Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ

Arpit Shukla, Special Director General of Police, Special DGP, Punjab Police, Police, Punjab Admin, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Moga

Web Admin

Web Admin

5 Dariya News

ਮੋਗਾ , 17 May 2024

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। 

ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। 

ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। 

ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Punjab Police committed to ensure free and fair elections in the state - Special DGP Arpit Shukla

Appeals, Protesters should protest democratically, not take the law into their own hands

Moga

Special Director General of Police (Special DGP) Law and Order Mr. Arpit Shukla has assured that the Punjab Police will leave no stone unturned to ensure free and fair elections in the state. He has appealed to the protesting people and parties to protest in a democratic manner if they wish to voice their opposition against any candidate or political party.

Mr. Shukla emphasized the importance of not taking the law into their own hands. He reiterated that, as per the order of the Hon'ble Election Commission of India, every party and candidate has the equal right to campaign for votes.

He gave this information here today after holding meetings with the IGP/DIG and SSPs of Faridkot and Ferozepur ranges to review the preparations for the Lok Sabha Elections-2024 and the security arrangements in this regard.  Faridkot Range Inspector General of Police (IGP) Mr. Gursharan Singh Sandhu, Ferozepur Range Deputy Inspector General of Police (DIG) Mr. RS Dhillon, Moga Deputy Commissioner Mr. Kulwant Singh and other senior officers were present in the meeting.

Talking to reporters, he said that 80 percent police force was being deployed in the border state to ensure free, fair, and peaceful conduct of the upcoming elections and to instill confidence among the general public as well as maintain law and order in sensitive and ultra-sensitive areas. At least 272 more companies of central forces will reach the state soon. 

It may be mentioned that 26 companies of central forces have already been deployed in the state.  A total of 298 companies will be deployed for Punjab elections. He said that 10 districts of Punjab are adjacent to different states. 220 inter-state checkpoints are being installed in all these districts in view of security.

He said that 3103 sensitive polling booths have been identified in Punjab. For which an adequate number of security forces will be deployed. He also appealed to the people to cooperate with the Punjab Police to conduct these elections peacefully and transparently.  

Any complaint in this regard can be lodged on the helpline number issued by the Election Commission or on 112.  Immediate action will be taken by the police on the confirmed information. Earlier during the meeting stressing the need to create a positive atmosphere in the state, Special DGP Arpit Shukla directed all police officers to conduct professional policing and not allow anyone to disturb the peace and harmony of the state.

He ordered the officials to speed up the checking of vehicles coming and going into the state, especially commercial vehicles, to prevent the entry of drugs and illicit liquor into the state.  He also directed the group of officials to make special efforts to nab the culprits involved in heinous crimes, drug trafficking, and looting, as well as speed up the investigation and prosecution of election-related crime cases.

Special DGP also informed the officials about the rules regarding the deployment of forces at general polling booths and critical and sensitive polling booths. He also informed the officials about the rules for providing security to the candidates.

 

Tags: Arpit Shukla , Special Director General of Police , Special DGP , Punjab Police , Police , Punjab Admin , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD