Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ

ਮੋਫਰ ਪਰਿਵਾਰ ਦੇ ਨਾਲ ਸਰਦੂਲਗੜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਚੁਣਾਵੀਂ ਦੌਰਾ

Jeetmohinder Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਸਰਦੂਲਗੜ , 15 May 2024

ਕਾਂਗਰਸ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਵੱਲੋਂ ਅੱਜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਦਾ ਚੁਣਾਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਨਾਲ ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਉਹਨਾਂ ਦੇ ਸਪੁੱਤਰ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। 

ਇਸ ਦੌਰੇ ਦੌਰਾਨ ਕਾਂਗਰਸ ਉਮੀਦਵਾਰ ਨੂੰ ਹਲਕੇ ਦੇ ਵਿੱਚੋਂ ਵੱਡਾ ਸਮਰਥਨ ਮਿਲਿਆ ਅਤੇ ਕਈ ਥਾਂ ਵੱਖ ਵੱਖ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ, ਜਿਨਾਂ ਨੂੰ ਸਰਦਾਰ ਸਿੱਧੂ ਦੇ ਵੱਲੋਂ ਕਾਂਗਰਸ ਦੇ ਚਿੰਨ ਵਾਲਾ ਸਿਰੋਪਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਦੌਰਾਨ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਕ ਪਾਸੇ ਬਾਦਲ ਪਰਿਵਾਰ ਵਿਕਾਸ ਦਾ ਰੌਲਾ ਪਾ ਰਿਹਾ ਹੈ। 

ਪਰ ਦੂਜੇ ਪਾਸੇ ਕਿੰਨੇ ਦੁੱਖ ਦੀ ਗੱਲ ਹੈ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਤਾਰ 15 ਸਾਲ ਬਠਿੰਡਾ ਹਲਕੇ ਦੀ ਨੁਮਾਇੰਦਗੀ ਕਰਨ ਦੇ ਬਾਵਜੂਦ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਵਿੱਚ ਹਾਲੇ ਵੀ ਲੋਕ ਪੀਣ ਵਾਲੇ ਸਾਫ ਪਾਣੀ ਨੂੰ ਤਰਸ ਰਹੇ ਹਨ। ਉਹਨਾਂ ਕਿਹਾ ਕਿ ਸ਼ਹਿਰਾਂ ਦੇ ਵਿੱਚ ਸੀਵਰੇਜ ਦਾ ਬੁਰਾ ਹਾਲ ਹੈ ਅਤੇ ਸੜਕਾਂ ਥਾਂ ਥਾਂ ਤੋਂ ਟੁੱਟੀਆਂ ਹੋਈਆਂ ਹਨ। ਇਸ ਪਾਸੇ ਨਾ ਤਾਂ ਕੇਂਦਰ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੂੰ ਲੋਕਾਂ ਦੀ ਕੋਈ ਫਿਕਰ ਹੈ।

ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਹ ਸਿਆਸੀ ਪਾਰਟੀ ਹੈ ਜਿਸਨੇ ਕਿਸਾਨਾਂ 'ਤੇ ਅੱਤਿਆਚਾਰ ਕੀਤੇ ਹਨ ਜਿਸ ਨੂੰ ਕੋਈ ਵੀ ਪੰਜਾਬੀ ਨਹੀਂ ਭੁੱਲ ਸਕਦਾ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵੀ ਅੰਦਰੋਂ ਅੰਦਰੀ ਭਾਜਪਾ ਨਾਲ ਸਾਂਝ ਹੈ ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਇਆ ਇੱਕ ਵੋਟ ਵੀ ਭਾਜਪਾ ਦੇ ਖਾਤੇ ਵਿੱਚ ਜਾਵੇਗਾ। ਜਿਸ ਤੋਂ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ। ਆਮ ਆਦਮੀ ਪਾਰਟੀ 'ਤੇ ਸਿਆਸੀ ਹਮਲੇ ਕਰਦਿਆਂ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਅੱਜ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ। 

ਉਹਨਾਂ ਕਿਹਾ ਕਿ ਪੇਂਡੂ ਖੇਤਰ ਦੇ ਗਰੀਬ ਵਰਗ ਨੂੰ ਆਰਥਿਕ ਠੁੱਮਣਾ ਦੇਣ ਦੇ ਲਈ ਕਾਂਗਰਸ ਸਰਕਾਰ ਦੇ ਵੱਲੋਂ ਮਨਰੇਗਾ ਸਕੀਮ ਸ਼ੁਰੂ ਕੀਤੀ ਗਈ ਸੀ ਪ੍ਰੰਤੂ ਅੱਜ ਉਹ ਬੰਦ ਹੋਣ ਦੇ ਕਿਨਾਰੇ ਹੈ। ਇਸੇ ਤਰ੍ਹਾਂ ਆਟਾ ਦਾਲ ਸਕੀਮ, ਬੁਢਾਪਾ ਤੇ ਵਿਧਵਾ ਪੈਨਸ਼ਨਾਂ ਸਹਿਤ ਹਰ ਸਹੂਲਤ ਠੱਪ ਪਈ ਹੈ। ਕਾਂਗਰਸ ਪਾਰਟੀ ਵੱਲੋਂ ਆਮ ਲੋਕਾਂ ਦੀ ਬਾਂਹ ਫੜਨ ਦਾ ਭਰੋਸਾ ਦਵਾਉਂਦਿਆਂ ਸਰਦਾਰ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਜੋ ਕੁਝ ਪਹਿਲਾਂ ਕਿਹਾ ਹੈ ਉਹ ਕਰਕੇ ਵੀ ਦਿਖਾਇਆ ਹੈ ਅਤੇ ਹੁਣ ਫਿਰ ਆਪਣੇ ਚੋਣ ਮਨੋਰਥ ਪੱਤਰ ਰਾਹੀਂ ਦੇਸ਼ ਦੇ ਵੋਟਰਾਂ ਨੂੰ 10 ਗਰੰਟੀਆਂ ਦਿੱਤੀਆਂ ਹਨ। 

ਜਿਸ ਦੇ ਵਿੱਚ ਕੇਂਦਰ ਦੀਆਂ 30 ਲੱਖ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਐਮਐਸਪੀ 'ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣਾ, ਇਕ ਪਰਿਵਾਰ ਦੇ ਇਲਾਜ ਲਈ 25 ਲੱਖ ਦਾ ਸਿਹਤ ਬੀਮਾ ਕਰਨ ਅਤੇ ਭਾਰਤੀ ਫੌਜ ਵਿੱਚ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਗਨੀ ਵੀਰ ਯੋਜਨਾ ਨੂੰ ਖਤਮ ਕਰਕੇ ਪਹਿਲਾਂ ਦੀ ਤਰ੍ਹਾਂ ਰੈਗੂਲਰ ਫੌਜੀ ਜਵਾਨਾਂ ਨੂੰ ਭਰਤੀ ਕਰਨਾ ਮੁੱਖ ਤਰਜੀਹ ਹੋਵੇਗੀ। ਉਹਨਾਂ ਸਰਦੂਲਗੜ੍ਹ ਹਲਕੇ ਦੇ ਵੋਟਰਾਂ ਨੂੰ ਕਿਹਾ ਕਿ ਪਹਿਲਾਂ ਮੋਫਰ ਪਿਓ ਪੁੱਤ ਦੀ ਜੋੜੀ ਉਹਨਾਂ ਦੇ ਸੇਵਾ ਲਈ ਹਮੇਸ਼ਾ ਹਾਜ਼ਰ ਰਹਿੰਦੀ ਹੈ ਤੇ ਹੁਣ ਜਿੱਤਣ ਤੋਂ ਬਾਅਦ ਉਹ ਵੀ ਉਹਨਾਂ ਦੇ ਨਾਲ ਹਮੇਸ਼ਾ ਖੜੇ ਰਹਿਣਗੇ। 

ਇਸ ਮੌਕੇ ਅਜੀਤ ਇੰਦਰ ਸਿੰਘ ਮੋਫਰ ਨੇ ਪਾਰਟੀ ਉਮੀਦਵਾਰ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਰਦੂਲਗੜ੍ਹ ਹਲਕੇ ਦੇ ਵਿੱਚ ਕਾਂਗਰਸ ਪਾਰਟੀ ਵੱਡਾ ਇਤਿਹਾਸ ਰਚਣ ਜਾ ਰਹੀ ਹੈ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਜੀਤ ਮਹਿੰਦਰ ਸਿੰਘ ਸਿੱਧ ਦੀ ਜਿੱਤ ਦੇ ਵਿੱਚ ਸਰਦੂਲਗੜ੍ਹ ਦੇ ਲੋਕਾਂ ਦਾ ਵੱਡਾ ਯੋਗਦਾਨ ਹੋਵੇਗਾ।

 

Tags: Jeetmohinder Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD