾਲੀ ਪਾਰਟੀ ਹੈ।  ਇੱਕ ਅਰਵਿੰਦ ਕੇਜਰੀਵਾਲ ਨੂੰ ਪਾ ਦਿਓ ਤਾਂ ਲੱਖਾਂ ਅਰਵਿੰਦ ਕੇਜਰੀਵਾਲ ਨਿਕਲਣਗੇ।  ਅਸੀਂ ਭਾਜਪਾ ਦੀ ਗੁੰਡਾਗਰਦੀ ਅੱਗੇ ਝੁਕਣ ਵਾਲੇ ਨਹੀਂ ਹਾਂ।

ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ, ਇਸ ਲਈ ਅਸੀਂ ਇਸਦਾ ਸਹਾਰਾ ਲਿਆ - ਬੱਬੀ ਬਾਦਲ

ਮਰਨ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ ਆਪਣੇ ਸਰੀਰਾਂ ਨੂੰ ਦਰਦ ਦੇਵਾਂਗੇ - ਬਾਦਲ

 ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਬੱਬੀ ਬਾਦਲ ਨੇ ਕਿਹਾ ਕਿ ਭਲਕੇ ਸਵੇਰੇ 11 ਵਜੇ ਤੋਂ  ਵਰਤ ਸ਼ੁਰੂ ਹੋਵੇਗਾ।  ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ਮਰਨ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨੂੰ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ਼ ਆਪਣੇ ਸਰੀਰਾਂ ਨੂੰ ਹੀ ਦਰਦ ਦੇਵਾਂਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਲੜਾਈ ਨਹੀਂ ਹੈ।  ਇਹ ਲੜਾਈ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ।  ਇਸ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਵਿੱਚ ਸ਼ਾਮਲ ਹੋਵੋ।  ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ।  ਉਹ ਆਈਆਰਐਸ ਅਫਸਰ ਸਨ। ਜੇ ਉਹ ਪੈਸਾ ਕਮਾਉਣਾ ਚਾਹੁੰਦੇ, ਤਾਂ ਉਹ ਬਹੁਤ ਕਮਾ ਲੈਂਦੇ।

ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ਵਿਚ ਲੱਗੀ ਹੋਈ ਹੈ, ਇਸ ਨੂੰ ਬਚਾਉਣਾ ਜ਼ਰੂਰੀ ਹੈ- ਵਿਕਰਮਜੀਤ ਪਾਸੀ

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ’ਤੇ ਲੱਗੀ ਹੋਈ ਹੈ।  ਇਸ ਨੂੰ ਬਚਾਉਣਾ ਜ਼ਰੂਰੀ ਹੈ।  ਅਸੀਂ ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਸੱਤਾ ਤੋਂ ਹਟਾ ਦੇਵਾਂਗੇ।  ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਰਵਿੰਦ ਕੇਜਰੀਵਾਲ ਤੋਂ ਸਭ ਤੋਂ ਵੱਧ ਖ਼ਤਰਾ ਮਹਿਸੂਸ ਹੁੰਦਾ ਹੈ ਕਿਉਂਕਿ ਉਹ ਆਮ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਦੇ ਹਨ।  ਉਹ ਸਿੱਖਿਆ, ਦਵਾਈ ਅਤੇ ਰੁਜ਼ਗਾਰ ਦੀ ਗੱਲ ਕਰਦੇ ਹਨ।  ਉਨਾਂ ਨੇ ਪੰਜਾਬ ਅਤੇ ਦਿੱਲੀ ਵਿਚ ਇਨ੍ਹਾਂ ਗੱਲਾਂ 'ਤੇ ਕੰਮ ਕਰਕੇ ਵਿਖਾਇਆ।  ਇਸੇ ਲਈ ਭਾਜਪਾ ਸਰਕਾਰ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਜੇ ਸਿੰਘ ਦੀ ਜ਼ਮਾਨਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੂਰਾ ਮਾਮਲਾ ਪਾਣੀ ਦਾ ਗੁਬਾਰਾ ਹੈ।  ਈਡੀ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਸਾਡੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦੇ ਇਸ਼ਾਰੇ 'ਤੇ ਸਾਨੂੰ ਗ੍ਰਿਫਤਾਰ ਕੀਤਾ ਹੈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Babbi Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD