Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 15 May 2024

ਸੰਤ ਨਿਰੰਕਾਰੀ ਸਤਿਸੰਗ ਭਵਨ, ਸੈਕਟਰ 30 ਏ, ਚੰਡੀਗੜ੍ਹ ਵਿਖੇ ਯੁਗਦਰਸ਼ਤਾ ਬਾਬਾ ਹਰਦੇਵ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ 'ਸਮਰਪਣ ਦਿਵਸ' ਦਾ ਆਯੋਜਨ ਸ਼੍ਰੀ ਨਵਨੀਤ ਪਾਠਕ ਜੀ, ਸੰਯੋਜਕ  ਚੰਡੀਗੜ੍ਹ ਦੀ ਅਗਵਾਈ ਹੇਠ ਹੋਇਆ। ਸ਼੍ਰੀ ਪਾਠਕ ਜੀ ਨੇ ਆਪਣੇ ਪ੍ਰਵਚਨਾਂ ਵਿੱਚ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਅਮਲੀ ਰੂਪ ਵਿੱਚ ਮੰਨਣ ਲਈ ਕਿਹਾ। ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ।

ਉਨ੍ਹਾਂ ਸਮਾਲਖਾ ਵਿੱਚ ਹੋਏ ਮੁੱਖ ‘ਸਮਰਪਣ ਦਿਵਸ’ ਸਮਾਗਮ ਬਾਰੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਪ੍ਰਵਚਨਾਂ ਵਿੱਚ ਫਰਮਾਉਂਦੇ ਹੋਏ ਕਿਹਾ ਕਿ ਜਦੋਂ ਅਸੀਂ ਹਰ ਪਲ ਇਸ ਨਿਰੰਕਾਰ ਪ੍ਰਭੂ ਪ੍ਰਤੀ ਪੂਰਨ ਸ਼ਰਧਾ ਨਾਲ ਆਪਣਾ ਜੀਵਨ ਬਤੀਤ ਕਰਦੇ ਰਹਿੰਦੇ ਹਾਂ ਤਾਂ ਅਸਲ ਵਿੱਚ ਸਾਡਾ ਜੀਵਨ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਹੋ ਜਾਂਦਾ ਹੈ। ਬਾਬਾ ਹਰਦੇਵ ਸਿੰਘ ਜੀ ਨੇ ਆਪ ਸਾਨੂੰ ਅਜਿਹਾ ਪਿਆਰ ਅਤੇ ਸ਼ਰਧਾ ਨਾਲ ਭਰਪੂਰ ਜੀਵਨ ਜੀਅ ਕੇ ਵਿਖਾਇਆ ਸੀ |

ਯੁਗਦ੍ਰਿਸ਼ਟਾ ਬਾਬਾ ਹਰਦੇਵ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ 13 ਮਈ ਨੂੰ ਸੰਤ ਨਿਰੰਕਾਰੀ ਅਧਿਆਤਮਿਕ ਸਥਲ ਸਮਾਲਖਾ (ਹਰਿਆਣਾ) ਵਿਖੇ ਸਤਿਗੁਰੂ ਮਾਤਾ ਸੁਦਿਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਜੀ ਦੀ ਹਜ਼ੂਰੀ ਵਿੱਚ ‘ਸਮਰਪਣ ਦਿਵਸ’ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਦਿੱਲੀ ਅਤੇ ਗੁਆਂਢੀ ਰਾਜਾਂ ਤੋਂ ਆਏ ਹਜ਼ਾਰਾਂ ਸ਼ਰਧਾਲੂਆਂ ਨੇ ਨਾ ਸਿਰਫ਼ ਉਹਨਾਂ ਦੇ ਪਰਉਪਕਾਰ ਨੂੰ ਯਾਦ ਕੀਤਾ ਸਗੋਂ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। 

ਇਸ ਤੋਂ ਇਲਾਵਾ ਇਸ ਦਿਹਾੜੇ 'ਤੇ ਵਿਸ਼ਵ ਭਰ 'ਚ ਵੀ ਸਥਾਨਕ ਪੱਧਰ ਤੇ ਵੀ ਸਮਾਗਮ ਕਰਵਾਏ ਗਏ ਜਿੱਥੇ ਸਮੂਹ ਸੰਗਤਾਂ ਨੇ ਬਾਬਾ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਮਹਾਨ ਜੀਵਨ ਨੂੰ ਨਮਨ ਕੀਤਾ। ਮਾਨਵਤਾ ਦੇ ਮਸੀਹਾ ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਸਤਿਗੁਰੂ ਮਾਤਾ ਜੀ ਨੇ ਕਿਹਾ ਕਿ ਬਾਬਾ ਜੀ ਨੇ ਆਪ ਹੀ ਪਿਆਰ ਦੀ ਜਿਉਂਦੀ ਜਾਗਦੀ ਮੂਰਤੀ ਬਣ ਕੇ ਸਾਨੂੰ ਨਿਰਸਵਾਰਥ ਜੀਵਨ ਜਿਊਣ ਦੀ ਕਲਾ ਸਿਖਾਈ। 

ਸਤਿਗੁਰੂ ਮਾਤਾ ਜੀ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਪ੍ਰਮਾਤਮਾ ਨੂੰ ਸੱਚਾ ਪਿਆਰ ਕਰਦੇ ਹਾਂ ਤਾਂ ਇਸ ਭਰਮ ਭਰੇ ਸੰਸਾਰ ਦੇ ਲਾਭ-ਨੁਕਸਾਨ ਦਾ ਸਾਡੇ 'ਤੇ ਕੋਈ ਅਸਰ ਨਹੀਂ ਪੈਂਦਾ ਕਿਉਂਕਿ ਤਦ ਪਰਮਾਤਮਾ ਦਾ ਪਿਆਰ ਅਤੇ ਅਨੰਦ ਸਰਵਉੱਚ ਹੋ ਜਾਂਦਾ ਹੈ।  ਇਸ ਦੇ ਉਲਟ, ਜਦੋਂ ਅਸੀਂ ਆਪਣੇ ਆਪ ਨੂੰ ਪਰਮਾਤਮਾ ਨਾਲ ਨਹੀਂ ਜੋੜਦੇ ਅਤੇ ਆਪਣੇ ਆਪ ਨੂੰ ਕੇਵਲ ਇਹਨਾਂ ਪਦਾਰਥਕ ਵਸਤੂਆਂ ਨਾਲ ਜੋੜਦੇ ਹਾਂ, ਉਦੋਂ ਸਾਡਾ ਧਿਆਨ ਕੇਵਲ ਅਸਥਾਈ ਸੁੱਖਾਂ ਅਤੇ ਐਸ਼ੋ-ਆਰਾਮ ਵੱਲ ਹੀ ਕੇਂਦਰਿਤ ਰਹਿੰਦਾ ਹੈ। 

ਜਿਸ ਕਾਰਨ ਅਸੀਂ ਇਸ ਦੇ ਮੋਹ ਵਿੱਚ ਫਸ ਜਾਂਦੇ ਹਾਂ ਅਤੇ ਅਸਲ ਖੁਸ਼ੀ ਦੇ ਅਨੁਭਵ ਤੋਂ ਅਕਸਰ ਵਾਂਝੇ ਰਹਿ ਜਾਂਦੇ ਹਾਂ। ਅਸਲੀਅਤ ਇਹ ਹੈ ਕਿ ਸੱਚਾ ਸੁੱਖ ਇਸ ਪ੍ਰਭੂ ਪ੍ਰਮਾਤਮਾ ਨਾਲ ਜੁੜਨ ਅਤੇ ਨਿਰੰਤਰ ਉਸ ਦੀ ਸਿਫ਼ਤ-ਸ਼ਲਾਘਾ ਕਰਨ ਵਿੱਚ ਹੀ ਹੈ ਜੋ ਸੰਤਾਂ ਦੇ ਜੀਵਨ ਤੋਂ ਨਿਰੰਤਰ ਪ੍ਰੇਰਨਾ ਲੈ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਭਗਤ ਦੇ ਜੀਵਨ ਦਾ ਮੂਲ ਤੱਤ ਵੀ ਹੈ | 

ਪਰਿਵਾਰ, ਸਮਾਜ ਅਤੇ ਸੰਸਾਰ ਵਿੱਚ ਖੁਦ ਪਿਆਰ ਬਣਕੇ ਪਿਆਰ ਦੇ ਪੁਲ ਦਾ ਨਿਰਮਾਣ ਕਰੀਏ ਕਿਉਂਕਿ ਇਹ ਦੋ ਕੀਮਤੀ ਸ਼ਬਦ, ਸਮਰਪਣ ਅਤੇ ਪਿਆਰ, ਪੂਰਨ ਸ਼ਰਧਾ ਦਾ ਆਧਾਰ ਹਨ, ਜਿਸ ਵਿੱਚ ਹਰ ਪਾਸੇ ਭਲਾਈ ਦੀ ਸੁੰਦਰ ਭਾਵਨਾ ਹੈ। ਸਤਿਗੁਰੂ ਮਾਤਾ ਜੀ ਨੇ ਸਮਰਪਣ ਦਿਵਸ ਮੌਕੇ ਮਹਾਨ ਸੰਤ ਅਵਨੀਤ ਜੀ ਦੀ ਨਿਰਸਵਾਰਥ ਸੇਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕਿਸੇ ਰਿਸ਼ਤੇ ਨਾਲ ਨਾ ਜੁੜ ਕੇ ਗੁਰੂ ਦੇ ਸੱਚੇ ਸੇਵਕ ਬਣ ਕੇ ਆਪਣੀ ਸੱਚੀ ਸ਼ਰਧਾ ਅਤੇ ਵਫ਼ਾਦਾਰੀ ਨੂੰ ਨਿਭਾਇਆ। 

ਇਸ ਸਮਾਗਮ ਵਿੱਚ ਮਿਸ਼ਨ ਦੇ ਕਈ ਬੁਲਾਰਿਆਂ ਨੇ ਵਿਚਾਰਾਂ, ਭਜਨਾਂ ਅਤੇ ਕਵਿਤਾਵਾਂ ਰਾਹੀਂ ਬਾਬਾ ਜੀ ਦੇ ਪਿਆਰ, ਦਇਆ, ਦਿਆਲਤਾ ਅਤੇ ਸਮਰਪਣ ਵਰਗੇ ਦੈਵੀ ਗੁਣਾਂ ਨੂੰ ਆਪਣੇ ਸੁਹਿਰਦ ਭਾਵਾਂ ਰਾਹੀਂ ਪ੍ਰਗਟ ਕੀਤਾ। ਨਿਹਸੰਦੇਹ ਪਿਆਰ ਦੇ ਪੁੰਜ ਬਾਬਾ ਹਰਦੇਵ ਸਿੰਘ ਜੀ ਦੀ ਰਹਿਮਤ ਅਤੇ ਅਦੁੱਤੀ ਮੂਰਤ ਹਰ ਸ਼ਰਧਾਲੂ ਦੇ ਹਿਰਦੇ ਵਿੱਚ ਅਮਿੱਟ ਛਾਪ ਦੇ ਰੂਪ ਵਜੋਂ ਛਪ ਚੁੱਕੀ ਹੈ ਅਤੇ ਨਿਰੰਕਾਰੀ ਜਗਤ ਦਾ ਹਰ ਸ਼ਰਧਾਲੂ ਉਨ੍ਹਾਂ ਦੀ ਇਸ ਦਿਆਲਤਾ ਦਾ ਸਦਾ ਰਿਣੀ ਰਹੇਗਾ ।

बाबा हरदेव सिंह जी ने अपना पूरा जीवन मानवता की सेवा में समर्पित कर दिया 

चंडीगढ़

युगद्रष्टा बाबा हरदेव सिंह जी की पावन स्मृति में 'समर्पण दिवस' का आयोजन संत निरंकारी सत्संग भवन, सेक्टर 30 ए, चंडीगढ़ में किया गया। जिसमे श्री नवनीत पाठक जी संयोजक चंडीगढ़  ने अपने वचनो में बाबा हरदेव सिंह जी की शिक्षाओं पर प्रकाश डाला और उनके जीवन से प्रेरणा लेकर उन्हें व्यवहारिक रूप में अपनाने को कहा। 

बाबा हरदेव सिंह जी ने अपना पूरा जीवन मानवता की सेवा में समर्पित कर दिया। उन्होने समालखा में हुए मुख्य ‘समर्पण दिवस’ समागम के बारे में बताया कि सतगुरु माता सुदीक्षा जी महाराज ने अपने पावन आशीष वचनो में कहा कि जब हम हर पल में इस निरंकार प्रभु के प्रति पूर्ण समर्पित भाव से अपना जीवन जीते चले जाते हैं तब वास्तविक रूप में मानवता के कल्याणार्थ हमारा जीवन समर्पित हो जाता है। 

ऐसा ही प्रेमा-भक्ति से युक्त जीवन बाबा हरदेव सिंह जी ने हमें स्वयं जीकर दिखाया। युगदृष्टा बाबा हरदेव सिंह जी की पावन स्मृति में ‘समर्पण दिवस’ समागम का आयोजन 13 मई को सतगुरु माता सुदीक्षा जी महाराज एवं निरंकारी राजपिता जी के सान्निध्य में संत निरंकारी आध्यात्मिक स्थल, समालखा (हरियाणा) में हुआ जिसमें दिल्ली, एन. सी. आर. सहित पड़ोस के राज्यों से हज़ारों की संख्या में श्रद्धालु भक्तों ने सम्मिलित होकर उनके परोपकारों को न केवल स्मरण किया अपितु हृदयपूर्वक श्रद्धा सुमन अर्पित किये। 

इसके अतिरिक्त यह दिवस विश्वभर में भी आयोजित किया गया जहां सभी भक्तों ने बाबा जी की सिखलाईयों का स्मरण करते हुए उनके विशाल जीवन को नमन किया। मानवता के मसीहा बाबा हरदेव सिंह जी की सिखलाईयों का जिक्र करते हुए सतगुरु माता जी ने फरमाया कि बाबा जी ने स्वयं प्यार की सजीव मूरत बनकर निस्वार्थ भाव से हमें जीवन जीने की कला सिखाई। 

माता जी ने आगे कहा कि जब परमात्मा से हमें सच्चा प्रेम हो जाता है तब इस मायावी संसार के लाभ और हानि हम पर प्रभाव नहीं डाल पाते क्योंकि तब ईश्वर का प्रेम और रज़ा ही सर्वोपरि बन जाते हैं। इसके विपरीत जब हम स्वयं को परमात्मा से न जोड़कर केवल इन भौतिक वस्तुओं से जोड़ लेते हैं तब क्षणभंगुर सुख-सुविधाओ के प्रति ही हमारा ध्यान केन्द्रित रहता है। 

जिस कारण हम इसके मोह में फंसकर वास्तविक आनंद की अनुभूति से प्रायः वंचित रह जाते है। वास्तविकता तो यही है कि सच्चा आनंद केवल इस प्रभु परमात्मा से जुड़कर उसकी निरंतर स्तुति करने में है जो संतों के जीवन से निरंतर प्रेरणा लेकर प्राप्त किया जा सकता है। 

यही भक्त के जीवन का मूल सार भी है। परिवार, समाज एवं संसार में स्वयं प्यार बनकर प्रेम रूपी पुलों का निर्माण करें क्योंकि समर्पण एवं प्रेम यह दो अनमोल शब्द ही संपूर्ण प्रेमा भक्ति का आधार है जिसमें सर्वत्र के कल्याण की सुंदर भावना निहित है। समर्पण दिवस के अवसर पर दिवगंत संत अवनीत जी की निस्वार्थ सेवा का जिक्र करते हुए सतगुरु माता जी ने कहा कि उन्होंने सदैव गुरु का सेवक बनकर अपनी सच्ची भक्ति एवं निष्ठा निभाई न कि किसी रिश्ते से जुड़कर रहे। 

इस समागम में मिशन के अनेक वक्तागणों ने बाबा जी के प्रेम, करूणा, दया एवं समर्पण जैसे दिव्य गुणों को अपने शुभ भावों द्वारा विचार, गीत, भजन एवम् कविताओं के माध्यम से व्यक्त किये। निसंदेह प्रेम के पुंज बाबा हरदेव सिंह जी की करूणामयी अनुपम छवि, प्रत्येक श्रद्धालु भक्त के हृदय में अमिट छाप के रूप में अंकित है और उनके इन उपकारो के लिए निरंकारी जगत का प्रत्येक भक्त सदैव ही ऋणी रहेगा।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD