Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ

14 ਮਈ ਤੱਕ ਦਾਖਲ ਹੋਣਗੇ ਨਾਮਜ਼ਦਗੀ ਪੱਤਰ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਿਰੋਜ਼ਪੁਰ , 07 May 2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ ਲੋਕਸਭਾ ਹਲਕਾ 10 ਫਿਰੋਜ਼ਪੁਰ ਦੇ ਰਿਟਰਨਿੰਗ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ  ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ 3 ਉਮੀਦਵਾਰਾਂ (ਆਜ਼ਾਦ) ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਉਮੀਦਵਾਰਾਂ ਸ੍ਰੀ ਅਰਵਿੰਦਰ ਸਿੰਘ ਅਤੇ ਸ੍ਰੀ ਅੰਗਰੇਜ਼ ਸਿੰਘ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। 

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD